Tue. Dec 10th, 2019

ਚੋਣ ਕਮਿਸ਼ਨ ਦੀ ਪਾਰਦਰਸ਼ੀ ਪਣਾਲੀ ਵਿਚਲੀਆਂ ਚੋਰ ਮੋਰੀਆਂ

ਚੋਣ ਕਮਿਸ਼ਨ ਦੀ ਪਾਰਦਰਸ਼ੀ ਪਣਾਲੀ ਵਿਚਲੀਆਂ ਚੋਰ ਮੋਰੀਆਂ

ਉਜਾਗਰ ਸਿੰਘ

ਭਾਰਤ ਦੇ ਬਹੁਤੇ ਲੋਕ ਭਰਿਸ਼ਟਾਚਾਰ ਵਿਚ ਲੁਪਤ ਹਨ। ਭਰਿਸ਼ਟਾਚਾਰ ਅਜਿਹੀ ਸਮਾਜਿਕ ਬਿਮਾਰੀ ਹੈ, ਜਿਹੜੀ ਇਨਸਾਨੀ ਕਦਰਾਂ ਕੀਮਤਾਂ ਦਾ ਘਾਣ ਕਰ ਦਿੰਦੀ ਹੈ। ਇਨਸਾਨ ਦੀ ਮਾਨਸਿਕਤਾ ਨੂੰ ਦਾਗ਼ੀ ਕਰ ਦਿੰਦੀ ਹੈ। ਹੈਰਾਨੀ ਅਤੇ ਪੇਸ਼ਾਨੀ ਦੀ ਗੱਲ ਹੈ ਕਿ ਭਰਿਸ਼ਟਾਚਾਰ ਕਰਕੇ ਵੱਡੇ-ਵੱਡੇ ਸੰਵਿਧਾਨਿਕ ਅਦਾਰਿਆਂ ਦੀ ਅਸਮਤ ਵੀ ਕਟਹਿਰੇ ਵਿਚ ਖੜੀ ਹੋ ਗਈ ਹੈ। ਉਪਰ ਤੋਂ ਲੈ ਕੇ ਥੱਲੇ ਤੱਕ ਅਰਥਾਤ ਛੋਟੇ ਕਰਮਚਾਰੀ ਤੋਂ ਲੈ ਕੇ ਸੀਨੀਅਰ ਅਧਿਕਾਰੀ ਅਤੇ ਸਿਆਸਤਦਾਨ ਤੱਕ ਇਹ ਬਿਮਾਰੀ ਇਤਨੀ ਫੈਲ ਗਈ ਹੈ ਕਿ ਕਈ ਵਾਰ ਹਰ ਇਮਾਨਦਾਰ ਵਿਅਕਤੀ ਦੀ ਕਾਰਗੁਜ਼ਾਰੀ ਵੀ ਸ਼ੱਕ ਦੇ ਘੇਰੇ ਵਿਚ ਆ ਜਾਂਦੀ ਹੈ। 19 ਮਈ ਨੂੰ ਹੋਈਆਂ ਲੋਕ ਸਭਾ ਦੀਆਂ ਚੋਣਾਂ ਵਿਚ ਈ ਵੀ ਐਮ ਮਸ਼ੀਨਾ ਵਿਚ ਗੜਬੜੀ ਕਰਨ ਦੀ ਧਾਂਦਲੀਆਂ ਸ਼ੋਸ਼ਲ ਮੀਡੀਆ ਤੇ ਚਰਚਾ ਦਾ ਵਿਸ਼ਾ ਬਣੀਆਂ ਹੋਈਆਂ ਹਨ। ਅੱਜ ਕਲ ਸ਼ੋਸ਼ਲ ਮੀਡੀਏ ਦਾ ਜ਼ਮਾਨਾ ਹੈ। ਬੱਚੇ ਤੋਂ ਬਜ਼ੁਰਗਾਂ ਤੱਕ ਸ਼ੋਸ਼ਲ ਮੀਡੀਏ ਦੇ ਜਾਲ ਵਿਚ ਫਸਿਆ ਹੋਇਆ ਹੈ। ਸ਼ੋਸ਼ਲ ਮੀਡੀਆ ਅਫਵਾਹਾਂ ਫੈਲਾਉਣ ਵਿਚ ਮਹੱਤਵਪੂਰਨ ਯੋਗਦਾਨ ਪਾ ਰਿਹਾ ਹੈ। ਇਸ ਲਈ ਲੋਕ ਅਫ਼ਵਾਹਾਂ ਤੇ ਯਕੀਨ ਕਰ ਲੈਂਦੇ ਹਨ ਪੰਤੂ ਕਿਸੇ ਵੀ ਅਫਵਾਹ ਦੀ ਤਹਿ ਤੱਕ ਜਾਨਣ ਦੀ ਕੋਸ਼ਿਸ਼ ਨਹੀਂ ਕਰਦੇ। ਇਨਾਂ ਅਫ਼ਵਾਹਾਂ ਅਤੇ ਖ਼ਬਰਾਂ ਵਿਚ ਕਿਤਨੀ ਸਚਾਈ ਹੈ, ਇਹ ਜਾਂਚ ਪੜਤਾਲ ਦਾ ਵਿਸ਼ਾ ਹੈ।

ਪੰਤੂ ਜੋ ਇਨਾਂ ਚੋਣਾਂ ਸਮੇਂ ਚੋਣ ਕਮਿਸ਼ਨ ਵਿਚ ਨਿਯੁਕਤ ਅਧਿਕਾਰੀ ਅਤੇ ਕਰਮਚਾਰੀ ਮਨਮਾਨੀਆਂ ਕਰਦੇ ਰਹੇ ਹਨ, ਉਨਾਂ ਤੋਂ ਪੜਦਾ ਉਠਾਉਣਾ ਵੀ ਜ਼ਰੂਰੀ ਹੈ। ਇਨਾਂ ਅਧਿਕਾਰੀਆਂ ਅਤੇ ਕਰਮਚਾਰੀਆਂ ਵਿਚ ਚੋਣ ਕਮਿਸ਼ਨ ਦੀ ਰੂਹ ਪਵੇਸ਼ ਕਰ ਜਾਂਦੀ ਹੈ ਅਤੇ ਫਿਰ ਇਹ ਆਪਣੀਆਂ ਮਨਮਾਨੀਆਂ ਕਰਕੇ ਉਮੀਦਵਾਰਾਂ ਨਾਲ ਚੋਣ ਕਮਿਸ਼ਨ ਦੇ ਕੋਡ ਆਫ ਕੰਡਕਟ ਦੀ ਆੜ ਵਿਚ ਆਪਣੇ ਪੁਰਾਣੇ ਗੁੱਸੇ ਗਿਲੇ ਅਤੇ ਦੁਸ਼ਮਣੀਆਂ ਕੱਢਦੇ ਹਨ। ਭਾਰਤੀ ਚੋਣ ਕਮਿਸ਼ਨ ਦਾ ਰਾਜਾਂ ਵਿਚ ਚੋਣਾਂ ਕਰਵਾਉਣ ਲਈ ਆਪਣਾ ਕੋਈ ਅਮਲਾ ਫੈਲਾ ਨਹੀਂ ਹੁੰਦਾ। ਉਹ ਹਰ ਚੋਣ ਉਸੇ ਰਾਜ ਦੇ ਕਰਮਚਾਰੀਆਂ ਅਤੇ ਅਧਿਕਾਰੀਆਂ ਰਾਹੀਂ ਕਰਵਾਉਂਦਾ ਹੈ। ਹਰ ਸਟੇਟ ਵਿਚ ਇਕ ਮੁੱਖ ਚੋਣ ਅਧਿਕਾਰੀ ਹੁੰਦਾ ਹੈ। ਆਮ ਤੌਰ ਤੇ ਇਸ ਅਹੁਦੇ ਤੇ ਰਾਜ ਸਰਕਾਰਾਂ ਵੱਲੋਂ ਅਜਿਹਾ ਆਈ ਏ ਐਸ ਅਧਿਕਾਰੀ ਲਗਾਇਆ ਜਾਂਦਾ ਹੈ, ਜਿਹੜਾ ਸਰਕਾਰ ਦੇ ਮੰਤਰੀਆਂ ਦੀ ਮਨਮਾਨੀ ਦੇ ਰਾਹ ਵਿਚ ਰੋੜਾ ਬਣਦਾ ਹੈ, ਜਾਣੀ ਕਿ ਇਮਾਨਦਾਰੀ ਅਤੇ ਕਾਨੂੰਨ ਅਨੁਸਾਰ ਕੰਮ ਕਰਨ ਦਾ ਆਦੀ ਹੁੰਦਾ ਹੈ। ਇਸ ਅਹੁਦੇ ਤੇ ਨਿਯੁਕਤ ਅਧਿਕਾਰੀ ਨੂੰ ਖੁਡੇ ਲਾਉਣਾ ਕਿਹਾ ਜਾਂਦਾ ਹੈ ਕਿਉਂਕਿ ਲੋਕ ਸਭਾ ਅਤੇ ਰਾਜ ਵਿਧਾਨ ਸਭਾਵਾਂ ਦੀਆਂ ਚੋਣਾਂ ਪੰਜ ਸਾਲਾਂ ਬਾਅਦ ਹੀ ਕਰਾਉਣੀਆਂ ਹੁੰਦੀਆਂ ਹਨ। ਹੁਣ ਇਹ ਚੋਣਾਂ ਇਕੱਠੀਆਂ ਨਹੀਂ ਹੁੰਦੀਆਂ।

ਇਸ ਕਰਕੇ ਰਾਜ ਦੇ ਚੋਣ ਕਮਿਸ਼ਨ ਪੰਜਾਂ ਸਾਲਾਂ ਵਿਚ ਦੋ ਵਾਰ ਲੋਕ ਸਭਾ ਅਤੇ ਵਿਧਾਨ ਸਭਾ ਦੀਆਂ ਚੋਣਾਂ ਕਰਾਉਂਦੇ ਹਨ। ਇੱਕਾ ਦੁੱਕਾ ਉਪ ਚੋਣਾਂ ਆ ਜਾਂਦੀਆਂ ਹਨ। ਮੁੱਖ ਚੋਣ ਅਧਿਕਾਰੀਆਂ ਦਾ ਬਾਕੀ ਸਮਾਂ ਦਫਤਰਾਂ ਵਿਚ ਵਿਹਲਿਆਂ ਦਾ ਹੀ ਗੁਜ਼ਰਦਾ ਹੈ। ਲੋਕ ਸਭਾ ਅਤੇ ਵਿਧਾਨ ਸਭਾਵਾਂ ਦੀਆਂ ਚੋਣਾਂ ਕਿਵੇਂ ਹੁੰਦੀਆਂ ਹਨ ਬਾਰੇ ਜਾਣਕਾਰੀ ਦੀ ਆਮ ਜਨਤਾ ਨੂੰ ਲੋੜ ਹੈ। ਮੈਂ ਲੋਕ ਸੰਪਰਕ ਵਿਭਾਗ ਵਿਚ 30 ਸਾਲ ਫੀਲਡ ਅਧਿਕਾਰੀ ਦੇ ਤੌਰ ਤੇ ਨੌਕਰੀ ਕੀਤੀ ਹੈ। ਨੌਕਰੀ ਦੇ ਸਮੇਂ ਇਸ ਚੋਣ ਪਣਾਲੀ ਨੂੰ ਬਹੁਤ ਨੇੜਿਓਂ ਵੇਖਿਆ ਹੈ ਅਤੇ ਇਸ ਵਿਚ ਵਿਚਰਿਆ ਹਾਂ। ਨੌਕਰੀ ਤੋਂ ਸੇਵਾ ਮੁਕਤੀ ਤੋਂ ਬਾਅਦ ਹੋਈਆਂ ਤਿੰਨ ਲੋਕ ਸਭਾ ਅਤੇ 2 ਵਿਧਾਨ ਸਭਾ ਦੀਆਂ ਚੋਣਾਂ ਵਿਚ ਚੋਣ ਪਕਿਆ ਨਾਲ ਪੂਰੀ ਤਰਾਂ ਨੇੜਿਓਂ ਜੁੜਿਆ ਰਿਹਾ ਹਾਂ। ਚੋਣਾਂ ਜਿਲਿਆਂ ਦੇ ਡਿਪਟੀ ਕਮਿਸ਼ਨਰਾਂ ਦੀ ਅਗਵਾਈ ਵਿਚ ਕਰਵਾਈਆਂ ਜਾਂਦੀਆਂ ਹਨ। ਡਿਪਟੀ ਕਮਿਸ਼ਨਰ ਆਪਣੀ ਸਹਾਇਤਾ ਲਈ ਵੱਖ-ਵੱਖ ਵਿਭਾਗਾਂ ਤੋਂ ਕਰਮਚਾਰੀਆਂ ਅਤੇ ਅਧਿਕਾਰੀਆਂ ਨੂੰ ਚੋਣ ਪਬੰਧਾਂ ਤੇ ਨਿਯੁਕਤ ਕਰਦਾ ਹੈ। ਵਿਧਾਨ ਸਭਾ ਹਲਕਿਆਂ ਲਈ ਸਹਾਇਕ ਰਿਟਰਨਿੰਗ ਅਧਿਕਾਰੀ ਲਗਾਏ ਜਾਂਦੇ ਹਨ।

ਇਹ ਸਾਰਾ ਅਮਲਾ ਫੈਲਾ ਡਿਪਟੀ ਕਮਿਸ਼ਨਰ ਦੀ ਅਗਵਾਈ ਵਿਚ ਚੋਣ ਪਕਿਆ ਮੁਕੰਮਲ ਕਰਦਾ ਹੈ। ਡਿਪਟੀ ਕਮਿਸ਼ਨਰ ਨੂੰ ਆਪਣੇ ਸਟਾਫ ਉਪਰ ਵਿਸ਼ਵਾਸ ਕਰਨਾ ਪੈਂਦਾ ਹੈ। ਪੰਜਾਬ ਵਿਚ ਇੱਕ ਗ਼ਲਤ ਪਰੰਪਰਾ ਬਣੀ ਹੋਈ ਹੈ ਕਿ ਕਰਮਚਾਰੀਆਂ ਅਤੇ ਅਧਿਕਾਰੀਆਂ ਦੀਆਂ ਬਦਲੀਆਂ ਵਿਧਾਨਕਾਰਾਂ ਜਾਂ ਹਲਕਾ ਇਨਚਾਰਜਾਂ ਦੇ ਕਹਿਣ ਤੇ ਹੁੰਦੀਆਂ ਹਨ। ਇਸ ਕਰਕੇ ਅਜਿਹੇ ਮੌਕੇ ਤੇ ਕਰਮਚਾਰੀ ਅਤੇ ਅਧਿਕਾਰੀ ਚੋਣ ਲੜਨ ਵਾਲੇ ਸਥਾਪਤ ਪਾਰਟੀਆਂ ਦੇ ਸਿਆਸਤਦਾਨਾ ਨਾਲ ਬਦਲੇ ਦੀ ਭਾਵਨਾ ਨਾਲ ਕੰਮ ਕਰਦੇ ਹਨ ਕਿਉਂਕਿ ਉਨਾਂ ਦੀਆਂ ਬਦਲੀਆਂ ਅਤੇ ਤਾੲਨਾਤੀਆਂ ਵਿਚ ਸਿਆਸਤਦਾਨ ਆਪਣੀ ਮਨਮਰਜੀ ਕਰਦੇ ਹਨ। ਕਹਿਣ ਨੂੰ ਤਾਂ ਭਾਰਤੀ ਚੋਣ ਕਮਿਸ਼ਨ ਬਾਹਰਲੇ ਰਾਜਾਂ ਦੇ ਅਧਿਕਾਰੀਆਂ ਨੂੰ ਅਬਜ਼ਰਬਰ ਲਾਉਂਦਾ ਹੈ ਪੰਤੂ ਉਨਾਂ ਬਾਹਰਲੇ ਅਧਿਕਾਰੀਆਂ ਨੂੰ ਨਾ ਤਾਂ ਰਾਜ ਦੀ ਭਾਸ਼ਾ ਅਤੇ ਨਾ ਹੀ ਇਲਾਕੇ ਦੀ ਜਾਣਕਾਰੀ ਹੁੰਦੀ ਹੈ। ਇਸ ਲਈ ਉਨਾਂ ਨਾਲ ਡਿਪਟੀ ਕਮਿਸ਼ਨਰ ਵੱਖ-ਵੱਖ ਵਿਭਾਗਾਂ ਵਿਚ ਨਿਯੁਕਤ ਸਥਾਨਕ ਅਧਿਕਾਰੀਆਂ ਨੂੰ ਲਗਾ ਦਿੰਦੇ ਹਨ। ਇਹ ਸਥਾਨਕ ਅਧਿਕਾਰੀ ਇਨਾਂ ਅਬਜ਼ਰਬਰਾਂ ਨੂੰ ਆਪਣੇ ਇਸ਼ਾਰਿਆਂ ਤੇ ਨਚਾਉਂਦੇ ਹਨ ਕਿਉਂਕਿ ਬਾਹਰਲੇ ਸੂਬਿਆਂ ਵਿਚੋਂ ਆਏ ਅਧਿਕਾਰੀਆਂ ਨੂੰ ਸਥਾਨਕ ਜਾਣਕਾਰੀ ਲਈ ਡਿਪਟੀ ਕਮਿਸ਼ਨਰਾਂ ਵੱਲੋਂ ਲਗਾਏ ਅਧਿਕਾਰੀਆਂ ਤੇ ਨਿਰਭਰ ਹੋਣਾ ਪੈਂਦਾ ਹੈ।

ਬਾਹਰਲੇ ਅਧਿਕਾਰੀਆਂ ਦੀ ਪੂਰੀ ਮੁਠੀ ਚਾਪੀ ਹੁੰਦੀ ਹੈ ਕਿਉਂਕਿ ਉਨਾਂ ਤੋਂ ਆਪਣੇ ਮਨਪਸੰਦ ਸਿਆਸਤਦਾਨਾ ਦੀ ਸਹਾਇਤਾ ਕਰਕੇ ਉਨਾਂ ਦੀਆਂ ਗ਼ੈਰਕਾਨੂੰਨੀ ਸਰਗਰਮੀਆਂ ਤੋਂ ਬਚਾਆ ਕਰਵਾਉਣਾ ਹੁੰਦਾ ਹੈ। ਕਈ ਵਾਰ ਵੋਟਰਾਂ ਨੂੰ ਭਰਮਾਉਣ ਲਈ ਉਮੀਦਵਾਰਾਂ ਦੇ ਹਮਾਇਤੀ ਨਸ਼ੇ, ਸ਼ਰਾਬ, ਭੁੱਕੀ, ਅਫੀਮ, ਰਾਸ਼ਣ ਅਤੇ ਨਕਦੀ ਵੰਡਦੇ ਹੁੰਦੇ ਹਨ। ਜਦੋਂ ਅਬਜ਼ਰਬਰਾਂ ਕੋਲ ਸ਼ਿਕਾਇਤ ਜਾਂਦੀ ਹੈ ਤਾਂ ਉਨਾਂ ਨਾਲ ਲਗਾਇਆ ਗਿਆ ਅਧਿਕਾਰੀ ਜਾਣ ਬੁਝਕੇ ਦੇਰੀ ਕਰਵਾਉਣ ਲਈ ਗ਼ਲਤ ਰਸਤੇ ਲੈ ਕੇ ਜਾਂਦਾ ਹੈ। ਇਥੋਂ ਤੱਕ ਕਿ ਉਹ ਨਸ਼ਾ ਵੰਡਣ ਵਾਲਿਆਂ ਨੂੰ ਫੋਨ ਕਰਕੇ ਅਗਾਊਂ ਜਾਣਕਾਰੀ ਵੀ ਦੇ ਦਿੰਦਾ ਹੈ ਤਾਂ ਜੋ ਉਹ ਉਥੋਂ ਅਬਜ਼ਬਰ ਦੇ ਪਹੁੰਚਣ ਤੋਂ ਪਹਿਲਾਂ ਹੀ ਖਿਸਕ ਜਾਣ। ਜਿਲਾ ਪਸ਼ਾਸ਼ਨ ਅਬਜ਼ਰਬਰਾਂ ਨੂੰ ਪੂਰੀਆਂ ਸਹੂਲਤਾਂ ਦਿੰਦਾ ਹੈ ਹਾਲਾਂਕਿ ਉਨਾਂ ਨੂੰ ਸਰਕਾਰ ਵੀ ਪੂਰਾ ਮਿਹਨਤਾਨਾ ਦਿੰਦੀ ਹੈ। ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਉਮੀਦਵਾਰਾਂ ਨੂੰ ਰਿਟਰਨਿੰਗ ਅਧਿਕਾਰੀਆਂ/ਸਹਾਇਕ ਰਿਟਰਨਿੰਗ ਅਧਿਕਾਰੀਆਂ ਤੋਂ ਇਜ਼ਾਜਤ ਲੈ ਕੇ ਹਰ ਕੰਮ ਕਰਨਾ ਪੈਂਦਾ ਹੈ। ਚੋਣ ਕਮਿਸ਼ਨ ਤੋਂ ਸਿਆਸਤਦਾਨ ਹੁਣ ਸੱਪ ਦੀ ਤਰਾਂ ਡਰਦੇ ਹਨ ਕਿਉਂਕਿ ਚੋਣ ਕਮਿਸ਼ਨ ਦੇ ਅਧਿਕਾਰਾਂ ਦੀ ਵਰਤੋਂ ਜਾਂ ਦੁਰਵਰਤੋਂ ਇਨਾਂ ਅਧਿਕਾਰੀਆਂ ਨੇ ਹੀ ਕਰਨੀ ਹੁੰਦੀ ਹੈ। ਇਸ ਸਾਰੀ ਪਕਿਆ ਦੀ ਨਿਗਰਾਨੀ ਸਥਾਨਕ ਸਰਕਾਰੀ ਅਮਲਾ ਕਰਦਾ ਹੈ।

ਇਸ ਅਮਲੇ ਦੀਆਂ ਪੌਂ ਬਾਰਾਂ ਹੁੰਦੀਆਂ ਹਨ। ਜਿਸ ਉਮੀਦਵਾਰ ਦੀ ਪਚਾਰ ਸਮਗਰੀ ਉਹ ਉਤਾਰਨਾ ਚਾਹੁੰਦਾ ਹੈ, ਉਤਾਰ ਦਿੰਦਾ ਹੈ। ਜਿਸਦੀ ਲਿਹਾਜ ਕਰਨੀ ਹੈ, ਉਸਨੂੰ ਅਣਡਿਠ ਕਰ ਦਿੰਦਾ ਹੈ। ਇਸੇ ਤਰਾਂ ਹਰ ਉਮੀਦਵਾਰ ਦੇ ਨਾਲ ਇਕ ਪਾਈਵੇਟ ਵੀਡੀਓਗਾਫਰ ਲਗਾਇਆ ਜਾਂਦਾ ਹੈ, ਜਿਹੜਾ ਉਮੀਦਵਾਰ ਦੀ ਹਰ ਮੀਟਿੰਗ ਦੀ ਵੀਡੀਓਗਾਫੀ ਕਰਦਾ ਹੈ ਕਿ ਉਸਨੇ ਕਿਤਨੀਆਂ ਕੁਰਸੀਆਂ, ਮੇਜ, ਸ਼ਾਮਿਆਨਾ ਲਗਾਇਆ ਅਤੇ ਮਹਿਮਾਨ ਨਿਵਾਜੀ ਦੇ ਕੀ ਪਬੰਧ ਹਨ। ਉਸਦੀ ਵੀਡੀਓਗਾਫੀ ਅਨੁਸਾਰ ਹੀ ਉਮੀਦਵਾਰ ਦਾ ਖ਼ਰਚਾ ਨਿਸਚਤ ਕੀਤਾ ਜਾਂਦਾ ਹੈ। ਇਸ ਕੰਮ ਵਿਚ ਵੀਡੀਓਗਾਫਰ ਦੀ ਚਾਂਦੀ ਹੁੰਦੀ ਹੈ। ਉਹ ਆਪਣੀ ਮਰਜੀ ਅਨੁਸਾਰ ਵੀਡੀਓਗਾਫੀ ਕਰਦਾ ਹੈ। ਕਈ ਵਾਰੀ ਵੀਡੀਓਗਾਫਰ ਨੂੰ ਆਪਣੇ ਨਾਲ ਲਿਜਾਣ ਲਈ ਉਮੀਦਵਾਰ ਨੂੰ ਹੀ ਕਹਿ ਦਿੱਤਾ ਜਾਂਦਾ ਹੈ। ਜਦੋਂ ਉਮੀਦਵਾਰ ਵੀਡੀਓਗਾਫਰ ਨੂੰ ਸਹੂਲਤ ਦੇਵੇਗਾ ਤਾਂ ਕੁਦਰਤੀ ਹੈ ਕਿ ਉਹ ਉਮੀਦਵਾਰ ਨਾਲ ਲਿਹਾਜ਼ ਕਰੇਗਾ। ਇਸ ਕੰਮ ਵਿਚ ਵੀ ਘਾਲਾ ਮਾਲਾ ਹੈ। ਜਿਸ ਉਮੀਦਵਾਰ ਨੇ ਉਸਦੀ ਖ਼ਾਤਰਦਾਰੀ ਨਹੀਂ ਕੀਤੀ ਹੁੰਦੀ ਉਸਦਾ ਖ਼ਰਚਾ ਵਧਾਉਣ ਲਈ ਵਧੇਰੇ ਸਾਮਾਨ ਦੀ ਵੀਡੀਓਗਾਫੀ ਕਰ ਦਿੰਦਾ ਹੈ। ਜਿਹੜਾ ਉਸਦੀ ਸੇਵਾ ਕਰ ਦਿੰਦਾ ਹੈ, ਉਸਦੀ ਥੋੜੀ ਵੀਡੀਓਗਾਫੀ ਹੁੰਦੀ ਹੈ। ਕਈ ਵਿਰੋਧੀ ਉਮੀਦਵਾਰ ਉਸਦੀ ਸੇਵਾ ਕਰਕੇ ਦੂਜੇ ਉਮੀਦਵਾਰ ਦਾ ਖਰਚਾ ਵਧਾਉਣ ਦਾ ਪਬੰਧ ਕਰਦੇ ਹਨ। ਕਈ ਵਾਰ ਇਹ ਵੀਡੀਓਗਾਫਰ ਦੋਹਾਂ ਪਾਸਿਆਂ ਤੋਂ ਸੇਵਾ ਕਰਵਾ ਲੈਂਦੇ ਹਨ।

