Wed. May 22nd, 2019

ਚੰਡੀਗੜ੍ਹ ਟ੍ਰੈਫਿਕ ਪੁਲੀਸ ਵਲੋਂ ਸ਼ਹਿਰ ਨੂੰ ਹਾਰਨ ਮੁਕਤ ਬਣਾਉਣ ਦੀ ਅਪੀਲ

ਚੰਡੀਗੜ੍ਹ ਟ੍ਰੈਫਿਕ ਪੁਲੀਸ ਵਲੋਂ ਸ਼ਹਿਰ ਨੂੰ ਹਾਰਨ ਮੁਕਤ ਬਣਾਉਣ ਦੀ ਅਪੀਲ

ਚੰਡੀਗੜ੍ਹ, 10 ਫਰਵਰੀ: ਚੰਡੀਗੜ੍ਹ ਟ੍ਰੈਫਿਕ ਪੁਲੀਸ ਵਲੋਂ ਚੰਡੀਗੜ੍ਹ ਨੂੰ ਵਾਹਨ ਦੇ ਹਾਰਨਾਂ ਤੋਂ ਮੁਕਤੀ ਦਿਵਾਉਣ ਲਈ ਮੁਹਿੰਮ ਸ਼ੁਰੂ ਕਰ ਦਿੱਤੀ ਹੈ| ਇਸ ਸਬੰਧੀ ਇੱਕ ਐਨ ਜੀ ਓ ਨਾਲ ਮਿਲ ਕੇ ਟ੍ਰੈਫਿਕ ਪੁਲੀਸ ਵਲੋਂ ਵਾਹਨ ਚਾਲਕਾਂ ਨੂੰ ਹਾਰਨ ਨਾ ਵਜਾਉਣ ਲਈ ਜਾਗਰੂਕ ਕੀਤਾ ਜਾ ਰਿਹਾ ਹੈ| ਇਸ ਮੌਕੇ ਵਾਹਨ ਚਾਲਕਾਂ ਨੂੰ ਬਿਨਾਂ ਕਾਰਨ ਤੋਂ ਹਾਰਨ ਵਜਾਉਣ ਤੋਂ ਮਨ੍ਹਾ ਕੀਤਾ ਗਿਆ|
ਇਕ ਪੁਲੀਸ ਅਧਿਕਾਰੀ ਨੇ ਦੱਸਿਆ ਕਿ ਟ੍ਰੈਫਿਕ ਪੁਲੀਸ ਵਲੋਂ ਕੁਝ ਦਿਨਾਂ ਤਕ ਵਾਹਨ ਚਾਲਕਾਂ ਨੂੰ ਹਾਰਨ ਨਾ ਵਜਾਉਣ ਲਈ ਪ੍ਰੇਰਿਤ ਕੀਤਾ ਜਾਵੇਗਾ ਫਿਰ ਵੀ ਹਾਰਨ ਵਜਾਉਣ ਵਾਲਿਆਂ ਖਿਲਾਫ ਕਾਰਵਾਈ ਕਰਕੇ ਉਹਨਾਂ ਦੇ ਚਲਾਨ ਕੀਤੇ ਜਾਣਗੇ| ਉਹਨਾਂ ਕਿਹਾ ਕਿ ਅਜੇ ਸਿਰਫ ਵਾਹਨ ਚਾਲਕਾਂ ਨੂੰ ਹਾਰਨ ਨਾ ਵਜਾਉਣ ਲਈ ਸੁਚੇਤ ਕੀਤਾ ਜਾ ਰਿਹਾ ਹੈ, ਬਾਅਦ ਵਿੱਚ ਉਚ ਅਧਿਕਾਰੀਆਂ ਦੇ ਹੁਕਮ ਮਿਲਣ ਤੋਂ ਬਾਅਦ ਹਾਰਨ ਵਜਾਉਣ ਵਾਲੇ ਵਾਹਨ ਚਾਲਕਾਂ ਦੇ ਇੱਕ ਹਜਾਰ ਰੁਪਏ ਦੇ ਚਲਾਨ ਕੀਤੇ ਜਾਣਗੇ|

Leave a Reply

Your email address will not be published. Required fields are marked *

%d bloggers like this: