Wed. Feb 19th, 2020

ਘਨੌਰ ਹਲਕੇ ਦੇ ਸਰਬਪੱਖੀ ਵਿਕਾਸ ’ਚ ਕੋਈ ਕਸਰ ਨਹੀਂ ਛੱਡੀ ਜਾਵੇਗੀ- ਪਰਨੀਤ ਕੌਰ

ਘਨੌਰ ਹਲਕੇ ਦੇ ਸਰਬਪੱਖੀ ਵਿਕਾਸ ’ਚ ਕੋਈ ਕਸਰ ਨਹੀਂ ਛੱਡੀ ਜਾਵੇਗੀ- ਪਰਨੀਤ ਕੌਰ

-ਪਰਨੀਤ ਕੌਰ ਨੇ ਹਲਕਾ ਘਨੌਰ ਦੇ ਲੋਕਾਂ ਵੱਲੋਂ ਚੋਣਾਂ ’ਚ ਦਿੱਤੇ ਸਹਿਯੋਗ ਲਈ ਕੀਤਾ ਧੰਨਵਾਦ
– ਮੁੱਖ ਮੰਤਰੀ ਨੇ ਹਲਕਾ ਘਨੌਰ ਦੇ ਵਿਕਾਸ ਲਈ ਖੁੱਲ ਦਿਲੀ ਨਾਲ ਫੰਡ ਦਿੱਤੇ – ਮਦਨ ਲਾਲ ਜਲਾਲਪੁਰ

ਰਾਜਪੁਰਾ, 15 ਨਵੰਬਰ (ਐਚ. ਐਸ. ਸੈਣੀ): ਹਲਕਾ ਘਨੌਰ ਦੇ ਸਰਬਪੱਖੀ ਵਿਕਾਸ ’ਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ ਇਨਾਂ ਵਿਚਾਰਾਂ ਦਾ ਪ੍ਰਗਟਾਵਾਂ ਅੱਜ ਇਥੇ ਪਿੰਡ ਮਰਦਾਂਪੁਰ ਹਲਕਾ ਘਨੌਰ ਵਿਖੇ ਆਪਣੇ ਧੰਨਵਾਦੀ ਦੌਰੇ ਦੌਰਾਨ ਲੋਕ ਸਭਾ ਮੈਂਬਰ ਸ੍ਰੀਮਤੀ ਪਰਨੀਤ ਕੌਰ ਨੇ ਹਲਕਾ ਘਨੌਰ ਤੋਂ ਪੁੱਜੇ ਪੰਚਾਂ, ਸਰਪੰਚਾਂ, ਜ਼ਿਲਾ ਪ੍ਰੀਸ਼ਦ ਤੇ ਬਲਾਕ ਸੰਮਤੀ ਮੈਂਬਰਾਂ ਅਤੇ ਇਲਾਕਾ ਨਿਵਾਸੀਆਂ ਦੇ ਇਕ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆ ਕੀਤਾ। ਹਲਕਾ ਘਨੌਰ ਦੇ ਵੋਟਰਾਂ ਵੱਲੋਂ ਲੋਕ ਸਭਾ ਚੋਣਾਂ ਦੌਰਾਨ ਉਨਾਂ ਦੇ ਹੱਕ ਵਿਚ ਦਿੱਤੇ ਵੱਡੇ ਫਤਵੇ ’ਤੇ ਉਨਾਂ ਦਾ ਧੰਨਵਾਦ ਕਰਦਿਆ ਸ੍ਰੀਮਤੀ ਪਰਨੀਤ ਕੌਰ ਨੇ ਕਿਹਾ ਕਿ ਉਹ ਇਸ ਹਲਕੇ ਦੇ ਸਰਬਪੱਖੀ ਵਿਕਾਸ ਨੂੰ ਪੂਰੀ ਤਵੱਜੋ ਦੇਣਗੇ।
ਸ੍ਰੀਮਤੀ ਪਰਨੀਤ ਕੌਰ ਨੇ ਇਲਾਕਾ ਨਿਵਾਸੀਆਂ ਨੂੰ ਸੰਬੋਧਨ ਕਰਦਿਆ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੀ ਵਧਾਈ ਦਿੰਦਿਆ ਗੁਰੂ ਸਾਹਿਬ ਵੱਲੋਂ ਵਾਤਾਵਰਣ ਸਬੰਧੀ ਦਿੱਤੇ ਸੁਨੇਹੇ ’ਤੇ ਚੱਲਣ ਦੀ ਗੱਲ ਆਖੀ। ਉਨਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਘਨੌਰ ਹਲਕੇ ਦੇ ਵਿਕਾਸ ਲਈ ਵੱਡੀਆਂ ਗਰਾਂਟਾਂ ਜਾਰੀ ਕੀਤੀਆਂ ਗਈਆਂ ਹਨ ਜਿਸ ਤਹਿਤ ਹਲਕੇ ਦੀਆਂ ਸੜਕਾਂ ਦੇ ਵਿਕਾਸ ਲਈ 100 ਕਰੋੜ ਰੁਪਏ ਜਾਰੀ ਕੀਤੇ ਗਏ ਹਨ। ਉਨਾਂ ਕਿਹਾ ਕਿ ਇਲਾਕਾ ਨਿਵਾਸੀਆਂ ਨੂੰ ਪੀਣ ਲਈ ਸਾਫ਼ ਪਾਣੀ ਮੁਹੱਈਆ ਕਰਵਾਉਣ ਲਈ ਹਲਕੇ ਦੇ ਪਿੰਡ ਮੰਡੋਲੀ ਵਿਖੇ 241.18 ਕਰੋੜ ਰੁਪਏ ਦੀ ਲਾਗਤ ਨਾਲ ਨਹਿਰੀ ਪਾਣੀ ਪ੍ਰੋਜੈਕਟ ਲਗਾਇਆ ਜਾ ਰਿਹਾ ਹੈ ਜੋ ਦੋ ਸਾਲਾਂ ਵਿੱਚ ਤਿਆਰ ਹੋ ਜਾਵੇਗਾ। ਉਨਾਂ ਕਿਹਾ ਕਿ ਇਲਾਕੇ ਵਿੱਚ ਬਿਜਲੀ ਸਪਲਾਈ ਨਿਰਵਿਘਨ ਚਲਾਉਣ ਲਈ ਬਿਜਲੀ ਸਪਲਾਈ ਅਪਗ੍ਰੇਡੇਸ਼ਨ ਵੀ ਕੀਤੀ ਗਈ ਹੈ। ਸ੍ਰੀਮਤੀ ਪਰਨੀਤ ਕੌਰ ਨੇ ਲੋਕ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਦੀ ਤੰਦਰੁਸਤੀ, ਚੰਗੀ ਸਿਹਤ ਅਤੇ ਵਾਤਾਵਰਣ ਦੀ ਸ਼ੁੱਧਤਾ ਲਈ ਪਲਾਸਟਿਕ ਨੂੰ ਸਦਾ ਲਈ ਅਲਵਿਦਾ ਆਖਣ। ਇਸ ਮੌਕੇ ਹਲਕਾ ਘਨੌਰ ਦੇ ਵਿਧਾਇਕ ਸ਼੍ਰੀ ਮਦਨ ਲਾਲ ਜਲਾਲਪੁਰ ਅਤੇ ਜ਼ਿਲਾ ਪ੍ਰੀਸ਼ਦ ਦੇ ਮੈਂਬਰ ਸ੍ਰੀ ਗਗਨਦੀਪ ਸਿੰਘ ਜੌਲੀ ਜਲਾਲਪੁਰ ਵੱਲੋਂ ਸਮੂਹ ਇਲਾਕੇ ਦੀ ਤਰਫੋਂ ਸ੍ਰੀਮਤੀ ਪਰਨੀਤ ਕੌਰ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਵੀ ਕੀਤਾ।
ਇਸ ਮੌਕੇ ਹਲਕਾ ਘਨੌਰ ਦੇ ਵਿਧਾਇਕ ਸ੍ਰੀ ਮਦਨ ਲਾਲ ਜਲਾਲਪੁਰ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਲੋਕ ਸਭਾ ਮੈਂਬਰ ਸ੍ਰੀਮਤੀ ਪਰਨੀਤ ਕੌਰ ਨੇ ਘਨੌਰ ਹਲਕੇ ਦੇ ਵਿਕਾਸ ਲਈ ਵੱਡੀਆਂ ਗਰਾਂਟਾਂ ਜਾਰੀ ਕੀਤੀਆਂ ਹਨ। ਉਨਾਂ ਕਿਹਾ ਕਿ ਘਨੌਰ ਹਲਕੇ ਵਿੱਚ ਪੈਂਦੀਆਂ ਮੰਡੀਆਂ ’ਤੇ 5.5 ਕਰੋੜ ਰੁਪਏ ਖਰਚ ਕੀਤੇ ਜਾ ਰਹੇ ਹਨ ਜੋ ਮੁੱਖ ਮੰਤਰੀ ਅਤੇ ਸ੍ਰੀਮਤੀ ਪਰਨੀਤ ਕੌਰ ਦੇ ਯਤਨਾਂ ਸਦਕਾ ਸੰਭਵ ਹੋਇਆ ਹੈ। ਉਨਾਂ ਕਿਹਾ ਕਿ ਘਨੌਰ ਹਲਕੇ ਦੇ ਵਿਕਾਸ ਦੇ ਬਾਕੀ ਰਹਿੰਦੇ ਕੰਮ ਵੀ ਆਉਂਦੇ ਦੋ ਸਾਲਾ ਵਿੱਚ ਮੁਕੰਮਲ ਕਰ ਦਿੱਤੇ ਜਾਣਗੇ। ਉਨਾਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਇਲਾਕਾ ਨਿਵਾਸੀਆਂ ਨੂੰ ਵਧਾਈ ਦਿੱਤੀ। ਸ੍ਰੀ ਜਲਾਲਪੁਰ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪਰਾਲੀ ਨੂੰ ਅੱਗ ਨਾ ਲਗਾਉਣ ਵਾਲੇ ਕਿਸਾਨਾਂ ਨੂੰ 2500 ਰੁਪਏ ਪ੍ਰਤੀ ਏਕੜ ਮੁਆਵਜਾ ਦੇਣਾ ਇਕ ਸ਼ਲਾਘਾਯੋਗ ਕੰਮ ਹੈ ਇਸ ਨਾਲ ਕਿਸਾਨਾਂ ਨੂੰ ਇਕ ਵੱਡੀ ਰਾਹਤ ਮਿਲੇਗੀ। ਇਸ ਮੌਕੇ ਲੋਕ ਸਭਾ ਮੈਂਬਰ ਸ੍ਰੀਮਤੀ ਪਰਨੀਤ ਕੌਰ ਨੇ ਇਕ ਨਵੇਂ ਬੱਸ ਰੂਟ ਨੂੰ ਝੰਡੀ ਦੇਕੇ ਰਵਾਨਾ ਕੀਤਾ ਜੋ ਪਿੰਡ ਮਰਦਾਂਪੁਰ ਤੋਂ ਚਮਾਰੂ ਹੋਕੇ ਘਨੌਰ ਜਾਵੇਗੀ ਅਤੇ ਮਾਰਕਿਟ ਕਮੇਟੀ ਘਨੌਰ ਲਈ ਇਕ ਸੀਵਰੇਜ ਸਾਫ਼ ਕਰਨ ਵਾਲੀ ਮਸ਼ੀਨ ਵੀ ਪ੍ਰਦਾਨ ਕੀਤੀ।
ਇਸ ਮੌਕੇ ਜ਼ਿਲਾ ਪ੍ਰੀਸ਼ਦ ਦੇ ਮੈਂਬਰ ਸ੍ਰੀ ਗਗਨਦੀਪ ਸਿੰਘ ਜੌਲੀ ਜਲਾਲਪੁਰ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਲੋਕ ਸਭਾ ਮੈਂਬਰ ਸ੍ਰੀਮਤੀ ਪਰਨੀਤ ਕੌਰ ਦਾ ਧੰਨਵਾਦ ਕਰਦਿਆ ਕਿਹਾ ਕਿ ਉਨਾਂ ਵੱਲੋਂ ਨੌਜਵਾਨਾਂ ਨੂੰ ਨੁਮਾਇੰਦਗੀ ਦੇਕੇ ਅੱਗੇ ਆਉਣ ਦਾ ਮੌਕਾ ਦਿੱਤਾ ਗਿਆ ਹੈ। ਉਨਾਂ ਕਿਹਾ ਕਿ ਲੋਕ ਸਭਾ ਚੋਣਾਂ ਦੌਰਾਨ ਵੀ ਨੌਜਵਾਨਾਂ ਵੱਲੋਂ ਅਹਿਮ ਰੋਲ ਅਦਾ ਕੀਤਾ ਗਿਆ ਹੈ। ਇਸ ਮੌਕੇ ਜ਼ਿਲਾ ਕਾਂਗਰਸ ਦਿਹਾਤੀ ਦੇ ਪ੍ਰਧਾਨ ਸ੍ਰੀ ਗੁਰਦੀਪ ਸਿੰਘ ਊਂਟਸਰ ਨੇ ਸਭ ਨੂੰ ਜੀਆਇਆ ਆਖਿਆ ਅਤੇ ਸ੍ਰੀਮਤੀ ਪਰਨੀਤ ਕੌਰ ਦਾ ਇਲਾਕੇ ਵਿਚ ਆਉਣ ’ਤੇ ਧੰਨਵਾਦ ਕੀਤਾ। ਇਸ ਮੌਕੇ ਮੁੱਖ ਮੰਤਰੀ ਦੇ ਓ.