ਕਰੋਨਾ ਵਾਇਰਸ ਸਬੰਧੀ ਜ਼ਰੂਰੀ ਜਾਣਕਾਰੀ ਕਰੋਨਾ ਵਾਇਰਸ ਇੱਕ ਮਹਾਂਮਾਰੀ ਹੈ, ਜਿਸ ਤੋਂ ਸਾਨੂੰ ਸਭ ਨੂੰ ਆਪਣਾ ਅਤੇ ਆਪਣੇ ਪਰਿਵਾਰ ਦਾ ਬਚਾਓ ਕਰਨਾ ਚਾਹੀਦਾ ਹੈ। ਸਰਕਾਰ ਵਲੋਂ ਜਾਰੀ ਕੀਤੀਆਂ ਜਾਂਦੀਆਂ ਹਦਾਇਤਾਂ ਦੀ ਪਾਲਣਾ ਕਰੇ। ਇਸ ਤਰ੍ਹਾਂ ਕਰਨ ਨਾਲ਼ ਤੁਸੀਂ ਆਪਣੀ, ਆਪਣੇ ਪਰਿਵਾਰ ਅਤੇ ਸਾਰੇ ਸਮਾਜ ਦੀ ਰਾਖੀ ਕਰੋ। ਜ਼ਿਆਦਾ ਜਾਣਕਾਰੀ ਲਈ ਕਲਿਕ ਕਰੋ

ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਇਨਕਮ ਟੈਕਸ ਸਬੰਧੀ 20 ਦਿਨਾਂ ਕੋਰਸ ਦਾ ਆਯੋਜਨ

ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਇਨਕਮ ਟੈਕਸ ਸਬੰਧੀ 20 ਦਿਨਾਂ ਕੋਰਸ ਦਾ ਆਯੋਜਨ

ਅੰਮ੍ਰਿਤਸਰ, 13 ਜਨਵਰੀ, 2021 (ਨਿਰਪੱਖ ਆਵਾਜ਼ ਬਿਊਰੋ): ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਲਾਈਫਲੌਂਗ ਲਰਨਿੰਗ ਵਿਭਾਗ ਵਲੋਂ ਇਨਕਮ ਟੈਕਸ ਰੀਟਰਨ ਤੇ ਫਾਰਮ ਫਿਲਿੰਗ ਸਬੰਧੀ 20 ਦਿਨਾਂ ਆਨਲਾਈਨ ਕਰੈਸ਼ ਕੋਰਸ ਕਰਵਾਇਆ ਗਿਆ।

ਵਿਭਾਗ ਦੇ ਡਾਇਰੈਕਟਰ ਪ੍ਰੋ. ਸਰੋਜ ਬਾਲਾ ਨੇ ਵਿਸ਼ਾ ਮਾਹਿਰ ਸੀ.ਏ ਵਿਨਮਰ ਗੁਪਤਾ ਅਤੇ ਉਹਨਾਂ ਦੀ ਟੀਮ ਦਾ ਸਵਾਗਤ ਕਰਦਿਆਂ ਕੋਰਸ ਦੀ ਮਹੱਤਤਾ ਬਾਰੇ ਦੱਸਿਆ। ਉਹਨਾਂ ਵੱਲੋਂ ਵਿਭਾਗ ਵਿਖੇ ਚੱਲ ਰਹੇ ਹੋਰ ਕੋਰਸਾਂ/ਡਿਪਲੋਮਿਆਂ ਬਾਰੇ ਵੀ ਜਾਣਕਾਰੀ ਦਿੱਤੀ ਜਿਨ੍ਹਾਂ ਨੂੰ ਕਰਨ ਉਪਰੰਤ ਵਿਦਿਆਰਥੀ ਆਪਣੇ ਪੈਰਾਂ ਤੇ ਖੜੇ ਹੋ ਸਕਦੇ ਹਨ।

ਸੀ.ਏ ਵਿਨਮਰ ਗੁਪਤਾ ਨੇ ਇਨਕਮ ਟੈਕਸ ਅਤੇ ਜੀ.ਐੱਸ.ਟੀ. ਦੇ ਵੱਖ-ਵੱਖ ਪਹਿਲੂਆਂ ਤੇ ਚਾਨਣ ਪਾਇਆ ਜਿਸ ਵਿੱਚ ਵਿਦਿਆਰਥੀਆਂ ਨੇ ਵੱਧ-ਚੜ ਕੇ ਭਾਗ ਲਿਆ। ਸ਼੍ਰੀ ਮੁਨੀਸ਼ ਮੋਹਨ ਵੱਲੋਂ ਕੋਰਸ ਦੇ ਨਿਯਮਾਂ ਬਾਰੇ ਜਾਣੂ ਕਰਵਾਇਆ ਗਿਆ ਅਤੇ ਸ਼੍ਰੀਮਤੀ ਤੇਜਪਾਲ ਕੌਰ, ਪ੍ਰੋਗਰਾਮ ਅਸਿਸਟੈਂਟ ਵੱਲੋ ਵਿਸ਼ਾ ਮਾਹਿਰਾਂ, ਯੂਨੀਵਰਸਿਟੀ ਅਧਿਕਾਰੀਆਂ ਅਤੇ ਸਿਖਿਆਰਥੀਆਂ ਦਾ ਧੰਨਵਾਦ ਕੀਤਾ ਗਿਆ।

......................................Disclaimer.................................... We do not guarantee/claim that the information we have gathered is 100% correct. Many of the Images used in Articles are not our property. Most of the images used in articles are collected from social media profiles of Celebrities and from other Internet sources. If you feel any offense regarding Information and pictures shared by us, you are free to send us a message below that blog post. We will act immediately and delete that offensive thing. ..... For articles, the authors are sole responsible. ......... ਹਰ ਖ਼ਬਰ ਜਾਂ ਵਿਚਾਰ ਜਾਂ ਰਚਨਾ ਲਈ ਸਬੰਧਿਤ ਪੱਤਰਕਾਰ ਜਾਂ ਲਿਖਾਰੀ ਜਿੰਮੇਵਾਰ ਹੈ। ਅਦਾਰੇ ਦਾ ਉਸ ਨਾਲ਼ ਸਹਿਮਤ ਹੋਣਾ ਜ਼ਰੂਰੀ ਨਹੀਂ।

Leave a Reply

Your email address will not be published. Required fields are marked *

%d bloggers like this: