ਕਰੋਨਾ ਵਾਇਰਸ ਸਬੰਧੀ ਜ਼ਰੂਰੀ ਜਾਣਕਾਰੀ ਕਰੋਨਾ ਵਾਇਰਸ ਇੱਕ ਮਹਾਂਮਾਰੀ ਹੈ, ਜਿਸ ਤੋਂ ਸਾਨੂੰ ਸਭ ਨੂੰ ਆਪਣਾ ਅਤੇ ਆਪਣੇ ਪਰਿਵਾਰ ਦਾ ਬਚਾਓ ਕਰਨਾ ਚਾਹੀਦਾ ਹੈ। ਸਰਕਾਰ ਵਲੋਂ ਜਾਰੀ ਕੀਤੀਆਂ ਜਾਂਦੀਆਂ ਹਦਾਇਤਾਂ ਦੀ ਪਾਲਣਾ ਕਰੇ। ਇਸ ਤਰ੍ਹਾਂ ਕਰਨ ਨਾਲ਼ ਤੁਸੀਂ ਆਪਣੀ, ਆਪਣੇ ਪਰਿਵਾਰ ਅਤੇ ਸਾਰੇ ਸਮਾਜ ਦੀ ਰਾਖੀ ਕਰੋ। ਜ਼ਿਆਦਾ ਜਾਣਕਾਰੀ ਲਈ ਕਲਿਕ ਕਰੋ
Mon. Jun 1st, 2020

ਗੜ੍ਹਸ਼ੰਕਰ-ਨੰਗਲ ਰੋਡ ‘ਤੇ ਪਲਟਿਆ ਤੇਲ ਦਾ ਟੈਂਕਰ

ਗੜ੍ਹਸ਼ੰਕਰ-ਨੰਗਲ ਰੋਡ ‘ਤੇ ਪਲਟਿਆ ਤੇਲ ਦਾ ਟੈਂਕਰ

ਗੜ੍ਹਸ਼ੰਕਰ: ਗੜ੍ਹਸ਼ੰਕਰ-ਨੰਗਲ ਰੋਡ ‘ਤੇ ਉਸ ਸਮੇਂ ਵੱਡਾ ਹਾਦਸਾ ਵਾਪਰਿਆ ਗਿਆ, ਜਦੋਂ ਇਥੇ ਬੀਤੀ ਰਾਤ ਕਰੀਬ 12 ਵਜੇ ਇੱਕ ਤੇਲ ਦਾ ਟੈਂਕਰ ਪਲਟ ਗਿਆ। ਪਰ ਇਸ ਹਾਦਸੇ ‘ਚ ਜਾਨੀ ਨੁਕਸਾਨ ਦੀ ਅਜੇ ਤੱਕ ਕੋਈ ਖਬਰ ਨਹੀਂ ਹੈ।

ਟਰੱਕ ਪਲਟ ਜਾਣ ਕਾਰਨ ਰੋਡ ‘ਤੇ ਟ੍ਰੈਫਿਕ ਜਾਮ ਹੋ ਗਿਆ। ਮਿਲੀ ਜਾਣਕਾਰੀ ਮੁਤਾਬਕ ਨੰਗਲ ਤੋਂ ਗੜ੍ਹਸ਼ੰਕਰ ਵੱਲ ਆ ਰਹੇ ਇਸ ਤੇਲ ਦੇ ਟੈਂਕਰ ਦੇ ਪਲਟਣ ਨਾਲ ਤੇਲ ਸੜਕ ‘ਤੇ ਫੈਲ ਗਿਆ ਅਤੇ ਕਰੀਬ ਇਕ ਕਿਲੋਮੀਟਰ ਸੜਕ ‘ਤੇ ਇਹ ਤੇਲ ਫੈਲਣ ਕਾਰਣ ਵਾਹਨ ਸਲਿੱਪ ਹੋਣ ਲੱਗ ਪਏ।

ਉਧਰ ਘਟਨਾ ਦੀ ਸੂਚਨਾ ਮਿਲਣ ‘ਤੇ ਸਥਾਨਕ ਪੁਲਿਸ ਮੌਕੇ ‘ਤੇ ਪਹੁੰਚ ਗਈ ਅਤੇ ਘਟਨਾ ਸਥਾਨ ਦਾ ਜਾਇਜ਼ਾ ਲੈਂਦੇ ਹੋਏ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Leave a Reply

Your email address will not be published. Required fields are marked *

%d bloggers like this: