ਚਾਰ ਸਾਹਿਬਜ਼ਾਦਿਆਂ ਦੇ ਜੀਵਨ ਅਤੇ ਇਤਿਹਾਸ ਨੂੰ ਪਾਠਪੁਸਤਕ ਵਿਚ ਸ਼ਾਮਿਲ ਕਰਨ ਦਾ ਫੈਸਲਾ ਕੀਤਾ

ss1

ਚਾਰ ਸਾਹਿਬਜ਼ਾਦਿਆਂ ਦੇ ਜੀਵਨ ਅਤੇ ਇਤਿਹਾਸ ਨੂੰ ਪਾਠਪੁਸਤਕ ਵਿਚ ਸ਼ਾਮਿਲ ਕਰਨ ਦਾ ਫੈਸਲਾ ਕੀਤਾ

ਪੰਜਾਬ ਸੂਕਲ ਸਿੱਖਿਆ ਬੋਰਡ (ਪੀ. ਐੱਸ. ਈ. ਬੀ.) ਨੇ ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਾਰ ਸਾਹਿਬਜ਼ਾਦਿਆਂ ਬਾਬਾ ਅਜੀਤ ਸਿੰਘ, ਬਾਬਾ ਜੁਝਾਰ ਸਿੰਘ, ਬਾਬਾ ਜੋਰਾਵਰ ਸਿੰਘ ਅਤੇ ਬਾਬਾ ਫਤਿਹ ਸਿੰਘ ਜੀ ਦੇ ਜੀਵਨ ਅਤੇ ਇਤਿਹਾਸ ਨੂੰ ਪਾਠਪੁਸਤਕ ਵਿਚ ਸ਼ਾਮਿਲ ਕਰਨ ਦਾ ਫੈਸਲਾ ਕੀਤਾ ਹੈ।

 

2018-19 ਦੇ ਸੈਸ਼ਨ ਤੋਂ ਬਾਰ੍ਹਵੀਂ ਕਲਾਸ ਦੇ ਇਤਿਹਾਸ ਦੇ ਸਲੇਬਸ ਵਿਚ ਇਸ ਨੂੰ ਸ਼ਾਮਲ ਕੀਤਾ ਜਾਵੇਗਾ। ਜਦਕਿ 2019-20 ਤੋਂ ਦਸਵੀਂ ਦੇ ਇਤਿਹਾਸ ਦੇ ਪਾਠ ਪੁਸਤਕ ਵਿਚ ਵੀ ਸਾਹਿਬਜ਼ਾਦਿਆਂ ਦੀ ਜੀਵਨੀ ਪੜ੍ਹਾਈ ਜਾਵੇਗੀ।

ਦੱਸਣਯੋਗ ਹੈ ਕਿ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਇਸ ਸੰਬੰਧ ਵਿਚ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਸੀ। ਪੀ. ਐੱਸ. ਈ. ਬੀ. ਨੇ ਸਿਰਸਾ ਨੂੰ ਸੂਚਿਤ ਕੀਤਾ ਹੈ ਕਿ ਬੋਰਡ ਨੇ ਚਾਰੇ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਨੂੰ ਪਾਠ ਪੁਸਤਕ ਵਿਚ ਸ਼ਾਮਿਲ ਕਰਨ ਦਾ ਫੈਸਲਾ ਕੀਤਾ ਹੈ।

Share Button

Leave a Reply

Your email address will not be published. Required fields are marked *