Sun. Aug 18th, 2019

ਚੀਨ ਨੇ ਭਾਰਤ-ਪਾਕਿ ਨੂੰ 370 ਸਬੰਧੀ ਮਾਮਲਾ ਗੱਲਬਾਤ ਨਾਲ਼ ਹੱਲ ਕਰਨ ਦੀ ਨਸੀਹਤ

ਚੀਨ ਨੇ ਭਾਰਤ-ਪਾਕਿ ਨੂੰ 370 ਸਬੰਧੀ ਮਾਮਲਾ ਗੱਲਬਾਤ ਨਾਲ਼ ਹੱਲ ਕਰਨ ਦੀ ਨਸੀਹਤ

ਬੀਜ਼ਿੰਗ: ਚੀਨ ਨੇ ਸ਼ੁੱਕਰਵਾਰ ਨੂੰ ਭਾਰਤ ਤੇ ਪਾਕਿਸਤਾਨ ਨਾਲ ਗੱਲਬਾਤ ਜ਼ਰੀਏ ਆਪਣਾ ਵਿਵਾਦ ਹੱਲ ਕਰਨ ਦੀ ਸਲਾਹ ਦਿੱਤੀ। ਚੀਨ ਦਾ ਇਹ ਬਿਆਨ ਅਜਿਹੇ ਸਮੇਂ ਆਇਆ ਜਦੋਂ ਪਾਕਿਸਤਾਨ ਦੇ ਵਿਦੇਸ਼ ਮੰਤਰੀ ਸ਼ਾਹ ਮਹਿਮੂਦ ਕੁਰੈਸ਼ੀ ਧਾਰਾ 370 ਹਟਾਏ ਜਾਣ ਦੇ ਖ਼ਿਲਾਫ਼ ਸਮਰਥਨ ਜੁਟਾਉਣ ਦੀ ਕਵਾਇਦ ਤਹਿਤ ਬੀਜ਼ਿੰਗ ਪਹੁੰਚੇ ਹਨ। ਦੱਸ ਦੇਈਏ ਕਿ ਨਰਿੰਦਰ ਮੋਦੀ ਸਰਕਾਰ ਵੱਲੋਂ ਧਾਰਾ 370 ਨੂੰ ਖ਼ਤਮ ਕੀਤੇ ਜਾਣ ਤੋ ਬਾਅਦ ਪਾਕਿਸਤਾਨ ‘ਚ ਬੁਖਲਾਹਟ ਹੈ। ਉਹ ਦੁਨੀਆ ਦੇ ਵੱਡੇ ਮੁਲਕਾਂ ਦਾ ਸਮਰਥਨ ਲੈਣ ਦੀ ਕੋਸ਼ਿਸ਼ ਕਰ ਰਿਹਾ ਹੈ।

ਦੱਸ ਦੇਈਏ ਕਿ ਭਾਰਤ ਨੇ ਇਸ ਹਫ਼ਤੇ ਦੀ ਸ਼ੁਰੂਆਤ ‘ਚ ਧਾਰਾ 370 ਨੂੰ ਖ਼ਤਮ ਕਰ ਕੇ ਲੱਦਾਖ ਨੂੰ ਜੰਮੂ-ਕਸ਼ਮੀਰ ਤੋਂ ਵੱਖ ਕਰਦੇ ਹੋਏ ਦੋਵਾਂ ਨੂੰ ਕੇਂਦਰ ਸ਼ਾਸਿਤ ਸੂਬਾ ਬਣਾ ਦਿੱਤਾ ਸੀ। ਭਾਰਤ ਦੇ ਇਸ ਕਦਮ ਨੇ ਪਾਕਿਸਤਾਨੀ ਸਰਕਾਰ ਦੀ ਬੇਚੈਨੀ ਵਧਾ ਦਿੱਤੀ ਹੈ। ਪਾਕਿਸਤਾਨ ਨੇ ਭਾਰਤ ਦੇ ਇਸ ਕਦਮ ਨੂੰ ਗੈਰਕਾਨੂੰਨੀ ਤੇ ਇਕਤਰਫ਼ਾ ਦੱਸਿਆ ਸੀ। ਉਹੀ ਨਹੀਂ ਪਾਕਿਸਤਾਨ ਤੇ ਭਾਰਤ ਨੂੰ ਧਮਕੀ ਦਿੱਤੀ ਸੀ ਕਿ ਇਸ ਮਾਮਲੇ ਨੂੰ ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ ‘ਚ ਲੈ ਜਾਵੇਗਾ।

ਚੀਨ ਦੇ ਵਿਦੇਸ਼ ਮੰਤਰਾਲੇ ਨੇ ਲਿਖਤੀ ਬਿਆਨ ‘ਚ ਕਿਹਾ ਕਿ ਉਸ ਨੇ ਪਾਕਿਸਤਾਨ ਦੇ ਬਿਆਨ ‘ਤੇ ਧਿਆਨ ਦਿੱਤਾ ਹੈ। ਉਹ ਭਾਰਤ ਤੇ ਪਾਕਿਸਤਾਨ ਦੋਵਾਂ ਨੂੰ ਅਪੀਲ ਕਰਦੇ ਹਨ ਕਿ ਉਹ ਆਪਣੇ ਵਿਵਾਦਾਂ ਨੂੰ ਗੱਲਬਾਤ ਨਾਲ ਹੱਲ ਕਰਦੇ ਹੋਏ ਖੇਤਰੀ ਸ਼ਾਂਤੀ ਤੇ ਸਥਿਰਤਾ ਨੂੰ ਬਣਾਈ ਰੱਖਣ।

Leave a Reply

Your email address will not be published. Required fields are marked *

%d bloggers like this: