ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਉਤਸਵ ਸ਼ਰਧਾ ਭਾਵ ਨਾਲ ਮਨਾਇਆ

ss1

ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਉਤਸਵ ਸ਼ਰਧਾ ਭਾਵ ਨਾਲ ਮਨਾਇਆ

schlਰਾਮਪੁਰਾ ਫੂਲ, 15 ਅਕਤੂਬਰ (ਕੁਲਜੀਤ ਸਿੰਘ ਢੀਂਗਰਾ) : ਸਥਾਨਕ ਸ਼ਹਿਰ ਦੇ ਗੁਰੂ ਰਾਮਦਾਸ ਸਕੂਲ ਵਿੱਚ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਉਤਸਵ ਬਹੁਤ ਹੀ ਸ਼ਰਧਾ ਭਾਵ ਨਾਲ ਮਨਾਇਆ ਗਿਆ। ਇਸ ਸ਼ੁਭ ਮੌਕੇ ਤੇ ਸਕੂਲ ਦੇ ਸਟਾਫ ਅਤੇ ਵਿਦਿਆਰਥੀਆਂ ਦੁਆਰਾ ਜਪੁਜੀ ਸਾਹਿਬ, ਚੌਪਾਈ ਸਾਹਿਬ ਅਤੇ ਆਨੰਦ ਸ਼ਹਿਬ ਦਾ ਪਾਠ ਕੀਤਾ ਗਿਆ ਅਤੇ ਵਿਦਿਆਰਥੀਆਂ ਦੁਆਰਾ ਸ਼ਬਦ ਵੀ ਗਾਏ ਗਏ। ਅੰਤ ਵਿੱਚ ਸਕੂਲ ਦੀ ਸੁਖਸ਼ਾਂਤੀ ਦੇ ਲਈ ਪ੍ਰਾਰਥਨਾ ਕੀਤੀ ਗਈ ਅਤੇ ਸੰਗਤ ਵਿੱਚ ਪ੍ਰਸ਼ਾਦ ਵੰਡਿਆ ਗਿਆ। ਇਸ ਸ਼ੁਭ ਮੌਕੇ ਤੇ ਸਕੂਲ ਦੇ ਮੈਨੇਜਿੰਗ ਡਾਇਰੈਕਟਰ ਪ੍ਰੋ ਐਮ ਐਲ ਅਰੋੜਾ, ਡਾ  ਜੀ ਐਸ ਸ਼ੇਖਾਵਤ ਅਤੇ ਪ੍ਰਿੰਸੀਪਲ ਕੰਚਨ ਬਾਲਾ ਵੱਲੋਂ ਸਾਰੇ ਵਿਦਿਆਰਥੀਆਂ ਨੂੰ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਉਤਸਵ ਦੀਆਂ ਸੁਭਕਾਮਨਾਵਾਂ ਦਿੱਤੀਆਂ ਗਈਆਂ।

Share Button

Leave a Reply

Your email address will not be published. Required fields are marked *