ਏਥੇ ਰਿਟਰਨਿੰਗ ਅਧਿਕਾਰੀ ਕੀ ਕਰ ਸਕਦਾ ਹੈ? ਉਹ ਸਾਰੇ ਉਮੀਦਵਾਰਾਂ ਦੇ ਮਗਰ ਤਾਂ ਜਾ ਨਹੀਂ ਸਕਦਾ। ਉਸਨੂੰ ਆਪਣੇ ਅਧਿਕਾਰੀਆਂ ਅਤੇ ਕਰਮਚਾਰੀਆਂ ਤੇ ਵਿਸ਼ਵਾਸ ਕਰਨਾ ਪੈਂਦਾ ਹੈ। ਚੋਣ ਕਮਿਸ਼ਨ ਨੂੰ ਕੋਈ ਅਜਿਹਾ ਪਾਰਦਰਸ਼ੀ ਪਬੰਧ ਕਰਨਾ ਚਾਹੀਦਾ ਹੈ, ਜਿਸ ਨਾਲ ਉਹ ਸਾਰੇ ਅਮਲੇ ਦੀ ਨਜ਼ਰਸਾਨੀ ਕਰ ਸਕੇ ਤਾਂ ਜੋ ਲੋਕਾਂ ਵਿਚ ਚੋਣ ਕਮਿਸ਼ਨ ਦੀ ਕਾਰਗੁਜ਼ਾਰੀ ਤੇ ਯਕੀਨ ਪੈਦਾ ਹੋ ਸਕੇ। ਤਕਨੀਕੀ ਖਾਮੀਆਂ ਦੀ ਪੜਤਾਲ ਤਾਂ ਜ਼ਰੂਰੀ ਹੈ ਹੀ ਪੰਤੂ ਇਨਸਾਨ ਵੱਲੋਂ ਕੀਤੇ ਜਾਂਦੇ ਗ਼ੈਰਕਾਨੂੰਨੀ ਧੰਦੇ ਨੂੰ ਰੋਕ ਕੇ ਇਹ ਚੋਰ ਮੋਰੀਆਂ ਜ਼ਰੂਰ ਬੰਦ ਹੋਣੀਆਂ ਚਾਹੀਦੀਆਂ ਹਨ ਕਿਉਂਕਿ ਉਮੀਦਵਾਰ ਨੂੰ ਮਜ਼ਬੂਰਨ ਇਨਾਂ ਕਰਮਚਾਰੀਆਂ ਦੀ ਮੁੱਠੀ ਗਰਮ ਕਰਨੀ ਪੈਂਦੀ ਹੈ। ਇਕ ਹੋਰ ਸਵਾਲ ਪੈਦਾ ਹੁੰਦਾ ਹੈ ਕਿ ਇਮਾਨਦਾਰ ਕਰਮਚਾਰੀ ਤੇ ਅਧਿਕਾਰੀ ਕਿਥੋਂ ਲਿਆਂਦੇ ਜਾਣ ਕਿਉਂਕਿ ਸਾਡਾ ਸਮਾਜਕ ਤਾਣਾ-ਬਾਣਾ ਹੀ ਭਰਿਸ਼ਟਾਚਾਰ ਵਿਚ ਲਿਬੜਿਆ ਹੋਇਆ ਹੈ। ਇਸ ਲਈ ਭਾਰਤ ਦੀ ਚੋਣ ਪਣਾਲੀ ਦਾ ਰੱਬ ਹੀ ਰਾਖਾ ਹੈ।

ਸਾਬਕਾ ਜਿਲਾ ਲੋਕ ਸੰਪਰਕ ਅਧਿਕਾਰੀ
94178 13072
ujagarsingh48@yahoo.com

Disclaimer

We do not guarantee/claim that the information we have gathered is 100% correct. Most of the information used in articles are collected from social media and from other Internet sources. If you feel any offense regarding Information and pictures shared by us, you are free to send us a message below that blog post. We will act immediately and delete that offensive thing.

Leave a Reply

Your email address will not be published. Required fields are marked *

%d bloggers like this: