ਗੁਰੂ ਨਾਨਕ ਦੇਵ ਡੀ.ਏ.ਵੀ ਸਕੂਲ ਦਾ ਦਸਵੀਂ ਦਾ ਨਤੀਜਾ 100% ਰਿਹਾ

ss1

ਗੁਰੂ ਨਾਨਕ ਦੇਵ ਡੀ.ਏ.ਵੀ ਸਕੂਲ ਦਾ ਦਸਵੀਂ ਦਾ ਨਤੀਜਾ 100% ਰਿਹਾ

SAMSUNG CAMERA PICTURES
SAMSUNG CAMERA PICTURES

ਭਿੱਖੀਵਿੰਡ 30 ਮਈ (ਹਰਜਿੰਦਰ ਸਿੰਘ ਗੋਲ੍ਹਣ)-ਸੀ.ਬੀ.ਐਸ.ਈ ਵੱਲੋਂ ਐਲਾਨੇ ਗਏ ਦਸਵੀਂ ਦੇ ਨਤੀਜਿਆਂ ਦੌਰਾਨ ਗੁਰੂ ਨਾਨਕ ਦੇਵ ਡੀ.ਏ.ਵੀ ਪਬਲਿਕ ਸਕੂਲ ਭਿੱਖੀਵਿੰਡ ਦਾ ਨਤੀਜਾ 100% ਰਿਹਾ ਹੈ। ਇਹ ਜਾਣਕਾਰੀ ਦਿੰਦਿਆਂ ਸਕੂਲ ਪ੍ਰਿੰਸੀਪਲ ਸੰਜੀਵ ਕੋਚਰ ਨੇ ਕਿਹਾ ਕਿ 175 ਵਿਦਿਆਰਥੀਆਂ ਨੇ ਪ੍ਰੀਖਿਆ ਦਿੱਤੀ ਸੀ, ਜਿਸ ਵਿੱਚ 21 ਵਿਦਿਆਰਥੀਆਂ ਨੇ 95% ਤੋਂ 100% ਤੱਕ ਅੰਕ ਹਾਸਲ ਕੀਤੇ ਅਤੇ 14 ਵਿਦਿਆਰਥੀਆਂ ਨੇ ਸੀ.ਜੀ.ਪੀ 10 ਪ੍ਰਾਪਤ ਕਰਕੇ ਸ਼੍ਰੇਸ਼ਟ ਯੋਗਤਾ ਵਿਖਾਈ। ਉਹਨਾਂ ਨੇ ਆਖਿਆ ਕਿ ਸਕੂਲ ਦਾ ਬਾਂਰਵੀ ਕਲਾਸ ਦਾ ਨਤੀਜਾ 94% ਰਿਹਾ ਹੈ, ਜੋ ਪਿਛਲੇ ਸਾਲ ਨਾਲੋਂ 6% ਚੰਗਾ ਰਿਹਾ। ਪ੍ਰੀਖਿਆ ਦੌਰਾਨ ਵੱਖ-ਵੱਖ ਵਿਸ਼ਿਆਂ ਵਿੱਚ ਵਿਦਿਆਰਥੀਆਂ ਨੇ 95%, 94%, 92% ਅੰਕ ਵੀ ਪ੍ਰਾਪਤ ਕੀਤੇ। ਪ੍ਰਿੰਸੀਪਲ ਸੰਜੀਵ ਕੋਚਰ ਨੇ ਪਾਸ ਹੋਏ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਤੇ ਹੋਰ ਵੀ ਸਖਤ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ। ਉਹਨਾਂ ਨੇ ਕਿਹਾ ਕਿ ਇਹ ਸਭ ਸਕੂਲ ਸਟਾਫ, ਵਿਦਿਆਰਥੀਆਂ ਦੀ ਮਿਹਨਤ ਤੇ ਮਾਪਿਆਂ ਦੇ ਸਹਿਯੋਗ ਨਾਲ ਸੰਭਵ ਹੋਇਆ ਹੈ।

Share Button

Leave a Reply

Your email address will not be published. Required fields are marked *