ਕਰੋਨਾ ਵਾਇਰਸ ਸਬੰਧੀ ਜ਼ਰੂਰੀ ਜਾਣਕਾਰੀ ਕਰੋਨਾ ਵਾਇਰਸ ਇੱਕ ਮਹਾਂਮਾਰੀ ਹੈ, ਜਿਸ ਤੋਂ ਸਾਨੂੰ ਸਭ ਨੂੰ ਆਪਣਾ ਅਤੇ ਆਪਣੇ ਪਰਿਵਾਰ ਦਾ ਬਚਾਓ ਕਰਨਾ ਚਾਹੀਦਾ ਹੈ। ਸਰਕਾਰ ਵਲੋਂ ਜਾਰੀ ਕੀਤੀਆਂ ਜਾਂਦੀਆਂ ਹਦਾਇਤਾਂ ਦੀ ਪਾਲਣਾ ਕਰੇ। ਇਸ ਤਰ੍ਹਾਂ ਕਰਨ ਨਾਲ਼ ਤੁਸੀਂ ਆਪਣੀ, ਆਪਣੇ ਪਰਿਵਾਰ ਅਤੇ ਸਾਰੇ ਸਮਾਜ ਦੀ ਰਾਖੀ ਕਰੋ। ਜ਼ਿਆਦਾ ਜਾਣਕਾਰੀ ਲਈ ਕਲਿਕ ਕਰੋ

ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਿਖਿਆ ਵਿਭਾਗ ਵੱਲੋਂ ਵਿਸ਼ੇਸ਼ ਵਿਦਿਆਰਥੀਆਂ ਸਬੰਧੀ ਵਰਕਸ਼ਾਪ ਦਾ ਆਯੋਜਨ

ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਿਖਿਆ ਵਿਭਾਗ ਵੱਲੋਂ ਵਿਸ਼ੇਸ਼ ਵਿਦਿਆਰਥੀਆਂ ਸਬੰਧੀ ਵਰਕਸ਼ਾਪ ਦਾ ਆਯੋਜਨ

ਅੰਮ੍ਰਿਤਸਰ, 01 ਜਨਵਰੀ, 2021 (ਨਿਰਪੱਖ ਆਵਾਜ਼ ਬਿਊਰੋ): ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਿਖਿਆ ਵਿਭਾਗ ਵੱਲੋਂ ਵਿਸ਼ੇਸ਼ ਵਿਦਿਆਰਥੀਆਂ ਸਬੰਧੀ ਕਰਵਾਈ ਗਈ ਵਰਕਸ਼ਾਪ ਮੌਕੇ ਨੈਸ਼ਨਲ ਇੰਸਟੀਚਿਊਟ ਆਫ ਓਪਨ ਸਕੂਲਿੰਗ ਨਵੀਂ ਦਿੱਲੀ ਦੀ ਚੇਅਰਪਰਸਨ, ਪ੍ਰੋ. ਡਾ. ਸਰੋਜ ਸ਼ਰਮਾ ਨੇ ਕਿਹਾ ਕਿ ਅੱਜ ਵਿਸ਼ੇਸ਼ ਜ਼ਰੂਰਤਾਂ ਵਾਲੇ ਵਿਦਿਆਰਥੀਆਂ ਦੀ ਸਿਖਿਆ ਵਾਸਤੇ ਕੀਤੇ ਜਾ ਰਹੇ ਉਪਰਾਲੇ ਸਹੀ ਦਿਸ਼ਾ ਵੱਲ ਜਾ ਰਹੇ ਹਨ ਅਤੇ ਇਸ ਸਬੰਧੀ ਹੋਰ ਵੀ ਕਾਰਜ ਦੀ ਲੋੜ ਹੈ। ਇਸ ਵਰਕਸ਼ਾਪ ਮੌਕੇ ਸੱਠ ਤੋਂ ਵੱਧ ਵਿਸ਼ਾ ਮਾਹਿਰਾਂ ਨੇ ਆਨਲਾਈਨ ਭਾਗ ਲਿਆ ਜਿਸ ਦਾ ਉਦੇਸ਼ ਵਿਸ਼ੇਸ਼ ਬੱਚਿਆਂ ਦੀਆਂ ਜ਼ਰੂਰਤਾਂ ਅਨੁਸਾਰ ਸਿਖਿਆ ਮੁਹਈਆਂ ਕਰਵਾਉਣ ਲਈ ਵਿਸ਼ੇਸ਼ ਸਿਖਲਾਈ ਦੇਣਾ ਸੀ।

ਡਾ. ਸਰੋਜ ਸ਼ਰਮਾ ਨੇ ਇਸ ਵਰਕਸ਼ਾਪ ਦੇ ਸਮਾਪਤੀ ਸਮਾਰੋਹ ਮੌਕੇ ਬੋਲਦਿਆਂ ਸਿਖਿਆ ਵਿਭਾਗ ਵੱਲੋਂ ਕੀਤੇ ਜਾ ਰਹੇ ਉਪਰਾਲਿਆਂ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਵਿਸ਼ੇਸ਼ ਵਿਦਿਆਰਥੀਆਂ ਨੂੰ ਦਿਵਿਆਅੰਜਨਾਂ ਤੋਂ ਵਿਸ਼ੇਸ਼ ਜ਼ਰੂਰਤਾਂ ਵਾਲੇ ਕਹਿਣਾ ਸ਼ੁਰੂ ਕਰ ਦਿੱਤਾ ਗਿਆ ਹੈ। ਉਨ੍ਹਾਂ ਇਨ੍ਹਾਂ ਵਿਸ਼ੇਸ਼ ਵਿਦਿਆਰਥੀਆਂ ਵਾਸਤੇ ਚਲਾਏ ਜਾ ਰਹੇ ਵੱਖ ਵੱਖ ਪ੍ਰੋਗਰਾਮਾਂ ਦੀ ਜਾਣਕਾਰੀ ਵਿਸਥਾਰ ਵਿਚ ਦਿੱਤੀ। ਉਨ੍ਹਾਂ ਕਿਹਾ ਕਿ ਯੂ.ਐਨ.ਓ. ਵੱਲੋਂ ਅਜਿਹੇ ਵਿਦਿਆਰਥੀਆਂ ਨੂੰ ਵੀ ਮੁੱਖ ਧਾਰਾ ਦੇ ਨਾਲ ਪੜ੍ਹਾਉਣ ਦੀ ਵਕਾਲਤ ਕੀਤੀ ਹੈ। ਇਸ ਸਬੰਧ ਵਿਚ ਸਿਖਿਆ ਨੀਤੀਆਂ, ਵੱਖ ਵੱਖ ਪ੍ਰੋਗਰਾਮ ਅਤੇ ਕੌਸ਼ਲ ਵਿਕਾਸ ਪ੍ਰੋਗਰਾਮਾਂ ਨਿਰੰਤਰ ਘੋਖਦੇ ਰਹਿਣਾ ਚਾਹੀਦਾ ਹੈ ਤਾਂ ਜੋ ਅਜੋਕੇ ਤਕਨਾਲੋਜੀ ਦੇ ਯੁਗ ਵਿਚ ਅਜਿਹੇ ਵਿਦਿਆਰਥੀ ਮਿਆਰੀ ਸਿਖਿਆ ਤੋਂ ਵਿਰਵੇ ਨਾ ਰਹਿ ਸਕਣ।

ਸੰਤ ਫਰਾਂਸਿਸ ਹੋਮ ਪਠਾਨਕੋਟ ਦੇ ਸਕੱਤਰ-ਕਮ-ਕੋਆਰਡੀਨੇਟਰ, ਫਾਦਰ ਜੋਸਫ ਪੁਥੇਂਪੁਰਾ ਨੇ ਇਸ ਵਰਕਸ਼ਾਪ ਦਾ ਉਦਘਾਟਨ ਕਰਦਿਆਂ ਦੱਸਿਆ ਕਿ ਉਨ੍ਹਾਂ ਦੀ ਸੰਸਥਾ ਵਿਚ ਵੱਡੀ ਗਿਣਤੀ ਵਿਚ ਵਿਸ਼ੇਸ਼ ਜ਼ਰੂਰਤਾਂ ਵਾਲੇ ਵਿਦਿਆਰਥੀ ਹਨ ਅਤੇ ਉਹ ਹਰ ਉਪਰਾਲੇ ਕਰ ਰਹੇ ਹਨ ਕਿ ਉਨ੍ਹਾਂ ਨੂੰ ਮਿਆਰੀ ਸਿਖਿਆ ਮੁਹਈਆ ਕੀਤੀ ਜਾਵੇ ਤਾਂ ਜੋ ਉਹ ਮੁੱਖ ਧਾਰਾ ਵਾਲੇ ਵਿਦਿਆਰਥੀਆਂ ਨਾਲ ਰਲ ਸਕਣ।

ਪ੍ਰੋਜੈਕਟ ਕੋਆਰਡੀਨੇਟਰ ਪ੍ਰੋ. ਅਮਿਤ ਕੌਟਸ ਨੇ ਪ੍ਰੋਗਰਾਮ ਦੇ ਉਦੇਸ਼ਾਂ ਅਤੇ ਸ਼ਡਿਊਲ ਬਾਰੇ ਚਾਨਣਾ ਪਾਇਆ ਅਤੇ ਵਿਭਾਗ ਦੇ ਮੁਖੀ ਡਾ. ਦੀਪਾ ਸਿਕੰਦ ਨੇ ਵਿਭਾਗ ਦੀਆਂ ਗਤੀਵਿਧੀਆਂ ਬਾਰੇ ਦੱਸਿਆ।

......................................Disclaimer.................................... We do not guarantee/claim that the information we have gathered is 100% correct. Many of the Images used in Articles are not our property. Most of the images used in articles are collected from social media profiles of Celebrities and from other Internet sources. If you feel any offense regarding Information and pictures shared by us, you are free to send us a message below that blog post. We will act immediately and delete that offensive thing. ..... For articles, the authors are sole responsible. ......... ਹਰ ਖ਼ਬਰ ਜਾਂ ਵਿਚਾਰ ਜਾਂ ਰਚਨਾ ਲਈ ਸਬੰਧਿਤ ਪੱਤਰਕਾਰ ਜਾਂ ਲਿਖਾਰੀ ਜਿੰਮੇਵਾਰ ਹੈ। ਅਦਾਰੇ ਦਾ ਉਸ ਨਾਲ਼ ਸਹਿਮਤ ਹੋਣਾ ਜ਼ਰੂਰੀ ਨਹੀਂ।

Leave a Reply

Your email address will not be published. Required fields are marked *

%d bloggers like this: