ਕਰੋਨਾ ਵਾਇਰਸ ਸਬੰਧੀ ਜ਼ਰੂਰੀ ਜਾਣਕਾਰੀ ਕਰੋਨਾ ਵਾਇਰਸ ਇੱਕ ਮਹਾਂਮਾਰੀ ਹੈ, ਜਿਸ ਤੋਂ ਸਾਨੂੰ ਸਭ ਨੂੰ ਆਪਣਾ ਅਤੇ ਆਪਣੇ ਪਰਿਵਾਰ ਦਾ ਬਚਾਓ ਕਰਨਾ ਚਾਹੀਦਾ ਹੈ। ਸਰਕਾਰ ਵਲੋਂ ਜਾਰੀ ਕੀਤੀਆਂ ਜਾਂਦੀਆਂ ਹਦਾਇਤਾਂ ਦੀ ਪਾਲਣਾ ਕਰੇ। ਇਸ ਤਰ੍ਹਾਂ ਕਰਨ ਨਾਲ਼ ਤੁਸੀਂ ਆਪਣੀ, ਆਪਣੇ ਪਰਿਵਾਰ ਅਤੇ ਸਾਰੇ ਸਮਾਜ ਦੀ ਰਾਖੀ ਕਰੋ। ਜ਼ਿਆਦਾ ਜਾਣਕਾਰੀ ਲਈ ਕਲਿਕ ਕਰੋ
Thu. Jun 25th, 2020

ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ‘ਤੇ ਵਿਸ਼ੇਸ਼ ਸਮਾਗਮ

ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ‘ਤੇ ਵਿਸ਼ੇਸ਼ ਸਮਾਗਮ
ਕਾਲਕਾ ਨੇ ਗੁਰੂ ਹਰਿਕ੍ਰਿਸ਼ਨ ਹਸਪਤਾਲ ਬਾਲਾ ਸਾਹਿਬ ਲਈ ਸੰਗਤ ਨੂੰ ਕੀਤੀ ਅਪੀਲ

ਨਵੀਂ ਦਿੱਲੀ, 2 ਦਸੰਬਰ (ਮਨਪ੍ਰੀਤ ਸਿੰਘ ਖਾਲਸਾ): ਨੌਵੀਂ ਪਾਤਸ਼ਾਹੀ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਹੋ ਕੇ ਵਿਸ਼ੇਸ਼ ਸਮਾਗਮ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕਰਵਾਏ ਗਏ । ਜਿਸ ਵਿਚ ਅੰਮ੍ਰਿਤ ਵੇਲੇ ਤੋਂ ਲੈ ਕੇ ਦੇਰ ਰਾਤ ਤੱਕ ਕੀਰਤਨ, ਕਥਾ ਦੇ ਸਮਾਗਮ ਹੋਏ।
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਜਨਰਲ ਸਕੱਤਰ ਹਰਮੀਤ ਸਿੰਘ ਕਾਲਕਾ ਨੇ ਸੰਗਤਾਂ ਨੂੰ ਸੰਬੋਧਿਤ ਕਰਦੇ ਹੋਏ ਕਿਹਾ ਕਿ ਗੁਰੂ ਤੇਗ ਬਹਾਦਰ ਸਾਹਿਬ ਜੀ ਵਰਗੀ ਲਾਸਾਨੀ ਸ਼ਹਾਦਤ ਦੀ ਮਿਸਾਲ ਦੁਨੀਆ ਵਿਚ ਕਿਤੇ ਹੋਰ ਨਹੀਂ ਹੋ ਸਕਦੀ। ਗੁਰੂ ਸਾਹਿਬ ਨੇ ਮਨੁੱਖਤਾ ਦੀ ਭਲਾਈ ਲਈ, ਜਬਰਨ ਧਰਮ ਪਰਿਵਰਤਨ ਦੇ ਖਿਲਾਫ਼ ਜਾ ਕੇ ਅਤੇ ਉਸ ਨੂੰ ਰੋਕਣ ਲਈ ਆਪਣੀ ਸ਼ਹਾਦਤ ਦਿੱਤੀ। ਉਸੇ ਦਾ ਪਰਿਣਾਮ ਹੈ ਕਿ ਅੱਜ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਅਸਥਾਨ ‘ਤੇ ਵੱਡੀ ਗਿਣਤੀ ਵਿਚ ਸੰਗਤ ਪੁੱਜ ਕੇ ਨਮਸਕਾਰ ਕਰਦੀ ਹੈ। ਗੁਰਬਾਣੀ ਕੀਰਤਨ ਕੀਤਾ ਜਾਂਦਾ ਹੈ, ਲੰਗਰ ਦੇ ਪ੍ਰਬੰਧ ਹਨ ਪਰ ਜ਼ੁਲਮ ਕਰਨ ਵਾਲੇ, ਜ਼ਬਰਨ ਧਰਮ ਪਰਿਵਰਤਨ ਕਰਵਾਉਣ ਵਾਲੇ ਔਰੰਗਜ਼ੇਬ ਦੀ ਕਬਰ ‘ਤੇ ਕੋਈ ਨਹੀਂ ਜਾਂਦਾ ਉਥੇ ਤਾਂ ਦੀਵੇ ਵੀ ਮੰਗ ਕੇ ਜਲਾਏ ਜਾਂਦੇ ਹਨ।
ਸ. ਕਾਲਕਾ ਨੇ ਦੱਸਿਆ ਕਿ ਸਵੇਰ ਤੋਂ ਹੀ ਗੁਰਬਾਣੀ ਕੀਰਤਨ ਰਕਾਬਗੰਜ ਸਾਹਿਬ ਦੇ ਲੱਖੀਸ਼ਾਹ ਵਣਜਾਰਾ ਹਾਲ ਵਿਚ ਕਰਵਾਇਆ ਗਿਆ ਜੋ ਦੇਰ ਰਾਤ ਤੱਕ ਚਲੱਦਾ ਰਿਹਾ ਜਿਸ ਵਿਚ ਪੰਥ ਦੇ ਪ੍ਰਸਿੱਧ ਕੀਰਤਨੀਏ ਜਥੇ ਭਾਈ ਹਰਨਾਮ ਸਿੰਘ ਸ਼੍ਰੀ ਦਰਬਾਰ ਸਾਹਿਬ, ਭਾਈ ਚਮਨਜੀਤ ਸਿੰਘ ਲਾਲ, ਭਾਈ ਓਂਕਾਰ ਸਿੰਘ ਜੀ ਸ਼੍ਰੀ ਦਰਬਾਰ ਸਾਹਿਬ, ਮਨਪ੍ਰੀਤ ਸਿੰਘ ਆਦਿ ਨੇ ਪੁੱਜ ਕੇ ਸੰਗਤਾਂ ਨੂੰ ਕੀਰਤਨ ਸਰਵਣ ਕਰਵਾਇਆ, ਗੁਰਬਾਣੀ ਵਿਚਾਰ ਹੋਈ, ਢਾਡੀ ਜੱਥਿਆਂ ਵੱਲੋਂ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ ਇਤਿਹਾਸ ਸੰਗਤਾਂ ਨੂੰ ਦੱਸਿਆ ਗਿਅ, ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲਾਂ ਦੇ ਬੱਚਿਆਂ ਨੇ ਵੀ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਕਾਰਸੇਵਾ ਵਾਲੇ ਬਾਬਾ ਬਚਨ ਸਿੰਘ ਜੀ ਨੇ ਵੀ ਕੀਰਤਨ ਦੁਆਰਾ ਨਾਮ ਸਿਮਰਨ ਕਰਵਾਇਆ। ਸਟੇਜ ਸੈਕਟਰੀ ਦੀ ਸੇਵਾ ਧਰਮ ਪ੍ਰਚਾਰ ਕਮੇਟੀ ਦੇ ਚੇਅਰਮੈਨ ਜਤਿੰਦਰਪਾਲ ਸਿੰਘ ਗੋਲਡੀ ਵੱਲੋਂ ਨਿਭਾਈ ਗਈ।
ਸ. ਕਾਲਕਾ ਨੇ ਸੰਗਤਾਂ ਤੋਂ ਗੁਰਦੁਆਰਾ ਬਾਲਾ ਸਾਹਿਬ ਵਿਚ ਬਣ ਰਹੇ ਗੁਰੂ ਹਰਿਕ੍ਰਿਸ਼ਲ ਹਸਪਤਾਲ ਲਈ ਕਾਰ ਸੇਵਾ ਵਾਲੇ ਬਾਬਾ ਬਚਨ ਸਿੰਘ ਜੀ ਨੂੰ ਸਹਯੋਗ ਦੇਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਇਸ ਹਸਪਤਾਲ ਦੇ ਬਣਨ ਨਾਲ ਜਰੂਰਤਮੰਦਾਂ ਨੂੰ ਲਾਭ ਮਿਲਣ ਵਾਲਾ ਹੈ, ਇਸ ਲਈ ਸਾਡਾ ਸਭ ਦਾ ਫ਼ਰਜ਼ ਬਣਦਾ ਹੈ ਕਿ ਵੱਧ ਤੋਂ ਵੱਧ ਸਹਯੋਗ ਬਾਬਾ ਜੀ ਨੂੰ ਦਈਏ ਅਤੇ ਜਿਥੇ ਤੱਕ ਹੋ ਸਕੇ ਆਪ ਪੁੱਜ ਕੇ ਕਾਰਸੇਵਾ ਆਪਣੇ ਹੱਥਾਂ ਨਾਲ ਵੀ ਸੇਵਾ ਕਰੀਏ। ਉਨ੍ਹਾਂ ਕਿਹਾ ਕਿ ਗੁਰਦੁਆਰਾ ਮੋਤੀ ਬਾਗ ਵਿਖੇ ਭਾਈ ਨੰਦ ਲਾਲ ਜੀ ਦੇ ਨਾਮ ‘ਤੇ ਬਣਾਏ ਗਏ ਲੰਗਰ ਹਾਲ ਦਾ ਉਦਘਾਟਨ ਵੀ ਜਲਦ ਹੀ ਕਮੇਟੀ ਵੱਲੋਂ ਕੀਤਾ ਜਾਏਗਾ।
ਇਸ ਮੌਕੇ ‘ਤੇ ਦਿੱਲੀ ਕਮੇਟੀ ਮੈਂਬਰ ਓਂਕਾਰ ਸਿੰਘ ਰਾਜਾ, ਪਰਮਜੀਤ ਸਿੰਘ ਰਾਣਾ,ਅਮਰਜੀਤ ਸਿੰਘ ਪਿੰਕੀ, ਪਰਮਜੀਤ ਸਿੰਘ ਚੰਡੋਕ, ਭੁਪਿੰਦਰ ਸਿੰਘ ਭੁਲੱਰ, ਹਰਜੀਤ ਸਿੰਘ ਪੱਪਾ, ਕੁਲਦੀਪ ਸਿੰਘ ਭੋਗਲ, ਰਵਿੰਦਰ ਸਿੰਘ ਖੁਰਾਣਾ ਵੀ ਮੌਜੁਦ ਰਹੇ।

......................................Disclaimer.................................... We do not guarantee/claim that the information we have gathered is 100% correct. Many of the Images used in Articles are not our property. Most of the images used in articles are collected from social media profiles of Celebrities and from other Internet sources. If you feel any offense regarding Information and pictures shared by us, you are free to send us a message below that blog post. We will act immediately and delete that offensive thing. ..... For articles, the authors are sole responsible. ......... ਹਰ ਖ਼ਬਰ ਜਾਂ ਵਿਚਾਰ ਜਾਂ ਰਚਨਾ ਲਈ ਸਬੰਧਿਤ ਪੱਤਰਕਾਰ ਜਾਂ ਲਿਖਾਰੀ ਜਿੰਮੇਵਾਰ ਹੈ। ਅਦਾਰੇ ਦਾ ਉਸ ਨਾਲ਼ ਸਹਿਮਤ ਹੋਣਾ ਜ਼ਰੂਰੀ ਨਹੀਂ।

Leave a Reply

Your email address will not be published. Required fields are marked *

%d bloggers like this: