ਕਰੋਨਾ ਵਾਇਰਸ ਸਬੰਧੀ ਜ਼ਰੂਰੀ ਜਾਣਕਾਰੀ ਕਰੋਨਾ ਵਾਇਰਸ ਇੱਕ ਮਹਾਂਮਾਰੀ ਹੈ, ਜਿਸ ਤੋਂ ਸਾਨੂੰ ਸਭ ਨੂੰ ਆਪਣਾ ਅਤੇ ਆਪਣੇ ਪਰਿਵਾਰ ਦਾ ਬਚਾਓ ਕਰਨਾ ਚਾਹੀਦਾ ਹੈ। ਸਰਕਾਰ ਵਲੋਂ ਜਾਰੀ ਕੀਤੀਆਂ ਜਾਂਦੀਆਂ ਹਦਾਇਤਾਂ ਦੀ ਪਾਲਣਾ ਕਰੇ। ਇਸ ਤਰ੍ਹਾਂ ਕਰਨ ਨਾਲ਼ ਤੁਸੀਂ ਆਪਣੀ, ਆਪਣੇ ਪਰਿਵਾਰ ਅਤੇ ਸਾਰੇ ਸਮਾਜ ਦੀ ਰਾਖੀ ਕਰੋ। ਜ਼ਿਆਦਾ ਜਾਣਕਾਰੀ ਲਈ ਕਲਿਕ ਕਰੋ
Wed. Jun 3rd, 2020

ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਭਾਰਤੀ ਅਰਥ ਵਿਵਸਥਾ : ਭੂਤ, ਵਰਤਮਾਨ ਅਤੇ ਭਵਿੱਖ ਵਿਸ਼ੇ `ਤੇ ਵਿਸ਼ੇਸ਼ ਲੈਕਚਰ ਦਾ ਆਯੋਜਨ

ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਭਾਰਤੀ ਅਰਥ ਵਿਵਸਥਾ : ਭੂਤ, ਵਰਤਮਾਨ ਅਤੇ ਭਵਿੱਖ ਵਿਸ਼ੇ `ਤੇ ਵਿਸ਼ੇਸ਼ ਲੈਕਚਰ ਦਾ ਆਯੋਜਨ
ਵਿਕਾਸ ਦੇ ਪੂੰਜੀਵਾਦੀ ਮਾਡਲ ਨੇ ਆਰਥਿਕਤਾ ਵਿਚ ਸਿਰਫ ਅਸਮਾਨਤਾਵਾਂ ਨੂੰ ਹੀ ਵਧਾਇਆ ਹੈ: ਉਘੇ ਅਰਥਸ਼ਾਸਤਰੀ ਪ੍ਰੋ. ਰਣਜੀਤ ਸਿੰਘ ਘੁੰਮਣ

ਅੰਮ੍ਰਿਤਸਰ, 18 ਅਕਤੂਬਰ 2019 (ਨਿਰਪੱਖ ਕਲਮ ਬਿਊਰੋ): ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬ ਸਕੂਲ ਆਫ ਇਕਨਾਮਿਕਸ ਵੱਲੋਂ ਕਰਵਾਏ `ਭਾਰਤੀ ਅਰਥ ਵਿਵਸਥਾ : ਭੂਤ, ਵਰਤਮਾਨ ਅਤੇ ਭਵਿੱਖ` ਵਿਸ਼ੇ ਉਪਰ ਵਿਸ਼ੇਸ਼ ਲੈਕਚਰ ਦੌਰਾਨ ਯੂਨੀਵਰਸਿਟੀ ਦੇ ਪ੍ਰੋਫੈਸਰ ਆਫ ਐਮੀਨੈਂਸ ਪ੍ਰੋ. ਰਣਜੀਤ ਸਿੰਘ ਘੁੰਮਣ ਨੇ ਭਾਰਤੀ ਅਰਥ ਵਿਵਸਥਾ ਦੇ ਨਿਘਾਰ ਦਾ ਵਿਸ਼ਲੇਸ਼ਣ ਕਰਦਿਆਂ ਕਿਹਾ ਕਿ ਭਾਰਤ ਵਿਚ ਅਰਥ ਵਿਵਸਥਾ ਸੁਧਾਰਨ ਲਈ ਸਾਨੂੰ ਆਪਣੇ ਕੁਦਰਤੀ ਸੋਮਿਆਂ ਉਪਰ ਨਿਰਭਰ ਰਹਿਣਾ ਹੋਵੇਗਾ। ਉਨ੍ਹਾਂ ਕਿਹਾ ਕਿ ਸਾਨੂੰ ਵੱਧ ਤੋਂ ਵੱਧ ਖੇਤੀ ਆਧਾਰਿਤ ਉਤਪਾਦਨਾਂ ਨੂੰ ਵਰਤਣਾ ਚਾਹੀਦਾ ਹੈ। ਉਨ੍ਹਾਂ ਨੇ ਆਜ਼ਾਦੀ ਤੋਂ ਬਾਅਦ ਭਾਰਤੀ ਆਰਥਿਕਤਾ ਦੇ ਵਿਕਾਸ ਦੀ ਗਤੀਸ਼ੀਲਤਾ ਬਾਰੇ ਵਿਚਾਰ ਪੇਸ਼ ਕਰਦਿਆਂ ਕਿਹਾ ਕਿ ਵਿਕਾਸ ਦੇ ਪੂੰਜੀਵਾਦੀ ਮਾਡਲ ਨੇ ਆਰਥਿਕਤਾ ਵਿਚ ਸਿਰਫ ਅਸਮਾਨਤਾਵਾਂ ਨੂੰ ਹੀ ਵਧਾਇਆ ਹੈ।

ਉਨ੍ਹਾਂ ਕਿਹਾ ਕਿ ਆਮਦਨੀ ਅਤੇ ਰੁਜ਼ਗਾਰ ਦੀ ਘਾਟ ਕਾਰਨ ਅਰਥ ਵਿਵਸਥਾ ਦਾ ਵਿਕਾਸ ਰੁਕਿਆ ਹੋਇਆ ਹੈ। ਇਸ ਤਰ੍ਹਾਂ ਮੌਜੂਦਾ ਮੰਦੀ ਭਾਰਤੀ ਅਰਥਚਾਰੇ ਵਿੱਚ ਪਹਿਲਾਂ ਕੀਤੇ ਵਿਕਾਸ ਸਦਕਾ ਹੈ। ਉਨ੍ਹਾਂ ਸੁਝਾਅ ਦਿੱਤਾ ਕਿ ਸਰਕਾਰ ਨੂੰ ਅਰਥ ਵਿਵਸਥਾ ਵਿਚ ਨਿਵੇਸ਼, ਖਪਤ ਅਤੇ ਰੁਜ਼ਗਾਰ ਨੂੰ ਉਤੇਜਿਤ ਕਰਨ ਵਿਚ ਮੁੱਖ ਭੂਮਿਕਾ ਨਿਭਾਉਣੀ ਚਾਹੀਦੀ ਹੈ, ਜੋ ਕਾਰਪੋਰੇਟ ਦੇ ਵਾਧੇ ਨੂੰ ਵਧਾਉਣ ਅਤੇ ਮੰਗ ਨੂੰ ਉਤਸ਼ਾਹ ਕਰੇਗੀ।ਲੈਕਚਰ ਉਪਰੰਤ ਪ੍ਰੋ. ਘੁੰਮਣ ਨੇ ਵਿਦਿਆਰਥੀਆਂ ਵੱਲੋਂ ਪੁੱਛੇ ਸੁਆਲਾਂ ਦੇ ਜੁਆਬ ਵੀ ਦਿੱਤੇ।

ਇਸ ਲੈਕਚਰ ਵਿਚ ਵਿਭਾਗ ਦੇ ਵਿਦਿਆਰਥੀਆਂ ਤੋਂ ਇਲਾਵਾ ਅਧਿਆਪਕਾਂ ਨੇ ਵੀ ਸ਼ਮੂਲੀਅਤ ਕੀਤੀ। ਇਸ ਤੋਂ ਪਹਿਲਾਂ ਸਕੂਲ ਦੇ ਮੁਖੀ ਤੇ ਪ੍ਰੋਫੈਸਰ ਡਾ. ਕੁਲਦੀਪ ਕੌਰ ਨੇ ਪ੍ਰੋ. ਘੁੰਮਣ ਅਤੇ ਹੋਰਨਾਂ ਮਹਿਮਾਨਾਂ ਨੂੰ ਜੀ ਆਇਆਂ ਆਖਿਆ ਅਤੇ ਵਿਭਾਗ ਦੀਆਂ ਗਤੀਵਿਧੀਆਂ ਬਾਰੇ ਜਾਣਕਾਰੀ ਦਿੱਤੀ। ਸਕੂਲ ਦੇ ਪ੍ਰੋ. ਨੀਨਾ ਨੇ ਭਾਰਤੀ ਅਰਥਵਿਵਸਥਾ ਉਪਰ ਦਿੱਤੇ ਗਏ ਭਾਸਣ ਨੂੰ ਵਿਦਿਆਰਥੀਆਂ ਅਤੇ ਫੈਕਲਟੀ ਲਈ ਲਾਹੇਵੰਦ ਦਸਦਿਆਂ ਕਿਹਾ ਕਿ ਇਸ ਲੈਕਚਰ ਦੇ ਆਯੋਜਨ ਨਾਲ ਵਿਦਿਆਰਥੀਆਂ , ਖੋਜਾਰਥੀਆਂ ਅਤੇ ਅਧਿਆਪਕਾਂ ਦੇ ਗਿਆਨ ਵਿਚ ਵਾਧਾ ਹੋਇਆ ਹੈ।

Leave a Reply

Your email address will not be published. Required fields are marked *

%d bloggers like this: