ਕਰੋਨਾ ਵਾਇਰਸ ਸਬੰਧੀ ਜ਼ਰੂਰੀ ਜਾਣਕਾਰੀ ਕਰੋਨਾ ਵਾਇਰਸ ਇੱਕ ਮਹਾਂਮਾਰੀ ਹੈ, ਜਿਸ ਤੋਂ ਸਾਨੂੰ ਸਭ ਨੂੰ ਆਪਣਾ ਅਤੇ ਆਪਣੇ ਪਰਿਵਾਰ ਦਾ ਬਚਾਓ ਕਰਨਾ ਚਾਹੀਦਾ ਹੈ। ਸਰਕਾਰ ਵਲੋਂ ਜਾਰੀ ਕੀਤੀਆਂ ਜਾਂਦੀਆਂ ਹਦਾਇਤਾਂ ਦੀ ਪਾਲਣਾ ਕਰੇ। ਇਸ ਤਰ੍ਹਾਂ ਕਰਨ ਨਾਲ਼ ਤੁਸੀਂ ਆਪਣੀ, ਆਪਣੇ ਪਰਿਵਾਰ ਅਤੇ ਸਾਰੇ ਸਮਾਜ ਦੀ ਰਾਖੀ ਕਰੋ। ਜ਼ਿਆਦਾ ਜਾਣਕਾਰੀ ਲਈ ਕਲਿਕ ਕਰੋ

ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਡਾ. ਗੋਪਾਲ ਸਿੰਘ ਪੁਰੀ ਯਾਦਗਾਰੀ ਭਾਸ਼ਣ ਦਾ ਆਯੋਜਨ

ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਡਾ. ਗੋਪਾਲ ਸਿੰਘ ਪੁਰੀ ਯਾਦਗਾਰੀ ਭਾਸ਼ਣ ਦਾ ਆਯੋਜਨ

ਅੰਮ੍ਰਿਤਸਰ 1 ਮਾਰਚ, 2021: ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬੀ ਅਧਿਐਨ ਸਕੂਲ ਵੱਲੋਂ ਅੰਤਰ-ਰਾਸ਼ਟਰੀ ਮਾਤ-ਭਾਸ਼ਾ ਦਿਵਸ ਨੂੰ ਸਮਰਪਿਤ ਡਾ. ਗੋਪਾਲ ਸਿੰਘ ਪੁਰੀ ਯਾਦਗਾਰੀ ਭਾਸ਼ਣ ਵਾਈਸ-ਚਾਂਸਲਰ ਪ੍ਰੋ. ਡਾ. ਜਸਪਾਲ ਸਿੰਘ ਸੰਧੂ ਦੀ ਅਗਵਾਈ ਹੇਠ ਕਰਵਾਇਆ ਗਿਆ।

ਇਹ ਯਾਦਗਾਰੀ ਭਾਸ਼ਣ ਦਿੱਲੀ ਯੂਨੀਵਰਸਿਟੀ, ਦਿੱਲੀ ਦੇ ਪੰਜਾਬੀ ਵਿਭਾਗ ਦੇ ਮੁਖੀ ਡਾ. ਰਵੀ ਰਵਿੰਦਰ ਨੇ ‘‘ਪੰਜਾਬੀ ਸਭਿਆਚਾਰ : ਅਤੀਤ, ਸਮਕਾਲ ਅਤੇ ਭਵਿੱਖ’’ ਵਿਸ਼ੇ ’ਤੇ ਦਿੱਤਾ। ਇਸ ਦੀ ਪ੍ਰਧਾਨਗੀ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪ੍ਰੋ.ਵਾਈਸ-ਚਾਂਸਲਰ ਅਤੇ ਪੰਜਾਬੀ ਅਧਿਐਨ ਸਕੂਲ ਦੇ ਸਾਬਕਾ ਮੁਖੀ ਡਾ. ਸਤਿੰਦਰ ਸਿੰਘ ਨੇ ਕੀਤੀ।ਪੰਜਾਬੀ ਅਧਿਐਨ ਸਕੂਲ ਦੇ ਮੁਖੀ, ਡਾ. ਰਮਿੰਦਰ ਕੌਰ ਨੇ ਆਏ ਹੋਏ ਮਹਿਮਾਨਾਂ ਦਾ ਰਸਮੀ ਸਵਾਗਤ ਕੀਤਾ।

ਭਾਸ਼ਣ ਦੇ ਸੰਚਾਲਕ ਡਾ. ਮੇਘਾ ਸਲਵਾਨ ਨੇ ਆਏ ਹੋਏ ਮਹਿਮਾਨਾਂ ਨਾਲ ਜਾਣ ਪਛਾਣ ਕਰਵਾਈ। ਉਨ੍ਹਾਂ ਆਖਿਆ ਕਿ ਸਭਿਆਚਾਰ ਸਦਕਾ ਹੀ ਇਕ ਮਨੁੱਖ ਦੂਸਰੇ ਨੂੰ ਬਿਹਤਰ ਢੰਗ ਨਾਲ ਸਮਝ ਸਕਦਾ ਹੈ। ਪੰਜਾਬੀ ਸਭਿਆਚਾਰ ਦੁਨੀਆਂ ਦੇ ਪ੍ਰਾਚੀਨਤਮ ਅਤੇ ਸਮ੍ਰਿਧ ਸਭਿਆਚਾਰਾਂ ਵਿਚੋਂ ਇਕ ਹੈ। ਇਸਦੀ ਸ਼ਕਤੀ ਇਸਦੀ ਵੰਨ-ਸੁਵੰਨਤਾ ਵਿਚ ਹੈ।

ਡਾ. ਰਵੀ ਰਵਿੰਦਰ ਸਭਿਆਚਾਰ ਨੂੰ ਪਰਿਭਾਸ਼ਤ ਕਰਦਿਆਂ ਮਨੁੱਖੀ ਸੰਘਰਸ਼, ਅਤੀਤ ਤੋਂ ਸਿੱਖਣ, ਪ੍ਰਯੋਗਸ਼ੀਲਤਾ, ਦ੍ਰਿਸ਼ਟੀਮੂਲਕ ਬਿਰਤੀ ਸਿਰਜਣਾਤਮਕਤਾ, ਸਹਿਯੋਗ, ਸੰਵਾਦ ਅਤੇ ਚੋਣ ਨੂੰ ਇਸਦੇ ਮਹੱਤਵਪੂਰਨ ਪੱਖ ਪ੍ਰਵਾਨਿਆ ਇਸਦੇ ਨਾਲ ਹੀ ਇਨ੍ਹਾਂ ਜ਼ਮੀਨ ਯੁੱਧ ਅਤੇ ਗੀਤ ਨੂੰ ਪੰਜਾਬੀ ਸਭਿਆਚਾਰ ਦੇ ਮੂਲ ਪ੍ਰੇਰਕ ਮੰਨਿਆ । ਇਸਤੋਂ ਇਲਾਵਾ ਉਨ੍ਹਾਂ ਨੇ ਪੰਜਾਬੀ ਸਭਿਆਚਾਰ ਦੇ ਮੂਲ ਪ੍ਰੇਰਕ ਇਸਦੇ ਲੱਛਣ, ਚੁਨੌਤੀਆਂ ਅਤੇ ਭਵਿੱਖਮੁਖੀ ਸੰਭਾਵਨਾਂਵਾਂ ਨੂੰ ਉਜਾਗਰ ਕੀਤਾ। ਉਨ੍ਹਾਂ ਨੇ ਅਨੁਵਾਦ ਨੂੰ ਗਿਆਨ ਪ੍ਰਾਪਤੀ ਅਤੇ ਗਿਆਨ ਪ੍ਰਸਾਰ ਦਾ ਜ਼ਰੂਰੀ ਅੰਗ ਮੰਨਿਆ।

ਡਾ. ਸਤਿੰਦਰ ਸਿੰਘ ਨੇ ਆਪਣੇ ਪ੍ਰਧਾਨਗੀ ਭਾਸ਼ਣ ਵਿਚ ਵਿਹਾਰਕਤਾ ਨੂੰ ਪੰਜਾਬੀ ਸਭਿਆਚਾਰ ਦੇ ਨਿਵੇਕਲੇ ਗੁਣ ਵਜੋਂ ਪੇਸ਼ ਕੀਤਾ। ਇਸਦੇ ਨਾਲ ਹੀ ਉਨ੍ਹਾਂ ਨੇ ਪੰਜਾਬੀ ਸਭਿਆਚਾਰ ਦੇ ਭਵਿੱਖਮੁਖੀ ਵਿਕਾਸ ਲਈ ਆਉਂਦੀਆਂ ਚੁਨੌਤੀਆਂ ’ਤੇ ਚਾਨਣਾ ਪਾਉਂਦਿਆਂ ਇਸਦੇ ਪਾਸਾਰ ਲਈ ਉਚਿੱਤ ਮੰਚ ਦੀ ਘਾਟ ਨੂੰ ਵੱਡਾ ਕਾਰਨ ਦੱਸਿਆ।

ਅੰਤ ’ਤੇ ਡਾ. ਮਨਜਿੰਦਰ ਸਿੰਘ ਨੇ ਸਮਾਗਮ ਵਿਚ ਸ਼ਾਮਲ ਸਮੂਹ ਮਹਿਮਾਨਾਂ, ਅਧਿਆਪਕਾਂ ਤੇ ਖੋਜ ਵਿਦਿਆਰਾਥੀਆਂ ਦਾ ਧੰਨਵਾਦ ਕੀਤਾ। ਇਸ ਮੌਕੇ ਵਿਭਾਗ ਦੇ ਅਧਿਆਪਕ ਡਾ. ਬਲਜੀਤ ਕੌਰ ਰਿਆੜ, ਡਾ. ਇੰਦਰਪ੍ਰੀਤ, ਡਾ. ਜਸਪਾਲ ਸਿੰਘ, ਡਾ. ਹਰਿੰਦਰ ਸਿੰਘ, ਡਾ. ਕੰਵਲਦੀਪ ਕੌਰ, ਖੋਜ ਵਿਦਿਆਰਥੀਆਂ ਤੇ ਵਿਦਿਆਰਥੀਆਂ ਨੇ ਵੱਡੀ ਗਿਣਤੀ ਵਿਚ ਸ਼ਿਰਕਤ ਕੀਤੀ।

......................................Disclaimer.................................... We do not guarantee/claim that the information we have gathered is 100% correct. Many of the Images used in Articles are not our property. Most of the images used in articles are collected from social media profiles of Celebrities and from other Internet sources. If you feel any offense regarding Information and pictures shared by us, you are free to send us a message below that blog post. We will act immediately and delete that offensive thing. ..... For articles, the authors are sole responsible. ......... ਹਰ ਖ਼ਬਰ ਜਾਂ ਵਿਚਾਰ ਜਾਂ ਰਚਨਾ ਲਈ ਸਬੰਧਿਤ ਪੱਤਰਕਾਰ ਜਾਂ ਲਿਖਾਰੀ ਜਿੰਮੇਵਾਰ ਹੈ। ਅਦਾਰੇ ਦਾ ਉਸ ਨਾਲ਼ ਸਹਿਮਤ ਹੋਣਾ ਜ਼ਰੂਰੀ ਨਹੀਂ।

Leave a Reply

Your email address will not be published. Required fields are marked *

%d bloggers like this: