Sat. Apr 4th, 2020

ਚੀਨ ’ਚ ਕੋਰੋਨਾ ਵਾਇਰਸ ਕਾਰਨ ਮੌਤਾਂ ਦੀ ਗਿਣਤੀ 1,868 ਹੋਈ

ਚੀਨ ’ਚ ਕੋਰੋਨਾ ਵਾਇਰਸ ਕਾਰਨ ਮੌਤਾਂ ਦੀ ਗਿਣਤੀ 1,868 ਹੋਈ

ਚੀਨ ’ਚ ਕੋਰੋਨਾ ਵਾਇਰਸ ਕਾਰਨ ਹੋਣ ਵਾਲੀਆਂ ਮੌਤਾਂ ਦੀ ਗਿਣਤੀ ਅੱਜ 1,868 ਹੋ ਗਈ ਹੈ ਅਤੇ ਇਸ ਵਾਇਰਸ ਤੋਂ ਪੀੜਤ ਮਰੀਜ਼ਾਂ ਦੀ ਗਿਣਤੀ ਵੀ ਵਧ ਕੇ 72,436 ਤੱਕ ਪੁੱਜ ਗਈ ਹੈ।

ਉੱਧਰ ਭਾਰਤ ’ਚ ਜਿਹੜੇ ਤਿੰਨ ਮਰੀਜ਼ਾਂ ਦੇ ਕੋਰੋਨਾ ਵਾਇਰਸ ਹੋਣ ਦੀ ਪੁਸ਼ਟੀ ਹੋਈ ਸੀ, ਉਨ੍ਹਾਂ ਦੀ ਰਿਪੋਰਟ ਹੁਣ ਨੈਗੇਟਿਵ ਆਈ ਹੈ ਤੇ ਉਹ ਹੁਣ ਪੂਰੀ ਤਰ੍ਹਾਂ ਠੀਕ ਹੋ ਚੁੱਕੇ ਹਨ।

ਕੋਰੋਨਾ ਵਾਇਰਸ ਨੇ ਸਭ ਤੋਂ ਵੱਧ ਤਬਾਹੀ ਵੁਹਾਨ ਸ਼ਹਿਰ ’ਚ ਮਚਾਈ ਹੈ। ਵਿਸ਼ਵ ਸਿਹਤ ਸੰਗਠਨ (WHO) ਦੀ ਟੀਮ ਵੀ ਚੀਨ ਪੁੱਜ ਚੁੱਕੀ ਹੈ।

WHO ਦੀ ਟੀਮ ਨੇ ਮੰਗਲਵਾਰ ਨੂੰ ਕਰੋਨਾ ਵਾਇਰਸ ਦੇ ਕਹਿਰ ਨਾਲ ਨਿਪਟਣ ਲਈ ਚੀਨ ਦੇ ਸਿਹਤ ਅਧਿਕਾਰੀਆਂ ਨਾਲ ਚਰਚਾ ਸ਼ੁਰੂ ਕੀਤੀ। ਉੱਧਰ ਜਨੇਵਾ ’ਚ ਵੀ 400 ਵਿਗਿਆਨੀਆਂ ਦੀ ਮੀਟਿੰਗ 11–12 ਫ਼ਰਵਰੀ ਨੂੰ ਹੋ ਚੁੱਕੀ ਹੈ; ਜਿਸ ਵਿੱਚ ਵਾਇਰਸ ਦੇ ਵੱਖੋ–ਵੱਖਰੇ ਪੱਖਾਂ ਉੱਤੇ ਚਰਚਾ ਹੋਈ।

ਇਸ ਦੌਰਾਨ ਚੀਨ ਸਰਕਾਰ ਨੇ ਵੁਹਾਨ ’ਚ ਕਈ ਅਧਿਕਾਰੀਆਂ ਨੂੰ ਇਸ ਵਾਇਰਸ ਦੇ ਹੋਰ ਫੈਲਣ ਤੋਂ ਰੋਕਣ ਵਿੱਚ ਲਾਪਰਵਾਹੀ ਵਰਤਣ ਕਾਰਨ ਅਹੁਦਿਆਂ ਤੋਂ ਫ਼ਾਰਗ ਕਰ ਦਿੱਤਾ ਹੈ।

Disclaimer

We do not guarantee/claim that the information we have gathered is 100% correct. Most of the information used in articles are collected from social media and from other Internet sources. If you feel any offense regarding Information and pictures shared by us, you are free to send us a message below that blog post. We will act immediately and delete that offensive thing.

Leave a Reply

Your email address will not be published. Required fields are marked *

You may have missed

%d bloggers like this: