ਕਰੋਨਾ ਵਾਇਰਸ ਸਬੰਧੀ ਜ਼ਰੂਰੀ ਜਾਣਕਾਰੀ ਕਰੋਨਾ ਵਾਇਰਸ ਇੱਕ ਮਹਾਂਮਾਰੀ ਹੈ, ਜਿਸ ਤੋਂ ਸਾਨੂੰ ਸਭ ਨੂੰ ਆਪਣਾ ਅਤੇ ਆਪਣੇ ਪਰਿਵਾਰ ਦਾ ਬਚਾਓ ਕਰਨਾ ਚਾਹੀਦਾ ਹੈ। ਸਰਕਾਰ ਵਲੋਂ ਜਾਰੀ ਕੀਤੀਆਂ ਜਾਂਦੀਆਂ ਹਦਾਇਤਾਂ ਦੀ ਪਾਲਣਾ ਕਰੇ। ਇਸ ਤਰ੍ਹਾਂ ਕਰਨ ਨਾਲ਼ ਤੁਸੀਂ ਆਪਣੀ, ਆਪਣੇ ਪਰਿਵਾਰ ਅਤੇ ਸਾਰੇ ਸਮਾਜ ਦੀ ਰਾਖੀ ਕਰੋ। ਜ਼ਿਆਦਾ ਜਾਣਕਾਰੀ ਲਈ ਕਲਿਕ ਕਰੋ
Wed. May 27th, 2020

ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਲਾਈਫ ਲੌਂਗ ਲਰਨਿੰਗ ਵਿਭਾਗ ਵੱਲੋਂ ਇਕ ਵਿਸ਼ੇਸ਼ ਵਰਕਸ਼ਾਪ ਦਾ ਆਯੋਜਨ

ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਲਾਈਫ ਲੌਂਗ ਲਰਨਿੰਗ ਵਿਭਾਗ ਵੱਲੋਂ ਇਕ ਵਿਸ਼ੇਸ਼ ਵਰਕਸ਼ਾਪ ਦਾ ਆਯੋਜਨ

ਅੰਮ੍ਰਿਤਸਰ, 8 ਨਵੰਬਰ: ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਲਾਈਫ ਲੌਂਗ ਲਰਨਿੰਗ ਵਿਭਾਗ ਵੱਲੋਂ ਇਕ ਵਿਸ਼ੇਸ਼ ਵਰਕਸ਼ਾਪ ਦਾ ਆਯੋਜਨ ਕਰਵਾਇਆ ਗਿਆ ਜਿਸ ਵਿਚ ਸਿਲਾਈ ਮਸ਼ੀਨਾਂ ਦੇ ਖੇਤਰ ਵਿਚ ਪ੍ਰਸਿੱਧ ਕੰਪਨੀ ਊਸ਼ਾ ਇੰਟਰਨੈਸ਼ਨਲ ਲਿਮਿਟਡ ਕੰਪਨੀ ਦੇ ਸੀਨੀਅਰ ਟੈਰੀਟੋਰੀ ਮੈਨੇਜਰ ਸ੍ਰੀ ਮਹਿੰਦਰ ਪਾਲ ਸਿੰਘ ਅਤੇ ਸ੍ਰੀ ਵਿਨੈ ਕੁਮਾਰ ਗੁਪਤਾ ਵੱਲੋਂ ਸਿਲਾਈ ਮਸ਼ੀਨਾਂ ਵਿਚ ਆ ਰਹੀਆਂ ਨਵੀਆਂ ਤਕਨੀਕੀ ਸਹੂਲਤਾ ਅਤੇ ਇਸ ਦੀ ਵਰਤੋਂ ਬਾਰੇ ਜਾਣਕਾਰੀ ਦਿੱਤੀ।

ਉਨ੍ਹਾਂ ਦੱਸਿਆ ਕਿ ਕੱਪੜੇ ਸੀਣ ਵਾਲੀਆਂ ਮਸ਼ੀਨਾਂ ਵਿਚ ਨਵੀਆਂ ਤਕਨੀਕੀ ਸਹੂਲਤਾਂ ਨਾਲ ਭਰਪੂਰ ਨਵੀਆਂ ਮਸ਼ੀਨਾਂ ਬਾਜਾਰ ਵਿਚ ਆ ਚੁੱਕੀਆਂ ਹਨ ਜਿਨ੍ਹਾਂ ਦੀ ਸਹਾਇਤਾ ਨਾਲ ਕੱਪੜੇ ਘੱਟ ਮਿਹਨਤ ਨਾਲ ਵਧੀਆ ਅਤੇ ਵੱਖ ਵੱਖ ਕਿਸਮਾਂ ਦੇ ਕੱਪੜਿਆਂ ਦੀ ਸਿਲਾਈ ਕੀਤੀ ਜਾ ਸਕਦੀ ਹੈ। ਇਸ ਮੌਕੇ ਨਵੇਂ ਮਾਡਲ ਦੀਆਂ ਮਸ਼ੀਨਾਂ ਦੀ ਪ੍ਰਦਰਸ਼ਿਤ ਕੀਤੀਆਂ ਗਈਆਂ ਅਤੇ ਇਸ ਦੀ ਕਾਰਜਕੁਸ਼ਲਤਾ ਬਾਰੇ ਜਾਣਕਾਰੀ ਦਿੱਤੀ ਗਈ। ਲਾਈਫ ਲੌਂਗ ਲਰਨਿੰਗ ਵਿਭਾਗ ਦੇ ਵਿਦਿਆਰਥੀਆਂ ਵੱਲੋਂ ਇਸ ਮੌਕੇ ਪੂਰੀ ਰੁਚੀ ਨਾਲ ਹਿੱਸਾ ਲਿਆ ਅਤੇ ਇਸ ਵਿਚ ਆਉਣ ਵਾਲੀਆਂ ਨਵੀਆਂ ਮਸ਼ੀਨਾਂ ਬਾਰੇ ਵੀ ਉਤਸੁਕਤਾ ਨਾਲ ਪੁੱਛ-ਗਿਛ ਕੀਤੀ।

ਵਿਭਾਗ ਦੇ ਡਾਇਰੈਕਟਰ ਪ੍ਰੋ. ਸਰੋਜ ਅਰੋੜਾ ਨੇ ਇਸ ਵਰਕਸ਼ਾਪ ਦੇ ਉਦੇਸ਼ਾਂ ਬਾਰੇ ਚਾਨਣਾ ਪਾਉਂਦਿਆਂ ਕਿਹਾ ਕਿ ਇਸ ਕਿਸਮ ਦੀਆਂ ਵਰਕਸ਼ਾਪ ਜਿਥੇ ਸਾਡੇ ਗਿਆਨ ਵਿਚ ਵਾਧਾ ਕਰਦੀਆਂ ਹਨ ਉਥੇ ਨਵੀਆਂ ਤਕਨੀਕਾਂ ਬਾਰੇ ਵੀ ਜਾਣਕਾਰੀ ਮਿਲਦੀ ਹੈ। ਸ਼੍ਰੀਮਤੀ ਤੇਜਪਾਲ ਕੌਰ, ਸ਼੍ਰੀਮਤੀ ਪਰਮਜੀਤ ਕੌਰ, ਸ਼੍ਰੀਮਤੀ ਮੀਨਾਕਸ਼ੀ ਸ਼ਰਮਾ ਵੀ ਇਸ ਮੌਕੇ ਹਾਜ਼ਿਰ ਸਨ।

Leave a Reply

Your email address will not be published. Required fields are marked *

%d bloggers like this: