Tue. Feb 25th, 2020

ਚੀਨ ਵਿਚ ਰਹੱਸਮਈ ਕੋਰੋਨਾ ਵਾਇਰਸ ਨਾਲ ਹੋਈ ਦੂਜੀ ਮੌਤ

ਚੀਨ ਵਿਚ ਰਹੱਸਮਈ ਕੋਰੋਨਾ ਵਾਇਰਸ ਨਾਲ ਹੋਈ ਦੂਜੀ ਮੌਤ

ਬੀਜਿੰਗ (ਏਜੰਸੀ ) : ਚੀਨ ਵਿਚ ਰਹੱਸਮਈ ਕੋਰੋਨਾ ਵਾਇਰਸ ਨਾਲ ਦੂਜੀ ਮੌਤ ਹੋ ਗਈ। ਸਾਹ ਸਬੰਧੀ ਪਰੇਸ਼ਾਨੀ ਦਾ ਕਾਰਨ ਬਣਨ ਵਾਲੇ ਇਸ ਵਾਇਰਸ ਤੋਂ 41 ਲੋਕ ਪੀੜਤ ਦੱਸੇ ਜਾ ਰਹੇ ਹਨ। ਇਸ ਦੇ ਇਨਫੈਕਸ਼ਨ ਦੇ ਖ਼ਤਰੇ ਨੂੰ ਦੇਖਦੇ ਹੋਏ ਭਾਰਤ ਨੇ ਵੀ ਅਲਰਟ ਜਾਰੀ ਕੀਤਾ ਹੈ। ਸਿਹਤ ਮੰਤਰਾਲੇ ਵੱਲੋਂ ਜਾਰੀ ਐਡਵਾਈਜ਼ਰੀ ਵਿਚ ਚੀਨ ਦੀ ਯਾਤਰਾ ‘ਤੇ ਜਾਣ ਵਾਲੇ ਭਾਰਤੀ ਨਾਗਰਿਕਾਂ ਨੂੰ ਅਹਿਤਿਆਤੀ ਉਪਾਆਂ ਦਾ ਪਾਲਣ ਕਰਨ ਦੀ ਸਲਾਹ ਦਿੱਤੀ ਗਈ ਹੈ।

ਚੀਨੀ ਅਧਿਕਾਰੀਆਂ ਅਨੁਸਾਰ ਮੱਧ ਚੀਨ ਦੇ ਵੁਹਾਨ ਸ਼ਹਿਰ ‘ਚ ਬੁੱਧਵਾਰ ਨੂੰ 69 ਸਾਲਾਂ ਵਿਅਕਤੀ ਦੀ ਮੌਤ ਹੋ ਗਈ। ਇਸੇ ਸ਼ਹਿਰ ਨੂੰ ਕੋਰੋਨਾ ਵਾਇਰਸ ਦੇ ਇਨਫੈਕਸ਼ਨ ਦਾ ਕੇਂਦਰ ਮੰਨਿਆ ਜਾ ਰਿਹਾ ਹੈ। ਇਹ ਵਾਇਰਸ ਸੀਵਿਅਰ ਐਕਿਊਟ ਰੈਸਪੀਰੇਟਰੀ ਸਿੰਡਰੋਮ (ਐੱਸਏਆਰਐੱਸ) ਰੋਗਾਣੂ ਜਿੰਨਾ ਹੀ ਘਾਤਕ ਮੰਨਿਆ ਜਾ ਰਿਹਾ ਹੈ। ਸਾਲ 2002 ਅਤੇ 2003 ‘ਚ ਐੱਸਏਆਰਐੱਸ ਦੇ ਕਹਿਰ ਨਾਲ ਚੀਨ ਵਿਚ 349 ਅਤੇ ਹਾਂਗਕਾਂਗ ‘ਚ 299 ਲੋਕਾਂ ਦੀ ਮੌਤ ਹੋਈ ਸੀ। ਵੁਹਾਨ ਦੇ ਸਿਹਤ ਅਧਿਕਾਰੀਆਂ ਨੇ ਵੀਰਵਾਰ ਨੂੰ ਦੱਸਿਆ ਕਿ 12 ਲੋਕਾਂ ਨੂੰ ਹਸਪਤਾਲ ਤੋਂ ਛੁੱਟੀ ਮਿਲ ਚੁੱਕੀ ਹੈ। ਪੰਜ ਪੀੜਤਾਂ ਦੀ ਸਥਿਤੀ ਗੰਭੀਰ ਬਣੀ ਹੋਈ ਹੈ। ਜਿਸ ਵਿਅਕਤੀ ਦੀ ਮੌਤ ਹੋਈ ਹੈ ਉਹ 31 ਦਸੰਬਰ ਤੋਂ ਬਿਮਾਰ ਸੀ। ਵੁਹਾਨ ਦੀ ਸੀਫੂਡ ਮਾਰਕੀਟ ਨੂੰ ਇਸ ਵਾਇਰਸ ਦਾ ਕੇਂਦਰ ਮੰਨਿਆ ਜਾ ਰਿਹਾ ਹੈ। ਥਾਈਲੈਂਡ ਅਤੇ ਜਾਪਾਨ ‘ਚ ਵੀ ਇਸ ਦੇ ਦੋ ਮਰੀਜ਼ ਸਾਹਮਣੇ ਆਏ ਹਨ। ਦੋਵੇਂ ਵੁਹਾਨ ਦੀ ਯਾਤਰਾ ਪਿੱਛੋਂ ਬਿਮਾਰ ਦੱਸੇ ਜਾ ਰਹੇ ਹਨ।

Disclaimer

We do not guarantee/claim that the information we have gathered is 100% correct. Most of the information used in articles are collected from social media and from other Internet sources. If you feel any offense regarding Information and pictures shared by us, you are free to send us a message below that blog post. We will act immediately and delete that offensive thing.

Leave a Reply

Your email address will not be published. Required fields are marked *

%d bloggers like this: