ਚਣੌਤੀਆਂ ਦੇ ਟਾਕਰੇ ਲਈ ਬਾਬਾ ਬੰਦਾ ਸਿੰਘ ਬਹਾਦਰ ਦੇ ਜੀਵਨ ਤੋਂ ਲਈ ਜਾਵੇ ਸੇਧ – ਰਾਜਨਾਥ ਸਿੰਘ

ss1

ਚਣੌਤੀਆਂ ਦੇ ਟਾਕਰੇ ਲਈ ਬਾਬਾ ਬੰਦਾ ਸਿੰਘ ਬਹਾਦਰ ਦੇ ਜੀਵਨ ਤੋਂ ਲਈ ਜਾਵੇ ਸੇਧ – ਰਾਜਨਾਥ ਸਿੰਘ

27-28

ਸੂਰਬੀਰਾਂ ਵੱਲੋਂ ਦਿੱਤੀਆਂ ਕੁਰਬਾਨੀਆਂ ਦੀ ਸਹੀ ਮਾਅਨਿਆਂ ‘ਚ ਕਦਰ ਨਹੀਂ ਪਈ : ਬਾਦਲ
ਪੰਜਾਬੀਆਂ ਨੂੰ ਨਸ਼ੇੜੀ ਦੱਸ ਕੇ ਪੂਰੀ ਦੁਨੀਆਂ ‘ਚ ਬਦਨਾਮ ਕੀਤਾ ਜਾ ਰਿਹੈ : ਸੁਖਬੀਰ ਬਾਦਲ

ਫ਼ਤਹਿਗੜ੍ਹ ਸਾਹਿਬ, 26 ਜੂਨ (ਪ.ਪ.): ਕੇਂਦਰੀ ਗ੫ਹਿ ਮੰਤਰੀ ਰਾਜਨਾਥ ਸਿੰਘ ਨੇ ਕਿਹਾ ਕਿ ਅੱਜ ਦੇਸ਼ ਕਈ ਚਣੌਤੀਆਂ ‘ਚ ਘਿਰਿਆ ਹੋਇਆ ਹੈ, ਜਿਨ੍ਹਾਂ ਦੇ ਟਾਕਰੇ ਲਈ ਬਾਬਾ ਬੰਦਾ ਸਿੰਘ ਬਹਾਦਰ ਦੇ ਜੀਵਨ ਤੋਂ ਸੇਧ ਲੈਣ ਦੀ ਲੋੜ ਹੈ। ਅਜਿਹਾ ਕਰਨ ਨਾਲ ਹੀ ਵਿਰੋਧੀਆਂ ਨੂੰ ਮੂੰਹ ਤੋੜਵਾਂ ਜਵਾਬ ਦਿੱਤਾ ਜਾ ਸਕਦਾ ਹੈ। ਰਾਜਨਾਥ ਸਿੰਘ ਫ਼ਤਹਿਗੜ੍ਹ ਸਾਹਿਬ ਵਿਖੇ ਅਕਾਲੀ-ਭਾਜਪਾ ਸਰਕਾਰ ਵੱਲੋਂ ਖਾਲਸਾ ਰਾਜ ਸੰਸਥਾਪਕ ਬਾਬਾ ਬੰਦਾ ਸਿੰਘ ਬਹਾਦਰ ਦੇ ਮਨਾਏ 300 ਸਾਲਾ ਸ਼ਹੀਦੀ ਸਮਾਗਮ ‘ਚ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕਰਨ ਪੁੱਜੇ ਸਨ। ਉਨ੍ਹਾਂ ਗੁਆਂਢੀ ਦੇਸ਼ ਵੱਲ ਇਸ਼ਾਰਾ ਕਰਦਿਆਂ ਕਿਹਾ ਕਿ ਨਿੱਤ ਦਿਨ ਭਾਰਤ ‘ਤੇ ਅੱਤਵਾਦੀ ਹਮਲੇ ਕਰਵਾਏ ਜਾ ਰਹੇ ਹਨ, ਪਰ ਦੇਸ਼ ਲਈ ਮਰ ਮਿਟਣ ਵਾਲੇ ਸੂਰਬੀਰ ਜਾਨ ਤਲੀ ‘ਤੇ ਰੱਖ ਕੇ ਦੇਸ਼ ਨੂੰ ਆਂਚ ਤਕ ਨਹੀਂ ਆਉਣ ਦਿੰਦੇ ਜਿਸ ਕਰਕੇ ਹਰ ਵਾਰ ਦੁਸ਼ਮਣ ਨੂੰ ਮੂੰਹ ਦੀ ਖਾਣੀ ਪੈਂਦੀ ਹੈ। ਉਨ੍ਹਾਂ ਕਿਹਾ ਕਿ ਜਿੰਨੀ ਵੱਡੀ ਬਾਬਾ ਬੰਦਾ ਸਿੰਘ ਬਹਾਦਰ ਦੀ ਕੁਰਬਾਨੀ ਹੈ, ਹਰ ਇਕ ਦੀ ਜ਼ੁਬਾਨ ‘ਤੇ ਉਨ੍ਹਾਂ ਦਾ ਨਾਂ ਹੋਣਾ ਚਾਹੀਦਾ ਸੀ, ਪਰ ਬਾਬਾ ਬੰਦਾ ਸਿੰਘ ਬਹਾਦਰ ਦੀ ਸ਼ਹਾਦਤ ਦੇ ਪ੍ਰਚਾਰ ਕਰਨ ‘ਚ ਕਿਤੇ ਨਾ ਕਿਤੇ ਕਮੀ ਜ਼ਰੂਰ ਰਹੀ ਹੈ। ਉਨ੍ਹਾਂ ਇਤਿਹਾਸਕਾਰਾਂ ਨੂੰ ਬਾਬਾ ਬੰਦਾ ਸਿੰਘ ਬਹਾਦਰ ਦੇ ਇਤਿਹਾਸ ਨੂੰ ਹੋਰ ਪ੫ਚਾਰਨ ਲਈ ਕਿਹਾ। ਉਨ੍ਹਾਂ ਦੱਸਿਆ ਕਿ ਦਿੱਲੀ ਦੇ 1984 ਦੇ ਦੰਗਿਆਂ ਦੇ 22 ਕੇਸਾਂ ਦੀ ਐੱਸਆਈਟੀ ਮੁੜ ਤੋਂ ਜਾਂਚ ਕਰੇਗੀ, ਤਾਂ ਜੋ ਪੀੜਤ ਪਰਿਵਾਰਾਂ ਨੂੰ ਇਨਸਾਫ਼ ਦਿਵਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਪੰਜਾਬੀ ਹਮੇਸ਼ਾ ਹੀ ਜ਼ੁਲਮ ਖ਼ਿਲ਼ਾਫ਼ ਦੇਸ਼ ਲਈ ਢਾਲ ਬਣੇ ਹਨ ਤੇ ਉਨ੍ਹਾਂ ਨੂੰ ਇਸ ਗੱਲ ‘ਤੇ ਮਾਣ ਹੈ ਕਿ ਜਦੋਂ ਵੀ ਸ਼ਹਾਦਤ ਪ੫ਾਪਤ ਕਰਨ ਵਾਲੇ ਜਾਂ ਗੁਰੂਆਂ ਦੇ ਦਿਹਾੜੇ ਮਨਾਏ ਜਾਂਦੇ ਹਨ, ਤਾਂ ਉਨ੍ਹਾਂ ਨੂੰ ਇਨ੍ਹਾਂ ਸਮਾਗਮਾਂ ‘ਚ ਸ਼ਿਰਕਤ ਕਰਨ ਦਾ ਮੌਕਾ ਮਿਲਦਾ ਹੈ।
ਇਸ ਮੌਕੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਕਿਹਾ ਕਿ ਬਾਬਾ ਬੰਦਾ ਸਿੰਘ ਬਹਾਦਰ ਨੇ ਇਕੱਲੇ ਖ਼ਾਲਸਾ ਰਾਜ ਦੀ ਸਥਾਪਨਾ ਹੀ ਨਹੀਂ ਕੀਤੀ, ਸਗੋਂ ਬੇਜ਼ਮੀਨਿਆਂ ਨੂੰ ਉਨ੍ਹਾਂ ਦੇ ਹੱਕ ਦਿਵਾ ਕੇ ਉਨ੍ਹਾਂ ਨੂੰ ਮਾਲਕ ਵੀ ਬਣਾਇਆ ਸੀ। ਉਨ੍ਹਾਂ ਕਿਹਾ ਕਿ ਬਾਬਾ ਬੰਦਾ ਸਿੰਘ ਬਹਾਦਰ ਤੇ ਹੋਰ ਸੂਰਬੀਰਾਂ ਵੱਲੋਂ ਦਿੱਤੀਆਂ ਕੁਰਬਾਨੀਆਂ ਦੀ ਉਨੀ ਕਦਰ ਨਹੀਂ ਪਈ, ਜਿੰਨੀ ਪੈਣੀ ਚਾਹੀਦੀ ਸੀ। ਉਨ੍ਹਾਂ ਕਿਹਾ ਕਿ ਜਿੰਨੀਆਂ ਅਕਾਲੀ-ਭਾਜਪਾ ਦੇ ਰਾਜ ‘ਚ ਯਾਦਗਾਰਾਂ ਬਣਾਈਆਂ ਗਈਆਂ ਹਨ, ਸ਼ਾਇਦ ਇੰਨੀਆਂ ਯਾਦਗਾਰਾਂ ਕਦੇ ਨਾ ਬਣੀਆਂ ਹੋਣ ਜਿਸ ਕਰਕੇ ਸਰਕਾਰ ਨੂੰ ਸ਼ਹੀਦਾਂ, ਗੁਰੂਆਂ ਤੇ ਭਗਤਾਂ ਦੀਆਂ ਯਾਦਗਾਰਾਂ ਬਣਾਉਣ ਦਾ ਮਾਣ ਹਾਸਲ ਹੋਇਆ ਹੈ। ਉਨ੍ਹਾਂ ਦੱਸਿਆ ਕਿ ਸ੫ੀ ਗੁਰੂ ਗੋਬਿੰਦ ਸਿੰਘ ਜੀ ਦੀ 350ਵੀਂ ਜਨਮ ਸ਼ਤਾਬਦੀ ਪਟਨਾ ‘ਚ ਮਨਾਈ ਜਾ ਰਹੀ ਹੈ।
ਉੱਪ ਮੁੱਖ ਮੰਤਰੀ ਸੁਖਬੀਰ ਬਾਦਲ ਨੇ ਬਾਬਾ ਬੰਦਾ ਸਿੰਘ ਬਹਾਦਰ ਜੀ ਨੂੰ ਸ਼ਰਧਾਂਜਲੀ ਦਿੰਦਿਆਂ ਕਿਹਾ ਕਿ ਇਸ ਧਰਤੀ ‘ਤੇ ਅਜਿਹੇ ਸੂਰਬੀਰ ਪੈਦਾ ਹੋਏ ਹਨ ਜਿਨ੍ਹਾਂ ਆਪਣੀ ਤਾਕਤ ਦਾ ਲੋਹਾ ਮੰਨਵਾ ਕੇ ਦੁਸ਼ਮਣ ਨੂੰ ਢਹਿ-ਢੇਰੀ ਕੀਤਾ ਸੀ, ਪਰ ਅੱਜ ਕੁਝ ਲੋਕ ਪੰਜਾਬੀਆਂ ਨੂੰ ਨਸ਼ੇੜੀ ਦੱਸ ਕੇ ਨੌਜਵਾਨਾਂ ਨੂੰ ਪੂਰੀ ਦੁਨੀਆਂ ‘ਚ ਬਦਨਾਮ ਕਰ ਰਹੇ ਹਨ, ਅਜਿਹੇ ਲੋਕਾਂ ਨੂੰ ਪੰਜਾਬੀ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ।
ਇਸ ਮੌਕੇ ਮਾਲ ਮੰਤਰੀ ਬਿਕਰਮ ਸਿੰਘ ਮਜੀਠੀਆ, ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ, ਸਿੱਖਿਆ ਮੰਤਰੀ ਡਾ. ਦਲਜੀਤ ਸਿੰਘ ਚੀਮਾ, ਕੈਬਨਿਟ ਮੰਤਰੀ ਮਦਨ ਮੋਹਨ ਮਿੱਤਲ, ਤੋਤਾ ਸਿੰਘ, ਸੁਰਜੀਤ ਸਿੰਘ ਰੱਖੜਾ, ਸ਼ੋ੫ਮਣੀ ਕਮੇਟੀ ਪ੫ਧਾਨ ਅਵਤਾਰ ਸਿੰਘ ਮੱਕੜ, ਦਿੱਲੀ ਗੁਰਦੁਆਰਾ ਪ੫ਬੰਧਕ ਕਮੇਟੀ ਪ੫ਧਾਨ ਮਨਜੀਤ ਸਿੰਘ ਜੀਕੇ, ਸਪੀਕਰ ਚਰਨਜੀਤ ਸਿੰਘ ਅਟਵਾਲ, ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ, ਬਲਵਿੰਦਰ ਸਿੰਘ ਭੂੰਦੜ, ਸੰਸਦ ਮੈਂਬਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਵਿਧਾਇਕ ਨਿਰਮਲ ਸਿੰਘ, ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਕਮੇਟੀ ਮੈਂਬਰ ਕਰਨੈਲ ਸਿੰਘ ਪੰਜੋਲੀ, ਸੰਤਾ ਸਿੰਘ ਊਮੈਦਪੁਰੀ, ਕ੍ਰਿਪਾਲ ਸਿੰਘ ਬਡੂੰਗਰ, ਜ਼ਿਲ੍ਹਾ ਪ੍ਰੀਸ਼ਦ ਚੇਅਰਮੈਨ ਬਲਜੀਤ ਸਿੰਘ ਭੁੱਟਾ, ਗੁਰਪ੍ਰੀਤ ਸਿੰਘ ਰਾਜੂ ਖੰਨਾ, ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਲਿਬੜਾ, ਹਲਕਾ ਇੰਚਾਰਜ ਦੀਦਾਰ ਸਿੰਘ ਭੱਟੀ, ਜਗਦੀਪ ਸਿੰਘ ਚੀਮਾ, ਭਾਜਪਾ ਦੇ ਸਾਬਕਾ ਪ੍ਰਧਾਨ ਕਮਲ ਸ਼ਰਮਾ, ਯੂਥ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਸ਼ਰਨਜੀਤ ਸਿੰਘ ਚਨਾਰਥਲ, ਚੇਅਰਮੈਨ ਦਵਿੰਦਰ ਸਿੰਘ ਬਹਿਲੋਲਪੁਰ ਆਦਿ ਮੌਜੂਦ ਸਨ।

Share Button

Leave a Reply

Your email address will not be published. Required fields are marked *