ਕਰੋਨਾ ਵਾਇਰਸ ਸਬੰਧੀ ਜ਼ਰੂਰੀ ਜਾਣਕਾਰੀ ਕਰੋਨਾ ਵਾਇਰਸ ਇੱਕ ਮਹਾਂਮਾਰੀ ਹੈ, ਜਿਸ ਤੋਂ ਸਾਨੂੰ ਸਭ ਨੂੰ ਆਪਣਾ ਅਤੇ ਆਪਣੇ ਪਰਿਵਾਰ ਦਾ ਬਚਾਓ ਕਰਨਾ ਚਾਹੀਦਾ ਹੈ। ਸਰਕਾਰ ਵਲੋਂ ਜਾਰੀ ਕੀਤੀਆਂ ਜਾਂਦੀਆਂ ਹਦਾਇਤਾਂ ਦੀ ਪਾਲਣਾ ਕਰੇ। ਇਸ ਤਰ੍ਹਾਂ ਕਰਨ ਨਾਲ਼ ਤੁਸੀਂ ਆਪਣੀ, ਆਪਣੇ ਪਰਿਵਾਰ ਅਤੇ ਸਾਰੇ ਸਮਾਜ ਦੀ ਰਾਖੀ ਕਰੋ। ਜ਼ਿਆਦਾ ਜਾਣਕਾਰੀ ਲਈ ਕਲਿਕ ਕਰੋ

ਗੁਰੂ ਦੇਵ ਯੂਨੀਵਰਸਿਟੀ ਨਾਨ ਟੀਚਿੰਗ ਐਸੋਸੀਏਸ਼ਨ ਵੱਲੋਂ ਪੰਜਾਬ ਸਰਕਾਰ ਦੇ ਨਵੀਂ ਭਰਤੀ ਵਾਲੇ ਫੈਸਲੇ ਦੀ ਨਿਖੇਦੀ

ਗੁਰੂ ਦੇਵ ਯੂਨੀਵਰਸਿਟੀ ਨਾਨ ਟੀਚਿੰਗ ਐਸੋਸੀਏਸ਼ਨ ਵੱਲੋਂ ਪੰਜਾਬ ਸਰਕਾਰ ਦੇ ਨਵੀਂ ਭਰਤੀ ਵਾਲੇ ਫੈਸਲੇ ਦੀ ਨਿਖੇਦੀ

ਅੰਮ੍ਰਿਤਸਰ, 20 ਜੁਲਾਈ (ਪ.ਪ.): ਗੁਰੂ ਦੇਵ ਯੂਨੀਵਰਸਿਟੀ ਨਾਨ ਟੀਚਿੰਗ ਐਸੋਸੀਏਸ਼ਨ ਦੇ ਪ੍ਰਧਾਨ ਸ. ਹਰਦੀਪ ਸਿੰਘ ਨਾਗਰਾ ਅਤੇ ਜਨਰਲ ਸਕੱਤਰ ਸ. ਬਲਵੀਰ ਸਿੰਘ ਗਰਚਾ ਨੇ ਸਾਂਝੇ ਬਿਆਨ ਵਿਚ ਪੰਜਾਬ ਸਰਕਾਰ ਵੱਲੋਂ ਪੰਜਾਬ ਦੇ ਮੁਲਾਜ਼ਮਾਂ ਨੂੰ ਨਵੀਂ ਭਰਤੀ ਵੇਲੇ ਕੇਂਦਰ ਸਰਕਾਰ ਦੇ ਗਰੇਡ ਦੇਣ ਦੇ ਫੈਸਲੇ ਦੀ ਨਿਖੇਦੀ ਕੀਤੀ ਹੈ।

ਸੂਬਾ ਸਰਕਾਰ ਦਾ ਇਹ ਘਿਨੌਣਾ ਫੈਸਲਾ ਮੁਲਾਜ਼ਮਾਂ ਦੇ ਢਿੱਡ `ਤੇ ਲੱਤ ਮਾਰਨ ਵਾਲਾ ਹੈ ਜੋ ਕਿ ਐਸੋਸੀਏਸ਼ਨ ਕਿਸੇ ਵੀ ਕੀਮਤ `ਤੇ ਬਰਦਾਸ਼ਤ ਨਹੀਂ ਕਰਨਗੀਆਂ। ਪੰਜਾਬ ਦਾ ਛੇਵਾਂ ਤਨਖਾਹ ਕਮਿਸ਼ਨ ਪਿਛਲੇ ਤਿੰਨ ਸਾਲਾਂ ਤੋਂ ਕੰਮ ਕਰ ਰਿਹਾ ਹੈ ਜਦੋਂਕਿ ਕੇਂਦਰ ਸਰਕਾਰ ਵੱਲੋਂ ਸਤਵਾਂ ਤਨਖਾਹ ਕਮਿਸ਼ਨ ਵੀ ਦਿੱਤਾ ਜਾ ਰਿਹਾ ਹੈ। ਪੰਜਾਬ ਦੇ ਬਾਰਡਰ ਸਟੇਟ ਹੋਣ ਕਾਰਨ ਪੰਜਾਬ ਦੇ ਮੁਲਾਜ਼ਮ ਪਹਿਲਾਂ ਹੀ ਬਹੁਤ ਜ਼ੋਖਮ ਵਿਚ ਰਹਿੰਦੇ ਹਨ।

ਸਮੇਂ ਸਮੇਂ `ਤੇ ਤਨਖਾਹ ਕਮਿਸ਼ਨ ਪੰਜਾਬ ਦੇ ਮੁਲਾਜ਼ਮਾਂ ਦੀਆਂ ਮੁਸ਼ਕਲਾਂ ਰਹਿਣ ਸਹਿਣ ਅਤੇ ਬਾਕੀ ਸਹੂਲਤਾਂ ਨੂੰ ਮੁੱਖ ਰੱਖ ਕੇ ਗਰੇਡ ਦਿੰਦਾ ਰਿਹਾ ਹੈ। ਸਟਾਫ ਘੱਟ ਹੋਣ ਦੇ ਬਾਵਜੂਦ ਮਹਾਂਮਾਰੀ ਦੌਰਾਨ ਵੀ ਪੰਜਾਬ ਦੇ ਸਿਹਤ ਅਤੇ ਪੁਲਿਸ ਮੁਲਾਜ਼ਮਾਂ ਨੇ ਵੱਧ ਚੜ੍ਹ ਕੇ ਕੰਮ ਕੀਤਾ। ਪੰਜਾਬ ਸਰਕਾਰ ਨੇ ਚੋਣਾਂ ਵੇਲੇ ਮੁਲਾਜ਼ਮਾਂ ਨਾਲ ਆਪਣੇ ਮੈਨੀਫੈਸਟੋ ਵਿਚ ਪਿਛਲੇ ਡੀ.ਏ. ਦਾ ਬਕਾਇਆ ਦੇਣ, ਤਨਖਾਹ ਕਮਿਸ਼ਨ ਲਾਗੂ ਕਰਨ, ਘਰ ਘਰ ਵਿਚ ਨੌਕਰੀ ਦੇਣ, ਬੇਰੁਜ਼ਗਾਰੀ ਭੱਤਾ ਦੇਣ ਦਾ ਵਾਅਦਾ ਕੀਤਾ ਸੀ ਪਰ ਇਸ ਦੇ ਉਲਟ ਦੋ ਸੌ ਰੁਪਏ ਪ੍ਰਤੀ ਡਿਵੈਲਪਮੈਂਟ ਚਾਰਟ ਪ੍ਰਤ ਮੁਲਾਜ਼ਮ ਵਸੂਲਿਆ ਜਾ ਰਿਹਾ ਹੈ। ਡੀ.ਏ. ਦੀਆਂ ਕਿਸ਼ਤਾਂ ਵੀ ਨਹੀਂ ਦਿੱਤੀ ਜਾ ਰਹੀਆਂ। ਬਜਟਰੀ ਅਸਾਮੀਆਂ ਖਤਮ ਕੀਤੀਆਂ ਜਾ ਰਹੀਆਂ ਹਨ।

ਨਾਗਰਾ ਤੇ ਗਰਚਾ ਨੇ ਸਰਕਾਰ ਨੂੰ ਅਪੀਲ ਕੀਤੀ ਕਿ ਮੁਲਾਜ਼ਮਾਂ ਵਿਰੋਧੀ ਫੈਸਲਾ ਵਾਪਿਸ ਲਿਆ ਜਾਵੇ ਨਹੀਂ ਤਾਂ ਆਉਣ ਵਾਲੇ ਸਮੇਂ ਵਿਚ ਹਮ ਖਿਆਲੀ ਸੂਬੇ ਦੀਆਂ ਜਥੇਬੰਦੀਆਂ ਨਾਲ ਰਲ ਕੇ ਵੱਡਾ ਸੰਘਰਸ਼ ਕੀਤਾ ਜਾਵੇਗਾ। ਇਸ ਮੌਕੇ ਮਨਪ੍ਰੀਤ ਸਿੰਘ, ਭਗਵੰਤ ਸਿੰਘ, ਤੇਜਵੰਤ ਸਿੰਘ, ਜੋਤੀ ਪ੍ਰਸ਼ਾਦ, ਰਜਿੰਦਰ ਸਿੰਘ, ਸੁਰਜੀਤ ਸਿੰਘ, ਰੇਸ਼ਮ ਸਿੰਘ, ਭੋਮਾ ਰਾਮ, ਬਦਰੀਨਾਥ, ਹਰੀ ਮੰਡਲ, ਤਰਸੇਮ ਸਿੰਘ ਆਦਿ ਮੌਜੂਦ ਸਨ।

......................................Disclaimer.................................... We do not guarantee/claim that the information we have gathered is 100% correct. Many of the Images used in Articles are not our property. Most of the images used in articles are collected from social media profiles of Celebrities and from other Internet sources. If you feel any offense regarding Information and pictures shared by us, you are free to send us a message below that blog post. We will act immediately and delete that offensive thing. ..... For articles, the authors are sole responsible. ......... ਹਰ ਖ਼ਬਰ ਜਾਂ ਵਿਚਾਰ ਜਾਂ ਰਚਨਾ ਲਈ ਸਬੰਧਿਤ ਪੱਤਰਕਾਰ ਜਾਂ ਲਿਖਾਰੀ ਜਿੰਮੇਵਾਰ ਹੈ। ਅਦਾਰੇ ਦਾ ਉਸ ਨਾਲ਼ ਸਹਿਮਤ ਹੋਣਾ ਜ਼ਰੂਰੀ ਨਹੀਂ।

Leave a Reply

Your email address will not be published. Required fields are marked *

%d bloggers like this: