ਚਿੱਟੀ ਮੱਖੀ ਦੀ ਰੋਕਥਾਮ ਲਈ ਜਾਗਰੂਕਤਾ ਕੈਂਪ ਵਿਚ ਕਿਸਾਨਾਂ ਨੂੰ ਜਾਣਕਾਰੀ ਦਿੱਤੀ

ss1

ਚਿੱਟੀ ਮੱਖੀ ਦੀ ਰੋਕਥਾਮ ਲਈ ਜਾਗਰੂਕਤਾ ਕੈਂਪ ਵਿਚ ਕਿਸਾਨਾਂ ਨੂੰ ਜਾਣਕਾਰੀ ਦਿੱਤੀ

17-12 (1)

ਭਦੌੜ 16 ਜੁਲਾਈ (ਵਿਕਰਾਂਤ ਬਾਂਸਲ) ਮੁੱਖ ਖੇਤੀਬਾੜੀ ਅਫਸਰ ਬਰਨਾਲਾ ਡਾ. ਦਲੀਪ ਚੰਦ ਮੱਲ੍ਹੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਡਾ. ਬਲਵੰਤ ਸਿੰਘ ਬਲਾਕ ਖੇਤੀਬਾੜੀ ਅਫਸਰ ਸ਼ਹਿਣਾ ਦੀ ਅਗਵਾਈ ਹੇਠ ਕੋਆਪਰੇਟਿਵ ਸੁਸਾਇਟੀ ਸ਼ਹਿਣਾ ਵਿਖੇ ਕਿਸਾਨ ਸਿਖਲਾਈ ਕੈਂਪ ਦਾ ਅਯੋਜਨ ਕੀਤਾ ਗਿਆ।ਜਿਸ ਵਿਚ ਵੱਡੀ ਗਿਣਤੀ ਕਿਸਾਨਾਂ ਨੇ ਭਾਗ ਲਿਆ। ਇਸ ਕੈਂਪ ਵਿਚ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਡਾ. ਬਲਵੰਤ ਸਿੰਘ ਬਲਾਕ ਖੇਤੀਬਾੜੀ ਅਫਸਰ ਸ਼ਹਿਣਾ ਨੇ ਕਿਸਾਨਾਂ ਨੂੰ ਨਰਮੇ ਦੀ ਫਸਲ ਤੇ ਹਮਲਾ ਕਰਨ ਵਾਲੇ ਕੀੜਿਆਂ ਦੀ ਰੋਕਥਾਮ ਬਾਰੇ ਚਾਨਣਾ ਪਾਇਆ।ਉਨ੍ਹਾਂ ਨੇ ਕਿਸਾਨਾਂ ਨੂੰ ਖਾਸ ਕਰਕੇ ਚਿੱਟੀ ਮੱਖੀ ਦੀ ਰੋਕਥਾਮ ਲਈ ਖੇਤੀਬਾੜੀ ਵਿਭਾਗ ਵਲੋ ਸਿਫਾਰਸ਼ ਕੀਤੀਆ ਜਹਿਰਾਂ ਦੀ ਵਰਤੋ ਕਰਨ ਬਾਰੇ ਦੱਸਿਆ ਅਤੇ ਕਿਸਾਨਾਂ ਨੂੰ ਸਾਉਣੀ ਦੀ ਰੁੱਤ ਵਿਚ ਬੀਜੀਆਂ ਜਾਣ ਵਾਲੀਆਂ ਦਾਲਾਂ ਦੀਆਂ ਫਸਲਾਂ ਬਾਰੇ ਵੀ ਜਾਣਕਾਰੀ ਦਿੱਤੀ।ਡਾਂ.ਗੁਰਬਿੰਦਰ ਸਿੰਘ ਸੰਧੂ ਖੇਤੀਬਾੜੀ ਵਿਕਾਸ ਅਫਸਰ ਸ਼ਹਿਣਾ ਨੇ ਝੋਨੇ ਵਿਚ ਪਾਣੀ ਅਤੇ ਖਾਦਾਂ ਦੀ ਸੁਚੱਜੀ ਵਰਤੋ, ਫਸਲ ਤੇ ਹਮਲੇ ਕਰਨ ਵਾਲੇ ਕੀੜੇ-ਮਕੌੜੇ, ਬੀਮਾਰੀਆਂ ਬਾਰੇ ਵਿਸਥਾਰ ਪੂਰਵਕ ਕਿਸਾਨਾਂ ਨੂੰ ਦੱਸਿਆ।ਇਸ ਤੋ ਇਲਾਵਾ ਉਨ੍ਹਾਂ ਨੇ ਕਿਸਾਨਾਂ ਨੂੰ ਘਰੇਲੂ ਬਗੀਚੀ ਅਤੇ ਸਹਾਇਕ ਧੰਦਿਆਂ ਦੀ ਮਹੱਤਤਾ ਬਾਰੇ ਜਾਣੂ ਕਰਵਾਇਆ।ਡਾ. ਗੁਰਚਰਨ ਸਿੰਘ ਖੇਤੀਬਾੜੀ ਵਿਕਾਸ ਅਫਸਰ ਤਪਾ ਨੇੇ ਮਿੱਟੀ ਪਾਣੀ ਪਰਖ ਸਬੰਧੀ ਜਾਣਕਾਰੀ ਦਿੱਤੀ।ਇਸ ਮੌਕੇ ਤਰਲੋਚਨ ਸਿੰਘ, ਸੁਖਪਾਲ ਸਿੰਘ, ਸਤਨਾਮ ਸਿੰਘ, ਨਗਿੰਦਰ ਸਿੰਘ, ਖੇਤੀਬਾੜੀ ਸਹਾਇਕ ਆਦਿ ਹਾਜ਼ਰ ਸਨ।

Share Button

Leave a Reply

Your email address will not be published. Required fields are marked *