ਗੁਰੂ ਸਾਹਿਬਾਨ ਦੀਆਂ ਤਸਵੀਰਾਂ ਦੀ ਬੇਅਦਬੀ ਕਰਨ ਵਾਲਿਆਂ ਖਿਲਾਫ ਸਖਤ ਕਾਰਵਾਈ ਦੀ ਮੰਗ

ss1

ਗੁਰੂ ਸਾਹਿਬਾਨ ਦੀਆਂ ਤਸਵੀਰਾਂ ਦੀ ਬੇਅਦਬੀ ਕਰਨ ਵਾਲਿਆਂ ਖਿਲਾਫ ਸਖਤ ਕਾਰਵਾਈ ਦੀ ਮੰਗ

ਐਸ. ਏ. ਐਸ. ਨਗਰ, 1 ਜਨਵਰੀ: ਕਲਗੀਧਰ ਸੇਵਕ ਜਥੇ ਦੇ ਪ੍ਰਧਾਨ ਭਾਈ ਜਤਿੰਦਰ ਪਾਲ ਸਿੰਘ ਜੇ ਪੀ ਨੇ ਮੰਗ ਕੀਤੀ ਹੈ ਕਿ ਫੇਜ਼-7 ਅਤੇ ਫੇਜ਼ 3 ਬੀ-2 ਨੂੰ ਵੰਡਦੀ ਸੜਕ ਤੇ ਇੱਕ ਦਰਖਤ ਹੇਠਾਂ ਸਿੱਖ ਗੁਰੂ ਸਾਹਿਬ ਗੁਰੂ ਤਸਵੀਰਾਂ ਦੀ ਬੇਅਦਬੀ ਕਰਨ ਵਾਲੇ ਵਿਅਕਤੀਆਂ ਵਿਰੁੱਧ ਸਖਤ ਕਾਰਵਾਈ ਕੀਤੀ ਜਾਵੇ|
ਅੱਜ ਇੱਕ ਬਿਆਨ ਵਿੱਚ ਭਾਈ ਜਤਿੰਦਰ ਪਾਲ ਸਿੰਘ ਨੇ ਕਿਹਾ ਕਿ ਕਿਸੇ ਸ਼ਰਾਰਤੀ ਅਨਸਰ ਨੇ ਇਸ ਥਾਂ ਗੁਰੂ ਸਾਹਿਬਾਨ ਦੀਆਂ ਤਸਵੀਰਾਂ ਰੱਖ ਕੇ ਤਸਵੀਰਾਂ ਦੀ ਘੋਰ ਬੇਅਦਬੀ ਕੀਤੀ ਗਈ ਹੈ ਅਤੇ ਇਸ ਘਟਨਾ ਕਾਰਨ ਸਿੱਖ ਹਿਰਦੇ ਵਲੂੰਧਰੇ ਗਏ ਹਨ| ਉਹਨਾਂ ਮੰਗ ਕੀਤੀ ਕਿ ਇਸ ਕਾਰਵਾਈ ਲਈ ਜਿੰਮੇਵਾਰ ਅਨਸਰ ਦੀ ਭਾਲ ਕਰਕੇ ਉਹਨਾਂ ਵਿਰੁੱਧ ਸਖਤ ਕਾਰਵਾਈ ਕੀਤੀ ਜਾਵੇ| ਉਹਨਾਂ ਦੱਸਿਆ ਕਿ ਉਹਨਾਂ ਨੇ ਇਸ ਸਬੰਧੀ ਥਾਣਾ ਮਟੌਰ ਵਿੱਚ ਸ਼ਿਕਾਇਤ ਵੀ ਦਰਜ ਕਰਵਾਈ ਹੈ ਅਤੇ ਸ਼੍ਰੋਮਣੀ ਕਮੇਟੀ ਵਲੋਂ ਵੀ ਇਸਦੀ ਜਾਂਚ ਦੇ ਹੁਕਮ ਦੇ ਦਿੱਤੇ ਗਏ ਹਨ|

Share Button

Leave a Reply

Your email address will not be published. Required fields are marked *