ਚੋਣ ਕਮਿਸ਼ਨ ਵਲੋਂ ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ ਦਾ ਪ੍ਰੋਗਰਾਮ ਜਾਰੀ

ss1

ਚੋਣ ਕਮਿਸ਼ਨ ਵਲੋਂ ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ ਦਾ ਪ੍ਰੋਗਰਾਮ ਜਾਰੀ

ਰੂਪਨਗਰ, 14 ਮਈ 2018 : ਭਾਰਤ ਚੋਣ ਕਮਿਸ਼ਨ ਵਲੋਂ ਯੋਗਤਾ ਮਿਤੀ 01-01-2019 ਦੇ ਆਧਾਰ ‘ਤੇ ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ ਦਾ ਪ੍ਰੋਗਰਾਮ ਜਾਰੀ ਕਰ ਦਿੱਤਾ ਗਿਆ ਹੈ।ਇਹ ਜਾਣਕਾਰੀ ਦਿੰਦਿਆਂ  ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ਼੍ਰੀਮਤੀ ਗੁਰਨੀਤ ਤੇਜ ਨੇ ਦੱਸਿਆ ਕਿ 15 ਮਈ ਤੋਂ 20 ਜੂਨ ਤੱਕ ਜ਼ਿਲ੍ਹੇ ਦੇ ਬੂਥ ਲੈਵਲ ਅਫ਼ਸਰਾਂ (ਬੀ.ਐਲ.ਓਜ਼) ਵਲੋਂ ਘਰ-ਘਰ ਜਾ ਕੇ ਵੈਰੀਫਿਕੇਸ਼ਨ ਕੀਤੀ ਜਾਵੇਗੀ ਅਤੇ 21 ਜੂਨ ਤੋਂ 31 ਜੁਲਾਈ ਤੱਕ ਪੋਲਿੰਗ ਸਟੇਸ਼ਨਾਂ ਦੀ ਰੈਸ਼ਨੇਲਾਈਜੇਸ਼ਨ ਅਤੇ ਪੋਲਿੰਗ ਇਮਾਰਤਾਂ ਦੀ ਫਿਜ਼ੀਕਲ ਵੈਰੀਫਿਕੇਸ਼ਨ ਕੀਤੀ ਜਾਵੇਗੀ।
ਉਨਾਂ ਇਹ ਵੀ ਦੱਸਿਆ ਕਿ 01 ਅਗਸਤ ਤੋਂ 31 ਅਗਸਤ 2018 ਤੱਕ ਡਰਾਫਟ ਵੋਟਰ ਸੂਚੀ ਤਿਆਰ ਕਰਨ ਤੋਂ ਇਲਾਵਾ ਕੰਟਰੋਲ ਟੇਬਲਾਂ ਦੀ ਅੱਪਡੇਸ਼ਨ ਕੀਤੀ ਜਾਵੇਗੀ ਅਤੇ 01 ਸਤੰਬਰ ਨੂੰ ਵੋਟਰ ਸੂਚੀ ਦੀ ਮੁੱਢਲੀ ਪ੍ਰਕਾਸ਼ਨਾ ਕੀਤੀ ਜਾਵੇਗੀ, ਜਦਕਿ 01 ਸਤੰਬਰ ਤੋਂ 31 ਅਕਤੂਬਰ ਤੱਕ ਦਾਅਵੇ ਤੇ ਇਤਰਾਜ਼ (ਫਾਰਮ ਨੰਬਰ-6, 6 (ੳ), 7, 8 ਅਤੇ 8 (ੳ) ਵਿਚ) ਪ੍ਰਾਪਤ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਦਾਅਵੇ ਅਤੇ ਇਤਰਾਜ਼ਾਂ ਦਾ ਨਿਪਟਾਰਾ 30 ਨਵੰਬਰ ਤੋਂ ਪਹਿਲਾਂ ਕੀਤਾ ਜਾਵੇਗਾ ਅਤੇ ਵੋਟਰ ਸੂਚੀ ਦੀ ਅੰਤਿਮ ਪ੍ਰਕਾਸ਼ਨਾ 4 ਜਨਵਰੀ 2019 ਨੂੰ ਹੋਵੇਗੀ।
ਸ਼੍ਰੀਮਤੀ ਤੇਜ ਨੇ ਆਮ ਜਨਤਾ ਅਤੇ ਰਾਜਨੀਤਿਕ ਪਾਰਟੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਭਾਰਤੀ ਚੋਣ ਕਮਿਸ਼ਨ ਦੇ ਉਕਤ ਪ੍ਰੋਗਰਾਮ ਅਨੁਸਾਰ ਵੋਟਰ ਸੂਚੀ ਵਿਚ ਆਪਣਾ ਨਾਮ ਸ਼ਾਮਿਲ ਕਰਨ, ਸੋਧ ਕਰਨ ਜਾਂ ਨਾਮ ਕਟਵਾਉਣ ਲਈ ਸਬੰਧਤ ਫਾਰਮ ਭਰਕੇ ਸਬੰਧਤ ਬੀ.ਐਲ.ਓਜ਼ ਜਾਂ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ/ਸਹਾਇਕ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ ਦੇ ਦਫ਼ਤਰ ਵਿਚ ਦਿੱਤੇ ਜਾਣ ਜਾਂ ਭਾਰਤ ਚੋਣ ਕਮਿਸ਼ਨ ਵਲੋਂ ਤਿਆਰ ਕੀਤੇ ਗਏ ਪੋਰਟਲ WWW.NVSP>IN  ‘ਤੇ ਆਨਲਾਈਨ ਭਰੇ ਜਾ ਸਕਦੇ ਹਨ। ਉਨ੍ਹਾਂ ਦੱਸਿਆ ਕਿ ਇਕ ਜ਼ਿੰਮੇਵਾਰ ਨਾਗਰਿਕ ਦਾ ਸਬੂਤ ਦਿੰਦਿਆਂ ਹਰੇਕ ਯੋਗ ਵਿਅਕਤੀ ਨੂੰ ਆਪਣੀ ਵੋਟ ਬਣਵਾਉਣ ਨੂੰ ਤਰਜ਼ੀਹ ਦੇਣੀ ਚਾਹੀਦੀ ਹੈ।

Share Button

Leave a Reply

Your email address will not be published. Required fields are marked *