ਐਸ.ਡੀ. ਸ. ਅੰਮਿ੍ਰਤ ਪ੍ਰਤਾਪ ਸਿੰਘ ਹਨੀ ਸੇਖੋਂ, ਜ਼ਿਲਾ ਕਾਂਗਰਸ ਦਿਹਾਤੀ ਪ੍ਰਧਾਨ ਸ. ਗੁਰਦੀਪ ਸਿੰਘ ਊਂਟਸਰ, ਐਸ.ਡੀ.ਐਮ. ਰਾਜਪੁਰਾ ਸ੍ਰੀ ਸ਼ਿਵ ਕੁਮਾਰ, ਬਲਾਕ ਸੰਮਤੀ ਘਨੌਰ ਦੇ ਚੇਅਰਮੈਂਨ ਸ੍ਰੀ ਜਗਦੀਪ ਸਿੰਘ, ਇਸ ਦੌਰਾਨ ਵਿਧਾਇਕ ਜਲਾਲਪੁਰ, ਪੀਆਰਟੀਸੀ ਦੇ ਵਾਈਸ ਚੇਅਰਮੈਨ ਗੁਰਿੰਦਰ ਸਿੰਘ ਦੂਆ, ਜ਼ਿਲਾ ਪ੍ਰਧਾਨ ਗੁਰਦੀਪ ਸਿੰਘ ਉਂਟਸਰ, ਨਗਰ ਪੰਚਾਇਤ ਘਨੌਰ ਦੇ ਪ੍ਰਧਾਨ ਨਰਭਿੰਦਰ ਸਿੰਘ ਭਿੰਦਾ, ਜ਼ਿਲਾ ਪ੍ਰੀਸ਼ਦ ਮੈਂਬਰ ਗਗਨਦੀਪ ਸਿੰਘ ਜਲਾਲਪੁਰ, ਅੱਛਰ ਸਿੰਘ ਭੇਡਵਾਲ, ਜਗਦੀਪ ਸਿੰਘ ਡਿੰਪਲ ਚਪੜ ਸਮੇਤ ਸਮੁੱਚੀ ਟੀਮ ਵਲੋਂ ਪ੍ਰਨੀਤ ਕੌਰ ਦਾ ਸਨਮਾਨ ਕੀਤਾ ਗਿਆ। ਇਸ ਮੌਕੇ ਅਮਰੀਕ ਸਿੰਘ ਖਾਨਪੁਰ, ਮਾਸਟਰ ਮੋਹਣ ਸਿੰਘ, ਸੀਨੀਅਰ ਆਗੂ ਹਰਵਿੰਦਰ ਸਿੰਘ ਕਾਮੀਂ, ਸੁਰਿੰਦਰ ਸਿੰਘ ਸਰਵਾਰਾ, ਬਲਜੀਤ ਸਿੰਘ ਗਿੱਲ, ਰਣਧੀਰ ਸਿੰਘ ਕਾਮੀਂ, ਇੰਦਰਜੀਤ ਸਿੰਘ ਗਿਫ਼ਟੀ, ਰੌਸ਼ਨ ਨਨਹੇੜਾ, ਮਨਜੀਤ ਸਿੰਘ ਘੁਮਾਣਾ, ਗੁਰਨਾਮ ਸਿੰਘ ਭੂਰੀਮਾਜਰਾ, ਰਾਮ ਕੁਮਾਰ ਮੈਂਬਰ ਬਲਾਕ ਸੰਮਤੀ, ਐਨਪੀ ਪੱਬਰੀ ਸਰਪੰਚ, ਗੁਰਵਿੰਦਰ ਸਿੰਘ ਚਮਾਰੂ, ਠੇਕੇਦਾਰ ਪਵਿੱਤਰ ਸਿੰਘ ਕਮਾਲਪੁਰ, ਮਨਪ੍ਰੀਤ ਸਰਪੰਚ, ਸ਼ੀਸ਼ਪਾਲ ਬਠੌਣੀਆਂ ਸਰਪੰਚ, ਬਿੰਦਰ ਸਰਪੰਚ ਲਾਛੜੂ, ਮਨਜੀਤ ਸਿੰਘ ਚਪੜ ਸਰਪੰਚ, ਸਤਿੰਦਰ ਸਿੰਘ ਡਿੰਪਲ ਸੂਹਰੋਂ ਸਰਪੰਚ, ਕਮਲ ਘਨੌਰ, ਲੱਖਾ ਘਨੌਰ ਸਮੇਤ ਹੋਰ ਵੀ ਹਾਜ਼ਰ ਸਨ।

Disclaimer

We do not guarantee/claim that the information we have gathered is 100% correct. Most of the information used in articles are collected from social media and from other Internet sources. If you feel any offense regarding Information and pictures shared by us, you are free to send us a message below that blog post. We will act immediately and delete that offensive thing.

Leave a Reply

Your email address will not be published. Required fields are marked *

%d bloggers like this: