ਚੋਣ ਕਮਿਸ਼ਨ ਨੇ ਆਪ ਦੇ 20 ਵਿਧਾਇਕਾਂ ਨੂੰ ਅਯੋਗ ਕਰਾਰ ਦੇਣ ਦੀ ਸਿਫਾਰਸ਼

ss1

ਚੋਣ ਕਮਿਸ਼ਨ ਨੇ ਆਪ ਦੇ 20 ਵਿਧਾਇਕਾਂ ਨੂੰ ਅਯੋਗ ਕਰਾਰ ਦੇਣ ਦੀ ਸਿਫਾਰਸ਼

ਨਵੀਂ ਦਿੱਲੀ— ਦਿੱਲੀ ਦੀ ਆਮ ਆਦਮੀ ਪਾਰਟੀ ਦੇ 20 ਵਿਧਾਇਕਾਂ ਦੀ ਅਯੋਗਤਾ ਮਾਮਲੇ ‘ਚ ਚੋਣ ਕਮਿਸ਼ਨ ਸ਼ੁੱਕਰਵਾਰ ਨੂੰ ਫੈਸਲਾ ਸੁਣਾਉਣਾ ਹੈ। ਹਾਲਾਂਕਿ ਟੀ.ਵੀ. ਰਿਪੋਰਟਸ ਅਨੁਸਾਰ ਕਮਿਸ਼ਨ ਨੇ 20 ਨੂੰ ਅਯੋਗ ਕਰਾਰ ਦਿੱਤਾ ਹੈ ਅਤੇ ਉਨ੍ਹਾਂ ਦੀ ਮੈਂਬਰਤਾ ਰੱਦ ਕਰਨ ਦੀ ਸਿਫਾਰਿਸ਼ ਕੀਤੀ ਹੈ। ਕਮਿਸ਼ਨ ਨੇ ਆਪਣੇ ਫੈਸਲੇ ਨੂੰ ਮਨਜ਼ੂਰੀ ਲਈ ਰਾਸ਼ਟਰਪਤੀ ਕੋਲ ਭੇਜ ਦਿੱਤਾ ਹੈ। ਇਨ੍ਹਾਂ ਵਿਧਾਇਕਾਂ ਨੂੰ ਸੰਸਦੀ ਸਕੱਤਰ ਬਣਾਏ ਜਾਣ ਦੇ ਬਾਅਦ ਤੋਂ ਹੀ ਇਨ੍ਹਾਂ ਦੀ ਮੈਂਬਰਤਾ ‘ਤੇ ਖਤਰਾ ਮੰਡਰਾ ਰਿਹਾ ਸੀ ਅਤੇ ਇਸ ਦਾ ਸਿੱਧਾ ਦੋਸ਼ ਅਰਵਿੰਦ ਕੇਜਰੀਵਾਲ ਸਰਕਾਰ ‘ਤੇ ਹੀ ਲੱਗਾ ਸੀ। ਇਸ ਮਾਮਲੇ ‘ਚ 21 ਵਿਧਾਇਕਾਂ ਨੂੰ ਨੋਟਿਸ ਜਾਰੀ ਕੀਤਾ ਸੀ ਪਰ ਜਰਨੈਲ ਸਿੰਘ ਪਹਿਲਾਂ ਹੀ ਪਾਰਟੀ ਤੋਂ ਅਸਤੀਫਾ ਦੇ ਚੁਕੇ ਹਨ।
ਹੁਣ ਰਾਸ਼ਟਰਪਤੀ ਇਸ ‘ਤੇ ਆਪਣਾ ਆਖਰੀ ਫੈਸਲਾ ਸੁਣਾਉਣਗੇ। ਜੇਕਰ ਰਾਸ਼ਟਰਪਤੀ ਕਮਿਸ਼ਨ ਦੀ ਸਿਫਾਰਿਸ਼ ‘ਤੇ ਮੋਹਰਾ ਲਗਾ ਦਿੰਦੇ ਹਨ ਅਤੇ ਵਿਧਾਇਕਾਂ ਨੂੰ ਅਯੋਗ ਐਲਾਨ ਕਰਨ ਦਾ ਆਦੇਸ਼ ਜਾਰੀ ਕਰਦੇ ਹਨ ਤਾਂ ਸੰਭਾਵਨਾ ਹੈ ਕਿ ਦਿੱਲੀ ‘ਚ ਇਨ੍ਹਾਂ 20 ਸੀਟਾਂ ‘ਤੇ ਦੁਬਾਰਾ ਚੋਣਾਂ ਹੋ ਸਕਦੀਆਂ ਹਨ। ਹਾਲਾਂਕਿ 20 ਮੈਂਬਰਾਂ ਦੀ ਮੈਂਬਰਤਾ ਜਾਣ ਦੇ ਬਾਅਦ ਵੀ ਕੇਜਰੀਵਾਲ ਸਰਕਾਰ ਬਚੀ ਰਹੇਗੀ, ਕਿਉਂਕਿ ‘ਆਪ’ 67 ਸੀਟਾਂ ਦੇ ਬਹੁਮਤ ਨਾਲ ਸੱਤਾ ‘ਚ ਆਈ ਹੈ।

Share Button

Leave a Reply

Your email address will not be published. Required fields are marked *