ਗੁਰੂ ਨਗਰੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਕੋਰੋਨਾ ਮਰੀਜ਼ਾਂ ਦੀ ਗਿਣਤੀ ਵਧੀ

ਗੁਰੂ ਨਗਰੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਕੋਰੋਨਾ ਮਰੀਜ਼ਾਂ ਦੀ ਗਿਣਤੀ ਵਧੀ
6 ਨਵੇਂ ਪਾਜਟਿਵ ਕੇਸ ਆਏ ਸਾਹਮਣੇ, ਕੁਲ ਗਿਣਤੀ ਹੋਈ 7
ਸ੍ਰੀ ਆਨੰਦਪੁਰ ਸਾਹਿਬ, 7 ਜੁਲਾਈ (ਦਵਿੰਦਰਪਾਲ ਸਿੰਘ/ਅੰਕੁਸ਼): ਗੁਰੂ ਨਗਰੀ ਸ੍ਰੀ ਆਨੰਦਪੁਰ ਸਾਹਿਬ ਵਿੱਚ ਕੋਰੋਨਾ ਪਾਜ਼ਟਿਵ ਮਰੀਜ਼ਾਂ ਦੀ ਗਿਣਤੀ ਵਿੱਚ ਵਾਧਾ ਹੁੰਦਾ ਜਾ ਰਿਹਾ ਹੈ ਜਿੱਥੇ ਇਕ ਘੁੱਗ ਵੱਸਦੇ ਮੁਹੱਲਾ ਸਿਵਲ ਹਸਪਤਾਲ ਦੀ ਸ਼ਿਵਾਲਿਕ ਲੇਨ ਵਿਖੇ ਇੱਕ ਪਾਸੇ ਮਰੀਜ਼ ਸਾਹਮਣੇ ਆਇਆ ਸੀ ਜਿਸ ਨੂੰ ਇਲਾਜ ਲਈ ਬਨੂੜ ਵਿਖੇ ਭੇਜਿਆ ਗਿਆ ਸੀ ਉਸੇ ਪਰਿਵਾਰ ਦੇ ਤਿੰਨ ਮੈਂਬਰ ਹੋਰ ਪਾਜ਼ਟਿਵ ਆਏ ਹਨ|
ਇਸ ਸਬੰਧੀ ਜਾਣਕਾਰੀ ਦਿੰਦਿਆਂ ਸੀਨੀਅਰ ਮੈਡੀਕਲ ਅਫ਼ਸਰ ਚਰਨਜੀਤ ਕੁਮਾਰ ਨੇ ਦੱਸਿਆ ਕਿ ਅੱਜ ਆਈ ਰਿਪੋਰਟ ਰਿਪੋਰਟਾਂ ਮੁਤਾਬਕ ਸ੍ਰੀ ਆਨੰਦਪੁਰ ਸਾਹਿਬ ਵਿੱਚ ਛੇ ਨਵੇਂ ਮਰੀਜ਼ ਕਰੋਨਾ ਪਾਜਟਿਵ ਪਾਏ ਗਏ ਹਨ ਜਿਨ੍ਹਾਂ ਵਿੱਚੋਂ ਇੱਕੋ ਪਰਿਵਾਰ ਦੇ ਤਿੰਨ ਮੈਂਬਰ ਸ਼ਿਵਾਲਿਕ ਲਈ ਗਲੀ ਵਿੱਚੋਂ ਹਨ ਜਦੋਂ ਕਿ ਬਾਕੀ ਚੋਈ ਬਾਜ਼ਾਰ ਅਤੇ ਵਾਰਡ ਨੰਬਰ ਇੱਕ ਪਿੰਡ ਮਜਾਰਾ ਤੋਂ ਹਨ ਉਨ੍ਹਾਂ ਦੱਸਿਆ ਕਿ ਇਨ੍ਹਾਂ ਛੇ ਮਰੀਜ਼ਾਂ ਨੂੰ ਅੱਜ ਹੀ ਬਨੂੜ ਵਿਖੇ ਇਲਾਜ ਲਈ ਭੇਜ ਦਿੱਤਾ ਜਾਵੇਗਾ ਉਨ੍ਹਾਂ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਸਰਕਾਰ ਦੀਆਂ ਹਦਾਇਤਾਂ ਦੀ ਇੰਨ ਬਿੰਨ ਪਾਲਣਾ ਕਰਨ।