Sat. Jul 13th, 2019

ਚੇਅਰਮੈਨ ਮਲੂਕਾ ਵੱਲੋ ਭਾਈਰੂਪਾ ਵਿਖੇ ਕੀਤਾ ਸੰਗਤ ਦਰਸ਼ਨ ਸੁਣੀਆਂ ਲੋਕਾਂ ਦੀਆਂ ਮੁਸ਼ਕਲਾਂ

ਚੇਅਰਮੈਨ ਮਲੂਕਾ ਵੱਲੋ ਭਾਈਰੂੁਪਾ ਵਿਖੇ ਕੀਤਾ ਸੰਗਤ ਦਰਸ਼ਨ ਸੁਣੀਆਂ ਲੋਕਾਂ ਦੀਆਂ ਮੁਸ਼ਕਲਾਂ

17-6

ਭਾਈਰੂਪਾ 16 ਜੂਨ (ਅਵਤਾਰ ਸਿੰਘ ਧਾਲੀਵਾਲ):-ਜ਼ਿਲ੍ਹਾ ਪ੍ਰੀਸ਼ਦ ਬਠਿੰਡਾ ਦੇ ਚੇਅਰਮੈਨ ਗੁਰਪ੍ਰੀਤ ਸਿੰਘ ਮਲੂਕਾ ਵਲੋਂ ਨਗਰ ਪੰਚਾਇਤ ਦਫਤਰ ਭਾਈਰੂਪਾ ਵਿਖੇ ਸੰਗਤ ਦਰਸ਼ਨ ਦੌਰਾਨ ਲੋਕਾਂ ਦੀਆਂ ਸਮੱਸਿਆਵਾਂ ਤੇ ਮੁਸ਼ਕਲਾਂ ਸੁਣੀਆਂ ਗਈਆਂ ਅਤੇ ਮੌਕੇ ਤੇ ਲੋਕਾਂ ਦੇ ਕੰਮਾਂ ਨੂੰ ਕਰਵਾਉਣ ਲਈ ਸਬੰਧਿਤ ਅਧਿਕਾਰੀਆਂ ਨੂੰ ਦਿਸ਼ਾ ਨਿਰਦੇਸ਼ ਦਿੱਤੇ ਅਤੇ ਸੰਗਤ ਦਰਸ਼ਨ ਵਿੱਚ ਕਈ ਲੋਕਾਂ ਦੀਆਂ ਮੁਸ਼ਕਲਾਂ ਨੂੰ ਮੌਕੇ ਤੇ ਹੀ ਹੱਲ ਕੀਤਾ ਗਿਆ।ਇਸ ਮੌਕੇ ਚੇਅਰਮੈਨ ਮਲੂਕਾ ਨੇ ਕਿਹਾ ਕਿ ਵਿਧਾਨ ਸਭਾ ਹਲਕਾ ਰਾਮਪੁਰਾ ਫੂਲ ਦਾ ਸਰਬਪੱਖੀ ਵਿਕਾਸ ਹੀ ਸਾਡਾ ਮੁੱਖ ਏਜੰਡਾ ਹੈ। ਉਨ੍ਹਾਂ ਨੇ ਕਿਹਾ ਕਿ ਪਿੰਡਾਂ ਦੇ ਸਾਂਝੇ ਕੰਮਾਂ ਨੂੰ ਨੇਪਰੇ ਚਾੜ੍ਹਨ ਲਈ ਲੋਕ ਪਾਰਟੀ ਬਾਜ਼ੀ ਤੋਂ ਉੱਪਰ ਉਠ ਕੇ ਕੰਮ ਕਰਨ ਜਿਸ ਲਈ ਗ੍ਰਾਂਟ ਦੀ ਕੋਈ ਵੀ ਘਾਟ ਨਹੀਂ ਆਉਣ ਦਿੱਤੀ ਜਾਵੇਗੀ। ਇਸ ਮੌਕੇ ਗੁਰਮੇਲ ਸਿੰਘ ਮੇਲੀ ਪ੍ਰਧਾਨ, ਸੁਰਜੀਤ ਸਿੰਘ ਸੀਨੀਅਰ ਮੀਤ ਪ੍ਰਧਾਨ, ਬਲਜਿੰਦਰ ਸਿੰਘ ਬਗੀਚਾ ਮੀਤ ਪ੍ਰਧਾਨ, ਜਸਵੰਤ ਸਿੰਘ ਭਾਈਰੁਪਾ, ਕੌਰ ਸਿੰਘ ਜਵੰਧਾ, ਜਸਵੀਰ ਸਿੰਘ ਕੌਂਸਲਰ, ਨਵਜੀਤ ਸਿੰਘ ਕੁੱਕੀ ਮੰਡੇਰ, ਹਰਵਿੰਦਰ ਸਿੰਘ ਡੀ ਸੀ, ਕੁਲਦੀਪ ਸਿੰਘ ਚੇਲਾ, ਦਰਸ਼ਨ ਸਿੰਘ ਸੰਧੂ, ਜਗਤਾਰ ਸਿੰਘ ਜਵੰਧਾ, ਗੁਰਮੇਲ ਸਿੰਘ ਵਿਰਦੀ ਹਾਜ਼ਰ ਸਨ।

Leave a Reply

Your email address will not be published. Required fields are marked *

%d bloggers like this: