ਚਾਰਾ ਘੁਟਾਲੇ ਮਾਮਲੇ ਵਿੱਚ ਲਾਲੂ ਪ੍ਰਸਾਦ ਯਾਦਵ ਨੂੰ ਸਾਢੇ ਤਿੰਨ ਸਾਲ ਦੀ ਕੈਦ, 5 ਲੱਖ ਰੁਪਏ ਜੁਰਮਾਨਾ

ss1

ਚਾਰਾ ਘੁਟਾਲੇ ਮਾਮਲੇ ਵਿੱਚ ਲਾਲੂ ਪ੍ਰਸਾਦ ਯਾਦਵ ਨੂੰ ਸਾਢੇ ਤਿੰਨ ਸਾਲ ਦੀ ਕੈਦ, 5 ਲੱਖ ਰੁਪਏ ਜੁਰਮਾਨਾ

ਰਾਂਚੀ, 6 ਜਨਵਰੀ: ਚਾਰਾ ਘੁਟਾਲਾ ਮਾਮਲੇ ਵਿੱਚ ਸੀ ਬੀ ਆਈ ਦੀ ਵਿਸ਼ੇਸ਼ ਅਦਾਲਤ ਨੇ ਆਰ ਜੇ ਡੀ ਦੇ ਮੁਖੀ ਅਤੇ ਸਾਬਕਾ ਮੁੱਖ ਮੰਤਰੀ ਲਾਲੂ ਪ੍ਰਸਾਦ ਯਾਦਵ ਨੂੰ ਸਾਢੇ ਤਿੰਨ ਸਾਲ ਦੀ ਕੈਦ ਸੁਣਾਈ ਹੈ| ਅਦਾਲਤ ਵਲੋਂ ਲਾਲੂ ਪ੍ਰਸਾਦ ਨੂੰ 5 ਲੱਖ ਰੁਪਏ ਦਾ ਜੁਰਮਾਨਾ ਵੀ ਲਗਾਇਆ ਗਿਆ ਹੈ| ਜਿਕਰਯੋਗ ਹੈ ਕਿ ਦੇਵਘਰ ਖਜਾਨੇ ਵਿੱਚੋਂ ਨਾਜਾਇਜ ਤਰੀਕੇ ਨਾਲ 89. 27 ਲੱਖ ਰੁਪਏ ਕੱਢਵਾਏ ਜਾਣ ਦੇ ਮਾਮਲੇ ਵਿੱਚ ਇਹ ਫੈਸਲਾ ਆਇਆ ਹੈ|

Share Button