Sun. Aug 18th, 2019

ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਨੂੰ ਸਮਰਪਿਤ ਨਗਰ ਕੀਰਤਨ ਦਾ ਪੰਜਾਬ ਪਹੁੰਚਣ ਤੇ ਨਿੱਘਾ ਸਵਾਗਤ

ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਨੂੰ ਸਮਰਪਿਤ ਨਗਰ ਕੀਰਤਨ ਦਾ ਪੰਜਾਬ ਪਹੁੰਚਣ ਤੇ ਨਿੱਘਾ ਸਵਾਗਤ
ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਪੰਜਾਬ ਪੁਲਿਸ ਦੀ ਟੁਕੜੀ ਨੇ ਦਿੱਤੀ ਸਲਾਮੀ, ਪ੍ਰਸ਼ਾਸ਼ਨਿਕ ਅਤੇ ਪੁਲਿਸ ਅਧਿਕਾਰੀਆਂ ਸਣੇ ਸੰਗਤਾਂ ਵੱਲੋਂ ਭਰਵਾ ਸਵਾਗਤ

ਰਾਜਪੁਰਾ, 13 ਦਸੰਬਰ (ਐਚ.ਐਸ.ਸੈਣੀ)- ਹਿੰਦ ਦੀ ਚਾਦਰ ਨੋਵੇਂ ਪਾਤਸ਼ਾਹ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਨੂੰ ਸਮਰਪਿਤ ਸ਼੍ਰੀ ਸੀਸ ਗੰਜ ਸਾਹਿਬ ਦਿੱਲੀ ਤੋਂ ਭਾਈ ਮਨਜੀਤ ਸਿੰਘ ਦੀ ਦੇਖ-ਰੇਖ ਵਿਚ ਪੰਜ ਪਿਆਰਿਆਂ ਦੀ ਅਗਵਾਈ ਵਿਚ 12 ਦਸੰਬਰ ਨੂੰ ਅਰੰਭ ਹੋਏ ਮਹਾਨ ਨਗਰ ਕੀਰਤਨ ਸੀਸ ਮਾਰਗ ਯਾਤਰਾ ਦਾ ਪੰਜਾਬ ਦਾਖ਼ਲ ਹੋਣ ਤੇ ਬਾਬਾ ਬੰਦਾ ਸਿੰਘ ਬਹਾਦਰ ਮਾਰਗ ‘ਤੇ ਪਿੰਡ ਤੇਪਲਾ ਨੇੜੇ ਪ੍ਰਸ਼ਾਨਿਕ ਅਤੇ ਪੁਲਿਸ ਅਧਿਕਾਰੀਆਂ ਐਸ.ਡੀ.ਐਮ ਰਾਜਪੁਰਾ ਸ਼ਿਵ ਕੁਮਾਰ, ਤਹਿਸੀਲਦਾਰ ਹਰਸਿਮਰਨ ਸਿੰਘ, ਨਾਇਬ ਤਹਿਸੀਲਦਾਰ ਹਰਨੇਕ ਸਿੰਘ, ਡੀ.ਐਸ.ਪੀ. ਘਨੌਰ ਅਸ਼ੋਕ ਕੁਮਾਰ, ਐਸ.ਐਚ.ਓ. ਕੁਲਵਿੰਦਰ ਸਿੰਘ, ਜਿਲਾ ਪਟਵਾਰ ਯੂਨੀਅਨ ਦੇ ਪ੍ਰਧਾਨ ਗੁਰਮੁੱਖ ਸਿੰਘ, ਪ੍ਰਧਾਨ ਸੁੱਖਦੇਵ ਸਿੰਘ ਅਤੇ ਇਲਾਕੇ ਦੀਆਂ ਸੰਗਤਾਂ ਵੱਲੋਂ ਭਰਵਾ ਸਵਾਗਤ ਕਰਦਿਆਂ ਨਗਰ ਕੀਰਤਨ ਦੇ ਨਾਲ ਚੱਲ ਰਹੀਆਂ ਸੰਗਤਾਂ ਦੇ ਲਈ ਲੰਗਰ ਲਗਾਏ ਗਏ। ਨਗਰ ਕੀਰਤਨ ਦੀ ਸ਼ੋਭਾ ਵਧਾ ਰਹੇ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਪੰਜਾਬ ਪੁਲਿਸ ਦੀ ਟੁਕੜੀ ਨੇ ਸਲਾਮੀ ਦਿੱਤੀ। ਇਸ ਦੋਰਾਨ ਭਾਈ ਕ੍ਰਿਪਾਲ ਸਿੰਘ ਸੇਸ਼ਨ ਜੱਜ, ਕਮਿਸ਼ਨਰ ਸੁਰਿੰਦਰ ਸਿੰਘ, ਏ.ਆਈ.ਜੀ. ਪਰਮਜੀਤ ਸਿੰਘ ਗਿੱਲ, ਐਸ.ਪੀ. ਅਮਰਜੀਤ ਸਿੰਘ ਘੁੰਮਣ, ਬਾਬਾ ਫਤਹਿ ਸਿੰਘ, ਬਾਬਾ ਬਲਬੀਰ ਸਿੰਘ ਤਰਨਾ ਦਲ ਹੁਸ਼ਿਆਰਪੁਰ, ਸਮੇਤ ਹੋਰ ਪਤਵੰਤੇ ਸੱਜਣ ਅਤੇ ਵੱਡੀ ਗਿਣਤੀ ਵਿਚ ਦਿੱਲੀ ਅਤੇ ਬਾਗਪਤ ਉੱਤਰ ਪ੍ਰਦੇਸ਼ ਦੀਆਂ ਸੰਗਤਾਂ ਨਗਰ ਕੀਰਤਨ ਵਿਚ ਸ਼ਾਮਲ ਸਨ। ਨਗਰ ਕੀਰਤਨ ਦੀ ਦੇਖ-ਰੇਖ ਕਰ ਰਹੇ ਭਾਈ ਮਨਜੀਤ ਸਿੰਘ ਨੇ ਦੱਸਿਆ ਕਿ ਮੁਗਲਾਂ ਵੱਲੋਂ ਧਰਮ ਪਰਿਵਰਤਨ ਕਰਨ ‘ਤੇ ਹਿੰਦੂ ਧਰਮ ਦੀ ਰੱਖਿਆ ਲਈ ਗੁਰੂ ਤੇਗ ਬਹਾਦਰ ਜੀ ਵੱਲੋਂ ਦਿੱਤੀ ਅਦੁੱਤੀ ਸ਼ਹਾਦਤ ਤੋਂ ਬਾਅਦ ਭਾਈ ਜੈਤਾ ਜੀ ਜਿਸ ਮਾਰਗ ਰਾਹੀਂ ਗੁਰੂ ਸਾਹਿਬ ਦਾ ਸੀਸ ਲੈ ਕੇ ਸ਼੍ਰੀ ਕੀਰਤਪੁਰ ਸਾਹਿਬ ਤਕ ਗਏ ਸਨ ਅਤੇ ਜਿੱਥੇ ਉਹਨਾਂ ਰਾਤ ਦਾ ਵਿਸ਼ਰਾਮ ਕੀਤਾ ਸੀ, ਉਸੇ ਮਾਰਗ ਤੇ ਹਰ ਸਾਲ ਇਹ ਨਗਰ ਕੀਰਤਨ ਸਜਾਇਆ ਜਾਂਦਾ ਹੈ। ਇਹ ਨਗਰ ਕੀਰਤਨ 12 ਦਸੰਬਰ ਨੂੰ ਸਵੇਰੇ ਸੀਸ ਗੰਜ ਸਾਹਿਬ ਤੋਂ ਅਰੰਭ ਹੋ ਕੇ ਰਾਤ ਗੁਰਦੁਆਰਾ ਸ੍ਰੀ ਸੀਸ ਗੰਜ ਸਾਹਿਬ ਤਰਾਵੜੀ ਠਹਿਰਿਆ ਸੀ ਤੇ ਅੱਜ 13 ਦਸੰਬਰ ਨੂੰ ਨਗਰ ਕੀਰਤਨ ਰਾਜਪੁਰਾ-ਚੰਡੀਗੜ ਮਾਰਗ ਤੇ ਗੁਰਦੁਆਰਾ ਨਾਭਾ ਸਾਹਿਬ ਵਿਖੇ ਵਿਸ਼ਰਾਮ ਕਰੇਗਾ ਅਤੇ 14 ਦਸੰਬਰ ਨੂੰ ਸ਼੍ਰੀ ਕੀਰਤਪੁਰ ਸਾਹਿਬ ਪੁੱਜੇਗਾ। ਇਸ ਮੋਕੇ ਪਟਵਾਰੀ ਦੀਦਾਰ ਸਿੰਘ, ਨਰਿੰਦਰ ਸਿੰਘ, ਨਛੱਤਰ ਸਿੰਘ, ਸੁਰਿੰਦਰ ਪਾਲ ਸਿੰਘ ਸਮੇਤ ਹੋਰ ਅਧਿਕਾਰੀਆਂ ਅਤੇ ਸੰਗਤਾਂ ਨੇ ਸੇਵਾ ਦਾ ਕਾਰਜ਼ ਨਿਭਾਇਆ।

Leave a Reply

Your email address will not be published. Required fields are marked *

%d bloggers like this: