ਕਰੋਨਾ ਵਾਇਰਸ ਸਬੰਧੀ ਜ਼ਰੂਰੀ ਜਾਣਕਾਰੀ ਕਰੋਨਾ ਵਾਇਰਸ ਇੱਕ ਮਹਾਂਮਾਰੀ ਹੈ, ਜਿਸ ਤੋਂ ਸਾਨੂੰ ਸਭ ਨੂੰ ਆਪਣਾ ਅਤੇ ਆਪਣੇ ਪਰਿਵਾਰ ਦਾ ਬਚਾਓ ਕਰਨਾ ਚਾਹੀਦਾ ਹੈ। ਸਰਕਾਰ ਵਲੋਂ ਜਾਰੀ ਕੀਤੀਆਂ ਜਾਂਦੀਆਂ ਹਦਾਇਤਾਂ ਦੀ ਪਾਲਣਾ ਕਰੇ। ਇਸ ਤਰ੍ਹਾਂ ਕਰਨ ਨਾਲ਼ ਤੁਸੀਂ ਆਪਣੀ, ਆਪਣੇ ਪਰਿਵਾਰ ਅਤੇ ਸਾਰੇ ਸਮਾਜ ਦੀ ਰਾਖੀ ਕਰੋ। ਜ਼ਿਆਦਾ ਜਾਣਕਾਰੀ ਲਈ ਕਲਿਕ ਕਰੋ

ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਡਾ. ਸੁਖਜੀਤ ਸਿੰਘ ਦੇ ਅਚਨਚੇਤ ਅਕਾਲ ਚਲਾਣੇ `ਤੇ ਯੂਨੀਵਰਸਿਟੀ ਭਾਈਚਾਰੇ ਵਿਚ ਸੋਗ ਦੀ ਲਹਿਰ

ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਡਾ. ਸੁਖਜੀਤ ਸਿੰਘ ਦੇ ਅਚਨਚੇਤ ਅਕਾਲ ਚਲਾਣੇ `ਤੇ ਯੂਨੀਵਰਸਿਟੀ ਭਾਈਚਾਰੇ ਵਿਚ ਸੋਗ ਦੀ ਲਹਿਰ

ਅੰਮ੍ਰਿਤਸਰ 11 ਅਕਤੂਬਰ, 2020 – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਯੂਨੀਵਰਸਿਟੀ ਇੰਸਟੀਚਿਊਟ ਆਫ ਟੈਕਨਾਲੋਜੀ ਦੇ ਮਕੈਨੀਕਲ ਵਿਭਾਗ ਦੇ ਸਹਾਇਕ ਪ੍ਰੋਫੈਸਰ ਅਤੇ ਮਿਹਨਤੀ ਖੋਜਾਰਥੀ ਡਾ. ਸੁਖਜੀਤ ਸਿੰਘ ਦੇ ਅਚਾਨਕ ਅਕਾਲੇ ਚਲਾਣੇ ‘ਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦੀ ਹੈ। ਉਹਨਾਂ ਦੇ ਅਚਾਨਕ ਅਕਾਲ ਚਲਾਣੇ ਨਾਲ ਉਹਨਾਂ ਦੇ ਪਰਿਵਾਰ, ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਮਕੈਨੀਕਲ ਵਿਭਾਗ ਅਤੇ ਸਮੁੱਚੇ ਅਕਾਦਮਿਕ ਜਗਤ ਨੂੰ ਬਹੁਤ ਵੱਡਾ ਘਾਟਾ ਪਿਆ ਹੈ।

ਵਾਈਸ ਚਾਂਸਲਰ ਪ੍ਰੋ. ਜਸਪਾਲ ਸਿੰਘ ਸੰਧੂ, ਪ੍ਰੋ ਐਸ. ਐਸ. ਬਹਿਲ, ਡੀਨ ਅਕਾਦਮਿਕ ਮਾਮਲੇ ਅਤੇ ਰਜਿਸਟਰਾਰ ਪ੍ਰੋਫੈਸਰ ਕੇ.ਐੱਸ. ਕਾਹਲੋਂ ਨੇ ਪਰਿਵਾਰ ਨਾਲ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਵਾਈਸ ਚਾਂਸਲਰ ਪ੍ਰੋ. ਸੰਧੂ ਨੇ ਕਿਹਾ ਕਿ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਿਕਾਸ ਵਿਚ ਡਾ. ਸੁਖਜੀਤ ਸਿੰਘ ਦਾ ਯੋਗਦਾਨ ਸ਼ਲਾਘਾਯੋਗ ਹੈ। ਡਾ. ਸੁਖਜੀਤ ਸਿੰਘ ਇਕ ਯੋਗ ਤੇ ਮਿਹਨਤੀ ਖੋਜਕਰਤਾ ਅਤੇ ਇਕ ਸਮਰਪਿਤ ਅਧਿਆਪਕ ਸਨ ਜਿਨ੍ਹਾਂ ਦਾ ਅਚਾਨਕ ਇਸ ਦੁਨੀਆਂ ਤੋਂ ਰੁਖਸਤ ਹੋ ਜਾਣਾ ਯੂਨੀਵਰਸਿਟੀ ਤੇ ਸਮੁੱਚੇ ਅਕਾਦਮਿਕ ਭਾਈਚਾਰੇ ਲਈ ਨਾ ਪੂਰਾ ਹੋਣ ਵਾਲਾ ਘਾਟਾ ਹੈ। ਉਨ੍ਹਾਂ ਦੇ ਯੋਗਦਾਨ ਨੇ ਇਲੈਕਟ੍ਰੋ-ਮਕੈਨੀਕਲ ਪ੍ਰਣਾਲੀਆਂ ਦੇ ਫਾਲਟ ਡਾਇਗਨੋਸਿਸ ਦੇ ਖੇਤਰ ਵਿੱਚ ਉਨ੍ਹਾਂ ਦੀ ਮੁਹਾਰਤ ਰਾਹੀਂ ਉਨ੍ਹਾਂ ਅਮਰ ਕਰ ਦਿੱਤਾ।

ਪ੍ਰੋ. ਐੱਸ.ਐੱਸ ਬਹਿਲ ਨੇ ਕਿਹਾ ਕਿ ਇਕ ਯੋਗ, ਸੁਹਿਰਦ ਅਤੇ ਮਿਹਨਤੀ ਵਿਦਿਅਕ ਮਾਹਰ ਦੀ ਅਚਾਨਕ ਹੋਈ ਮੌਤ ਨੇ ਵਿੱਦਿਅਕ ਭਾਈਚਾਰੇ ਨੂੰ ਵੱਡਾ ਸਦਮਾ ਦਿੱਤਾ ਹੈ।ਸਮੂਹ ਅਧਿਆਪਨ / ਗੈਰ-ਅਧਿਆਪਨ ਸਟਾਫ ਸਮੇਤ ਸਾਰੇ ਯੂਨੀਵਰਸਿਟੀ ਪਰਿਵਾਰ ਅਤੇ ਖਾਸ ਕਰਕੇ ਮਕੈਨੀਕਲ ਇੰਜੀਨੀਅਰਿੰਗ ਵਿਭਾਗ ਦੇ ਵਿਦਿਆਰਥੀਆਂ ਨੇ ਇਸ ਵੱਡੇ ਘਾਟੇ ‘ਤੇ ਆਪਣੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।

......................................Disclaimer.................................... We do not guarantee/claim that the information we have gathered is 100% correct. Many of the Images used in Articles are not our property. Most of the images used in articles are collected from social media profiles of Celebrities and from other Internet sources. If you feel any offense regarding Information and pictures shared by us, you are free to send us a message below that blog post. We will act immediately and delete that offensive thing. ..... For articles, the authors are sole responsible. ......... ਹਰ ਖ਼ਬਰ ਜਾਂ ਵਿਚਾਰ ਜਾਂ ਰਚਨਾ ਲਈ ਸਬੰਧਿਤ ਪੱਤਰਕਾਰ ਜਾਂ ਲਿਖਾਰੀ ਜਿੰਮੇਵਾਰ ਹੈ। ਅਦਾਰੇ ਦਾ ਉਸ ਨਾਲ਼ ਸਹਿਮਤ ਹੋਣਾ ਜ਼ਰੂਰੀ ਨਹੀਂ।

Leave a Reply

Your email address will not be published. Required fields are marked *

%d bloggers like this: