ਕਰੋਨਾ ਵਾਇਰਸ ਸਬੰਧੀ ਜ਼ਰੂਰੀ ਜਾਣਕਾਰੀ ਕਰੋਨਾ ਵਾਇਰਸ ਇੱਕ ਮਹਾਂਮਾਰੀ ਹੈ, ਜਿਸ ਤੋਂ ਸਾਨੂੰ ਸਭ ਨੂੰ ਆਪਣਾ ਅਤੇ ਆਪਣੇ ਪਰਿਵਾਰ ਦਾ ਬਚਾਓ ਕਰਨਾ ਚਾਹੀਦਾ ਹੈ। ਸਰਕਾਰ ਵਲੋਂ ਜਾਰੀ ਕੀਤੀਆਂ ਜਾਂਦੀਆਂ ਹਦਾਇਤਾਂ ਦੀ ਪਾਲਣਾ ਕਰੇ। ਇਸ ਤਰ੍ਹਾਂ ਕਰਨ ਨਾਲ਼ ਤੁਸੀਂ ਆਪਣੀ, ਆਪਣੇ ਪਰਿਵਾਰ ਅਤੇ ਸਾਰੇ ਸਮਾਜ ਦੀ ਰਾਖੀ ਕਰੋ। ਜ਼ਿਆਦਾ ਜਾਣਕਾਰੀ ਲਈ ਕਲਿਕ ਕਰੋ
Tue. Jul 14th, 2020

ਚੰਗੇ ਵਿਦਿਆਰਥੀ ਤੇ ਸਮਾਜ ਦੀ ਸਿਰਜਣਾ ਵਿਚ ਅਧਿਆਪਕਾਂ ਦੀ ਜ਼ਿੰਮੇਵਾਰੀ ਵਧੇਰੇ: ਡਾ. ਮਨੋਜ ਕੁਮਾਰ

????????????????????????????????????

ਚੰਗੇ ਵਿਦਿਆਰਥੀ ਤੇ ਸਮਾਜ ਦੀ ਸਿਰਜਣਾ ਵਿਚ ਅਧਿਆਪਕਾਂ ਦੀ ਜ਼ਿੰਮੇਵਾਰੀ ਵਧੇਰੇ: ਡਾ. ਮਨੋਜ ਕੁਮਾਰ

ਅਮ੍ਰਿਤਸਰ, 5 ਦਸੰਬਰ (ਨਿਰਪੱਖ ਆਵਾਜ਼): ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਮਨੁੱਖੀ ਸਰੋਤ ਅਤੇ ਵਿਕਾਸ ਕੇਂਦਰ ਵੱਲੋਂ ਤਿੰਨ ਹਫਤਿਆਂ ਦੇ ਔਰੀਐਂਟੇਸ਼ਨ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ ਜਿਸ ਵਿਚ ਵੱਖ ਵੱਖ ਅਕਾਦਮਿਕ ਅਦਾਰਿਆਂ ਤੋਂ 23 ਅਧਿਆਪਕਾਂ ਨੇ ਭਾਗ ਲਿਆ। ਇਸ ਕੋਰਸ ਦੌਰਾਨ ਅਧਿਆਪਕਾਂ ਨੂੰ ਵੱਖ ਵੱਖ ਪ੍ਰਸਿੱਧ ਸਿਖਿਆ ਮਾਹਿਰਾਂ ਦੇ ਵਿਚਾਰ ਸੁਣਨ ਨੂੰ ਮਿਲੇ ਅਤੇ ਅਧਿਆਪਕਾਂ ਨੇ ਵਿਚਾਰ ਵਟਾਂਦਰਾ ਕਰਕੇ ਆਪਣੇ ਗਿਆਨ ਵਿਚ ਵਾਧਾ ਕੀਤਾ।

ਸਮਾਪਤੀ ਸਮਾਰੋਹ ਦੀ ਪ੍ਰਧਾਨਗੀ ਯੂਨੀਵਰਸਿਟੀ ਦੇ ਪ੍ਰੋਫੈਸਰ ਇੰਚਾਰਜ ਪ੍ਰੀਖਿਆਵਾਂ, ਡਾ. ਮਨੋਜ ਕੁਮਾਰ ਨੇ ਕੀਤੀ। ਉਨ੍ਹਾਂ ਕਿਹਾ ਕਿ ਅਜਿਹੇ ਪ੍ਰੋਗਰਾਮ ਅਧਿਆਪਕਾਂ ਦੇ ਗਿਆਨ ਵਿਚ ਵਾਧਾ ਕਰਨ ਲਈ ਸਹਾਈ ਹੁੰਦੇ ਹਨ ਅਤੇ ਅਧਿਆਪਕਾਂ ਨੂੰ ਇਹ ਚਾਹੀਦਾ ਹੈ ਕਿ ਉਹ ਵੱਖ ਵੱਖ ਸਰੋਤਾਂ ਤੋਂ ਗਿਆਨ ਹਾਸਲ ਕਰਦੇ ਹੋਏ ਵਿਦਿਆਥੀਆਂ ਅਤੇ ਸਮਾਜ ਵਿਚ ਵੰਡਣ। ਉਨ੍ਹਾਂ ਕਿਹਾ ਕਿ ਅਧਿਆਪਨ ਇਕ ਨੋਬਲ ਕਿੱਤਾ ਹੈ ਅਤੇ ਅਧਿਆਪਕ ਨੂੰ ਆਪਣੀ ਸਮਾਜ ਅਤੇ ਵਿਦਿਆਰਥੀਆਂ ਪ੍ਰਤੀ ਜਿੰਮੇਵਾਰੀ ਨੂੰ ਸਮਝਦੇ ਹੋਏ ਕਾਰਜ ਕਰਨਾ ਚਾਹੀਦਾ ਹੈ।

ਉਨ੍ਹਾਂ ਕਿਹਾ ਕਿ ਅਧਿਆਪਕਾਂ ਨੂੰ ਆਪਣੀ ਪੜ੍ਹਾਈ ਸਿਰਫ ਕਲਾਸਰੂਮ ਤਕ ਹੀ ਸੀਮਤ ਨਹੀਂ ਰੱਖਣੀ ਚਾਹੀਦੀ ਸਗੋਂ ਵਿਦਿਆਰਥੀਆਂ ਨਾਲ ਆਪਸੀ ਰਿਸ਼ਤਾ ਮਜਬੂਤ ਕਰਦੇ ਹੋਏ ਵਿਵਹਾਰਕ ਗਿਆਨ ਵੀ ਦੇਣਾ ਚਾਹੀਦਾ ਹੈ। ਪ੍ਰੋ. ਆਦਰਸ਼ ਪਾਲ ਵਿਗ ਨੇ ਇਸ ਮੌਕੇ ਮੁੱਖ ਮਹਿਮਾਨ ਅਤੇ ਹੋਰਨਾਂ ਦਾ ਸਵਾਗਤ ਕੀਤਾ ਅਤੇ ਆਸ ਪ੍ਰਗਟਾਈ ਕਿ ਅਧਿਆਪਕ ਨੇ ਜੋ ਗਿਆਨ ਇਥੋਂ ਪ੍ਰਾਪਤ ਕੀਤਾ ਹੈ ਉਹ ਉਨਹਾਂ ਲਈ ਲਾਭਵੰਦ ਸਾਬਤ ਹੋਵੇਗਾ। ਪ੍ਰੋ. ਮੋਹਨ ਕੁਮਾਰ ਧੰਨਵਾਦ ਦਾ ਮਤਾ ਪੇਸ਼ ਕਰਦਿਆਂ ਕੇਂਦਰ ਦੀਆਂ ਗਤੀਵਿਧੀਆਂ ਤੋਂ ਜਾਣੂ ਕਰਵਾਇਆ। ਭਾਗ ਲੈਣ ਵਾਲੇ ਅਧਿਆਪਕਾਂ ਨੂੰ ਸਰਟੀਫਿਕੇਟ ਨੂੰ ਵੀ ਤਕਸੀਮ ਕੀਤੇ ਗਏ।

......................................Disclaimer.................................... We do not guarantee/claim that the information we have gathered is 100% correct. Many of the Images used in Articles are not our property. Most of the images used in articles are collected from social media profiles of Celebrities and from other Internet sources. If you feel any offense regarding Information and pictures shared by us, you are free to send us a message below that blog post. We will act immediately and delete that offensive thing. ..... For articles, the authors are sole responsible. ......... ਹਰ ਖ਼ਬਰ ਜਾਂ ਵਿਚਾਰ ਜਾਂ ਰਚਨਾ ਲਈ ਸਬੰਧਿਤ ਪੱਤਰਕਾਰ ਜਾਂ ਲਿਖਾਰੀ ਜਿੰਮੇਵਾਰ ਹੈ। ਅਦਾਰੇ ਦਾ ਉਸ ਨਾਲ਼ ਸਹਿਮਤ ਹੋਣਾ ਜ਼ਰੂਰੀ ਨਹੀਂ।

Leave a Reply

Your email address will not be published. Required fields are marked *

%d bloggers like this: