ਚੋਰੀ ਦੇ 5 ਮੋਟਰਸਾਈਕਲ ਸਮੇਤ ਇੱਕ ਕਾਬੂ

ss1

ਚੋਰੀ ਦੇ 5 ਮੋਟਰਸਾਈਕਲ ਸਮੇਤ ਇੱਕ ਕਾਬੂ

ਭਿੱਖੀਵਿੰਡ 16 ਨਵੰਬਰ (ਹਰਜਿੰਦਰ ਸਿੰਘ ਗੋਲ੍ਹਣ)-ਪੁਲਿਸ ਜਿਲ੍ਹਾ ਮੁਖੀ ਮਨਮੋਹਨ ਸ਼ਰਮਾ ਤੇ ਡੀ.ਐਸ.ਪੀ ਜੈਮਲ ਸਿੰਘ ਨਾਗੋਕੇ ਦੀਆਂ ਹਦਾਇਤਾਂ ‘ਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ ਵਿੱਢੀ ਮੁਹਿੰਮ ਨੂੰ ਉਸ ਸਮੇਂ ਸਫਲਤਾ ਮਿਲੀ, ਜਦੋਂ ਪੁਲਿਸ ਥਾਣਾ ਭਿੱਖੀਵਿੰਡ ਵੱਲੋਂ ਇੱਕ ਵਿਅਕਤੀ ਨੂੰ ਚੋਰੀ ਦੇ ਪੰਜ ਮੋਟਰਸਾਈਕਲਾਂ ਸਮੇਤ ਕਾਬੂ ਕਰ ਲਿਆ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਥਾਣਾ ਭਿੱਖੀਵਿੰਡ ਦੇ ਮੁਖੀ ਅਵਤਾਰ ਸਿੰਘ ਕਾਹਲੋਂ ਨੇ ਕਿਹਾ ਕਿ ਪੁਲਿਸ ਪਾਰਟੀ ਨੇ ਪਿੰਡ ਚੂੰਗ ਪੁਲ ਡਰੇਨ ਨੇੜੇ ਨਾਕਾ ਲਗਾਇਆ ਹੋਇਆ ਸੀ ਤਾਂ ਮੋਟਰਸਾਈਕਲ ‘ਤੇ ਆਉਦਾ ਇਕ ਵਿਅਕਤੀ ਦਿਖਾਈ ਦਿੱਤਾ ਤਾਂ ਪੁਲਿਸ ਪਾਰਟੀ ਨੇ ਰੋਕ ਕੇ ਪੁੱਛਗਿੱਛ ਕੀਤੀ ਤਾਂ ਉਸਦੀ ਪਹਿਚਾਣ ਮੁਕਦਮਾ ਨੰਬਰ 145/16 ਧਾਰਾ 379 ਦੇ ਦੋਸ਼ੀ ਚਮਕੌਰ ਸਿੰਘ ਪੁੱਤਰ ਹਰਦੀਪ ਸਿੰਘ ਵਾਸੀ ਘਰਿਆਲੀ ਰਾੜੇ ਵਾਲੀ ਵਜੋਂ ਹੋਈ। ਪੁਲਿਸ ਵੱਲੋਂ ਪੁੱਛਗਿੱਛ ਕਰਨ ‘ਤੇ ਉਸ ਪਾਸੋਂ ਚੋਰੀ ਦੇ ਪੰਜ ਮੋਟਰਸਾਈਕਲ ਬਰਾਮਦ ਹੋਏ। ਉਹਨਾਂ ਨੇ ਕਿਹਾ ਕਿ ਦੋਸ਼ੀ ਨੂੰ ਅਦਾਲਤ ਵਿਚ ਪੇਸ਼ ਕਰਕੇ ਰਿਮਾਂਡ ਹਾਸਲ ਕਰਕੇ ਪੁੱਛਗਿੱਛ ਕੀਤੀ ਜਾਵੇਗੀ।

Share Button

Leave a Reply

Your email address will not be published. Required fields are marked *