ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਅਧਿਆਪਕ ਨੂੰ ਸ਼ਾਸਤਰੀ ਇੰਡੋ ਕੈਨੇਡੀਅਨ ਰਿਸਰਚ ਗ੍ਰਾਂਟ

ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਅਧਿਆਪਕ ਨੂੰ ਸ਼ਾਸਤਰੀ ਇੰਡੋ ਕੈਨੇਡੀਅਨ ਰਿਸਰਚ ਗ੍ਰਾਂਟ
ਅੰਮ੍ਰਿਤਸਰ, 22 ਦਸੰਬਰ, 2020: ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਫੂਡ ਵਿਗਿਆਨ ਅਤੇ ਟੈਕਨਾਲੋਜੀ ਵਿਭਾਗ ਦੇ ਐਸੋਸੀਏਟ ਪ੍ਰੋਫੈਸਰ ਡਾ. ਅੰਮ੍ਰਿਤਪਾਲ ਕੌਰ ਨੂੰ ਸ਼ਾਸਤਰੀ ਇੰਡੋ ਕੈਨੇਡੀਅਨ ਇੰਸਟੀਚਿਊਟ ਵੱਲੋਂ ਸ਼ਾਸਤਰੀ ਇੰਸਟੀਚਿਊਟਨਲ ਕੋਲੈਬੋਰੈਟਿਵ ਰੀਸਰਚ ਗ੍ਰਾਂਟ ਸਾਲ 2020-21 ਲਈ ਪ੍ਰਦਾਨ ਕੀਤੀ ਹੈ।
ਇਹ ਗ੍ਰਾਂਟ ਭਾਰਤ ਸਰਕਾਰ ਦੇ ਮਨੁੱਖੀ ਸਰੋਤ ਅਤੇ ਵਿਕਾਸ ਮੰਤਰਾਲੇ (ਐਮਐਚਆਰਡੀ) ਦੇ ਫੰਡਾਂ ਦੁਆਰਾ ਸਹਾਇਤਾ ਪ੍ਰਾਪਤ ਹੈ। ਉਨ੍ਹਾਂ ਨੂੰ ਇਹ ਪੁਰਸਕਾਰ ਮਿਆਰੀ ਖੋਜ ਕਾਰਜ ਕਰਨ ਅਤੇ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਅਕਾਦਮਿਕਤਾ ਵਿਚ ਮਿਲੀ ਮਾਨਤਾ ਸਦਕਾ ਪ੍ਰਦਾਨ ਕੀਤਾ ਗਿਆ ਹੈ। ਡਾ ਅੰਮ੍ਰਿਤਪਾਲ ਕੌਰ ਮੈਕਗਿੱਲ ਯੂਨੀਵਰਸਿਟੀ, ਕਨੇਡਾ ਦੇ ਸਹਿਯੋਗ ਨਾਲ ਦੋ ਸਾਲਾਂ ਲਈ ਕੰਮ ਕਰਨਗੇ। ਵਾਈਸ-ਚਾਂਸਲਰ ਪ੍ਰੋ ਜਸਪਾਲ ਸਿੰਘ ਸੰਧੂ, ਫੈਕਲਟੀ ਮੈਂਬਰਾਂ ਅਤੇ ਅਧਿਕਾਰੀਆਂ ਨੇ ਡਾ. ਅੰਮ੍ਰਿਤਪਾਲ ਕੌਰ ਨੂੰ ਇਸ ਵੱਕਾਰੀ ਪੁਰਸਕਾਰ ਲਈ ਚੁਣੇ ਜਾਣ ਲਈ ਵਧਾਈ ਦਿੱਤੀ।
ਲਿੰਕੇਜ ਪ੍ਰੋਗਰਾਮ ਦੇ ਕੋਆਰਡੀਨੇਟਰ ਡਾ. ਪ੍ਰੀਤ ਮਹਿੰਦਰ ਸਿੰਘ ਬੇਦੀ ਨੇ ਕਿਹਾ ਕਿ ਯੂਨੀਵਰਸਿਟੀ ਅਤੇ ਫੈਕਲਟੀ ਮੈਂਬਰਾਂ ਲਈ ਇਹ ਪ੍ਰਾਪਤੀ ਮਾਣ ਵਾਲੀ ਗੱਲ ਹੈ ਅਤੇ ਇਸ ਨਾਲ ਵਿਦਿਆਰਥੀਆਂ, ਵਿਦਵਾਨਾਂ ਅਤੇ ਫੈਕਲਟੀ ਮੈਂਬਰਾਂ ਨੂੰ ਅੱਗੇ ਵੱਧਣ ਲਈ ਉਤਸ਼ਾਹ ਮਿਲਦਾ ਹੈ।