Sat. Jul 20th, 2019

ਚਰਨਜੀਤ ਸਿੰਘ ਅਟਵਾਲ ਨੇ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਿਆ

ਚਰਨਜੀਤ ਸਿੰਘ ਅਟਵਾਲ ਨੇ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਿਆ

ਸ਼੍ਰੋਮਣੀ ਅਕਾਲੀ ਦਲ ਬਾਦਲ ਵੱਲੋਂ ਜਲੰਧਰ ਤੋਂ ਐਲਾਨੇ ਜਾ ਚੁੱਕੇ ਲੋਕ ਸਭਾ ਚੋਣਾਂ ਦੇ ਉਮੀਦਵਾਰ ਚਰਨਜੀਤ ਸਿੰਘ ਅਟਵਾਲ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ ਹੋਏ। ਇਸ ਮੌਕੇ ਐਸਜੀਪੀਸੀ ਵੱਲੋਂ ਉਨ੍ਹਾਂ ਨੂੰ ਸਰੋਪਾਓ ਬਖਸ਼ ਕਰਕੇ ਸਨਮਾਨਤ ਕੀਤਾ ਗਿਆ।
ਜ਼ਿਕਰਯੋਗ ਹੈ ਕਿ ਪਾਰਟੀ ਵਰਕਰਾਂ ਦੀ ਮੀਟਿੰਗ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਚਰਨਜੀਤ ਸਿੰਘ ਅਟਵਾਲ ਨੂੰ ਜਲੰਧਰ ਹਲਕੇ ਤੋਂ ਆਪਣੀ ਪਾਰਟੀ ਦਾ ਉਮੀਦਵਾਰ ਐਲਾਨ ਦਿੱਤਾ ਸੀ।
15 ਮਾਰਚ, 1937 ਨੂੰ ਸਾਹੀਵਾਲ (ਹੁਣ ਪਾਕਿਸਤਾਨ ਵਿੱਚ) ਵਿੱਚ ਜਨਮੇ ਸ੍ਰੀ ਅਟਵਾਲ ਸਾਲ 2004 ਤੋਂ ਲੈ ਕੇ 2009 ਤੱਕ 14ਵੀਂ ਲੋਕ ਸਭਾ ਦੇ ਡਿਪਟੀ ਸਪੀਕਰ ਰਹਿ ਚੁੱਕੇ ਹਨ। ਇਸ ਤੋਂ ਇਲਾਵਾ ਉਹ 1997 ਤੋਂ ਲੈ ਕੇ 2002 ਤੱਕ ਤੇ ਫਿਰ 2012 ਤੋਂ 2017 ਤੱਕ ਪੰਜਾਬ ਵਿਧਾਨ ਸਭਾ ਦੇ ਵੀ ਸਪੀਕਰ ਰਹੇ ਹਨ।

Leave a Reply

Your email address will not be published. Required fields are marked *

%d bloggers like this: