Sun. Jun 16th, 2019

ਚੰਡੀਗੜ੍ਹ-ਨੰਦੇੜ ਉਡਾਨ ਸ਼ੁਰੂ ਕਰਕੇ ਪ੍ਰਧਾਨ ਮੰਤਰੀ ਨੇ ਸਿੱਖਾਂ ਨੂੰ ਨਵੇਂ ਸਾਲ ਦਾ ਤੋਹਫਾ ਦਿੱਤਾ : ਪ੍ਰੋ. ਚੰਦੂਮਾਜਰਾ

ਚੰਡੀਗੜ੍ਹ-ਨੰਦੇੜ ਉਡਾਨ ਸ਼ੁਰੂ ਕਰਕੇ ਪ੍ਰਧਾਨ ਮੰਤਰੀ ਨੇ ਸਿੱਖਾਂ ਨੂੰ ਨਵੇਂ ਸਾਲ ਦਾ ਤੋਹਫਾ ਦਿੱਤਾ : ਪ੍ਰੋ. ਚੰਦੂਮਾਜਰਾ

ਹਲਕਾ ਆਨੰਦਪੁਰ ਸਾਹਿਬ ਦੇ ਮੈਂਬਰ ਪਾਰਲੀਮੈਂਟ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਹੈ ਕਿ ਪ੍ਰਧਾਨ ਮੰਤਰੀ ਮੋਦੀ ਨੇ ਚੰਡੀਗੜ੍ਹ ਤੋਂ ਨੰਦੇੜ ਜਾਣ ਲਈ ਹਵਾਈ ਉਡਾਣ ਚਾਲੂ ਕਰਨ ਸੰਬੰਧੀ ਫੈਸਲਾ ਕਰਕੇ ਸਿੱਖਾਂ ਨੂੰ ਨਵੇਂ ਸਾਲ ਦਾ ਤੋਹਫਾ ਦਿੱਤਾ ਹੈ| ਪ੍ਰੋ. ਚੰਦੂਮਾਜਰਾ ਇਸ ਉੜਾਨ ਦੇ ਚਾਲੂ ਹੋਣ ਦਾ ਐਲਾਨ ਹੋਣ ਤੋਂ ਬਾਅਦ ਸ੍ਰੋਮਣੀ ਅਕਾਲੀ ਦਲ ਸ਼ਹਿਰੀ ਦੇ ਪ੍ਰਧਾਨ ਜੱਥੇਦਾਰ ਬਲਜੀਤ ਸਿੰਘ ਕੁੰਭੜਾ ਅਤੇ ਜਿਲ੍ਹਾ ਯੂਥ ਅਕਾਲੀ ਦਲ ਸ਼ਹਿਰੀ ਦੇ ਪ੍ਰਧਾਨ ਸ੍ਰ. ਹਰਮਨਪ੍ਰੀਤ ਸਿੰਘ ਪ੍ਰਿੰਸ ਵਲੋਂ ਉਹਨਾਂ ਨੂੰ ਸਨਮਾਨਿਤ ਕਰਨ ਮੌਕੇ ਗੱਲ ਕਰ ਰਹੇ ਸਨ|
ਪ੍ਰੋ. ਚੰਦੂਮਾਜਰਾ ਨੇ ਕਿਹਾ ਕਿ ਉਹਨਾਂ ਨੇ ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ ਕਰਕੇ ਚੰਡੀਗੜ੍ਹ ਤੋਂ ਸ੍ਰੀ ਹਜੂਰ ਸਾਹਿਬ ਨੰਦੇੜ ਜਾਣ ਲਈ ਸਿੱਧੀ ਹਵਾਈ ਉਡਾਨ ਚਾਲੂ ਕਰਨ ਦੀ ਮੰਗ ਕੀਤੀ ਸੀ ਅਤੇ ਪ੍ਰਧਾਨਮੰਤਰੀ ਵਲੋਂ ਇਹ ਮੰਗ ਪੂਰੀ ਕਰ ਦਿੱਤੀ ਗਈ ਹੈ| ਉਹਨਾਂ ਕਿਹਾ ਕਿ ਇਸ ਤੋਂ ਪਹਿਲਾਂ ਪ੍ਰਧਾਨ ਮੰਤਰੀ ਮੋਦੀ ਵਲੋਂ ਕਰਤਾਰਪੁਰ ਲਾਂਘੇ ਨੂੰ ਬਣਾਉਣ ਲਈ ਉਪਰਾਲੇ ਕਰਕੇ ਸਿੱਖਾਂ ਨੂੰ ਤੋਹਫਾ ਦਿੱਤਾ ਗਿਆ ਸੀ ਅਤੇ ਹੁਣ ਚੰਡੀਗੜ੍ਹ ਤੋਂ ਸ੍ਰੀ ਹਜੂਰ ਸਾਹਿਬ ਨੰਦੇੜ ਲਈ ਸਿੱਧੀ ਹਵਾਈ ਉਡਾਣ ਸ਼ੁਰੂ ਕਰਕੇ ਨਵੇਂ ਸਾਲ ਦਾ ਤੋਹਫਾ ਦਿੱਤਾ ਹੈ| ਉਹਨਾਂ ਕਿਹਾ ਕਿ 8 ਜਨਵਰੀ ਨੂੰ ਸ਼ੁਰੂ ਹੋ ਰਹੀ ਇਸ ਹਵਾਈ ਉਡਾਨ ਵਿੱਚ ਮੁਹਾਲੀ ਤੋਂ ਸਿੱਖਾਂ ਦਾ ਜਥਾ ਸ੍ਰੀ ਹਜੂਰ ਸਾਹਿਬ ਨੰਦੇੜ ਦੀ ਯਾਤਰਾ ਲਈ ਜਾਵੇਗਾ|
ਜਿਲ੍ਹਾ ਅਕਾਲੀ ਦਲ ਸ਼ਹਿਰੀ ਦੇ ਪ੍ਰਧਾਨ ਜਥੇਦਾਰ ਬਲਜੀਤ ਸਿੰਘ ਕੁੰਭੜਾ ਨੇ ਇਸ ਮੌਕੇ ਕਿਹਾ ਕਿ ਸ੍ਰੀ ਹਜੂਰ ਸਾਹਿਬ ਲਈ ਚੰਡੀਗੜ੍ਹ ਤੋਂ ਸਿੱਧੀ ਉਡਾਣ ਸ਼ੁਰੂ ਹੋਣ ਨਾਲ ਇਲਾਕੇ ਦੇ ਸਿੱਖਾਂ ਦੀ ਚਿਰੋਕਣੀ ਮੰਗ ਪੂਰੀ ਹੋਈ ਹੈ, ਜਿਸਦਾ ਸਿੱਖ ਸੰਗਤਾਂ ਨੂੰ ਕਾਫੀ ਫਾਇਦਾ ਹੋਵੇਗਾ|

Leave a Reply

Your email address will not be published. Required fields are marked *

%d bloggers like this: