ਘੁਬਾਇਆ ਪਰਿਵਾਰ ਕਾਂਗਰਸ ‘ਚ ਸ਼ਾਮਲ

ss1

ਘੁਬਾਇਆ ਪਰਿਵਾਰ ਕਾਂਗਰਸ ‘ਚ ਸ਼ਾਮਲ

ਚੰਡੀਗੜ੍ਹ: ਫ਼ਿਰੋਜ਼ਪੁਰ ਲੋਕ ਸਭਾ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਸੰਸਦ ਮੈਂਬਰ ਸ਼ੇਰ ਸਿੰਘ ਘੁਬਾਇਆ ਦਾ ਪੁੱਤਰ ਦਵਿੰਦਰ ਸਿੰਘ ਕਾਂਗਰਸ ਵਿੱਚ ਸ਼ਾਮਲ ਹੋ ਗਿਆ ਹੈ। ਅੱਜ ਦਿੱਲੀ ਵਿੱਚ ਪੰਜਾਬ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਉਨ੍ਹਾਂ ਨੂੰ ਪਾਰਟੀ ਵਿੱਚ ਸ਼ਾਮਲ ਕੀਤਾ। ਅਕਾਲੀ ਦਲ ਲਈ ਇਹ ਵੱਡਾ ਝਟਕਾ ਮੰਨਿਆ ਜਾ ਰਿਹਾ ਹੈ। ਘੁਬਾਇਆ ਪਰਿਵਾਰ ਦਾ ਰਾਏ ਸਿੱਖਾਂ ਵਿੱਚ ਵੱਡਾ ਆਧਾਰ ਹੈ।

ਕਾਬਲੇਗੌਰ ਹੈ ਕਿ ਕੁਝ ਦਿਨ ਪਹਿਲਾਂ ਵੀ ਘੁਬਾਇਆ ਦੇ ਬੇਟੇ ਤੇ ਉਨ੍ਹਾਂ ਦੀ ਪਤਨੀ ਦੇ ਕਾਂਗਰਸ ਵਿੱਚ ਸ਼ਾਮਲ ਹੋਣ ਦੀ ਚਰਚਾ ਛਿੜੀ ਸੀ। ਇਸ ਵੇਲੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਸ਼ੇਰ ਸਿੰਘ ਘੁਬਾਇਆ ਨਾਲ ਮੁਲਾਕਾਤ ਕਰਕੇ ਮਾਮਲੇ ਨੂੰ ਨਿਬੇੜਣ ਦਾ ਯਤਨ ਕੀਤਾ ਸੀ ਪਰ ਮਾਮਲਾ ਕਿਸੇ ਤਣ ਪੱਤਣ ਨਹੀਂ ਲੱਗਾ।

Share Button

Leave a Reply

Your email address will not be published. Required fields are marked *