ਕਰੋਨਾ ਵਾਇਰਸ ਸਬੰਧੀ ਜ਼ਰੂਰੀ ਜਾਣਕਾਰੀ ਕਰੋਨਾ ਵਾਇਰਸ ਇੱਕ ਮਹਾਂਮਾਰੀ ਹੈ, ਜਿਸ ਤੋਂ ਸਾਨੂੰ ਸਭ ਨੂੰ ਆਪਣਾ ਅਤੇ ਆਪਣੇ ਪਰਿਵਾਰ ਦਾ ਬਚਾਓ ਕਰਨਾ ਚਾਹੀਦਾ ਹੈ। ਸਰਕਾਰ ਵਲੋਂ ਜਾਰੀ ਕੀਤੀਆਂ ਜਾਂਦੀਆਂ ਹਦਾਇਤਾਂ ਦੀ ਪਾਲਣਾ ਕਰੇ। ਇਸ ਤਰ੍ਹਾਂ ਕਰਨ ਨਾਲ਼ ਤੁਸੀਂ ਆਪਣੀ, ਆਪਣੇ ਪਰਿਵਾਰ ਅਤੇ ਸਾਰੇ ਸਮਾਜ ਦੀ ਰਾਖੀ ਕਰੋ। ਜ਼ਿਆਦਾ ਜਾਣਕਾਰੀ ਲਈ ਕਲਿਕ ਕਰੋ
Mon. Jun 1st, 2020

ਚੰਡੀਗੜ੍ਹ ਯੂਨੀਵਰਸਿਟੀ ‘ਚ ਹੋਸਟਲ ਦੇ ਕਮਰੇ ‘ਚ ਵਿਦਿਆਰਥੀ ਨੇ ਲਿਆ ਫਾਹਾ, ਹੋਈ ਮੌਤ

ਚੰਡੀਗੜ੍ਹ ਯੂਨੀਵਰਸਿਟੀ ‘ਚ ਹੋਸਟਲ ਦੇ ਕਮਰੇ ‘ਚ ਵਿਦਿਆਰਥੀ ਨੇ ਲਿਆ ਫਾਹਾ, ਹੋਈ ਮੌਤ

ਖਰੜ: ਚੰਡੀਗੜ੍ਹ ਯੂਨੀਵਰਸਿਟੀ ਘੜੂੰਆਂ ਵਿਖੇ ਇੱਕ ਵਿਦਿਆਰਥੀ ਵੱਲੋਂ ਹੋਸਟਲ ਦੇ ਕਮਰੇ ‘ਚ ਫਾਹਾ ਲੈ ਕੇ ਆਤਮਾ ਹੱਤਿਆ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਰਾਜਨ ਕੁਮਾਰ ਵਾਸੀ ਬਿਹਾਰ ਵਜੋਂ ਹੋਈ ਹੈ।

ਵੀਰਵਾਰ ਦੁਪਹਿਰ 12 ਵਜੇ ਜਦੋਂ ਉਸਦੇ ਦੋਸਤ ਆਪਣੀਆਂ ਕਲਾਸਾਂ ਲਗਾ ਕੇ ਵਾਪਸ ਆਏ ਤਾਂ ਉਨ੍ਹਾਂ ਉਸਦੇ ਕਮਰੇ ਦਾ ਦਰਵਾਜ਼ਾ ਖੜਕਾਇਆ ਪਰ ਅੰਦਰੋਂ ਜਦੋਂ ਕਿਸੇ ਨੇ ਦਰਵਾਜ਼ਾ ਨਹੀਂ ਖੋਲ੍ਹਿਆ ਤਾਂ ਉਨ੍ਹਾਂ ਨੇ ਹੋਸਟਲ ਦੇ ਵਾਰਡਨ ਨੂੰ ਇਸ ਬਾਰੇ ਜਾਣਕਾਰੀ ਦਿੱਤੀ, ਜਿਨ੍ਹਾਂ ਜਦੋਂ ਦਰਵਾਜ਼ਾ ਤੋੜਕੇ ਦੇਖਿਆ ਤਾਂ ਉਕਤ ਵਿਦਿਆਰਥੀ ਵਲੋਂ ਪੱਖੇ ਦੀ ਹੁੱਕ ਨਾਲ ਫਾਹ ਲਿਆ ਹੋਇਆ ਸੀ।

ਉਧਰ ਘਟਨਾ ਦੀ ਸੂਚਨਾ ਮਿਲਣ ‘ਤੇ ਮੌਕੇ ‘ਤੇ ਪਹੁੰਚੀ ਸਥਾਨਕ ਪੁਲਿਸ ਨੇ ਮ੍ਰਿਤਕ ਵਿਦਿਆਰਥੀ ਦੀ ਲਾਸ਼ ਸਿਵਲ ਹਸਪਤਾਲ ਖਰੜ ਦੀ ਮੋਰਚਰੀ ਵਿਚ ਰਖਵਾ ਦਿੱਤੀ ਹੈ ਜਦੋਂ ਉਸ ਦੇ ਮਾਪੇ ਆ ਜਾਣਗੇ ਤਾਂ ਅਗਲੀ ਕਾਰਵਾਈ ਕੀਤੀ ਜਾਵੇਗੀ।

Leave a Reply

Your email address will not be published. Required fields are marked *

%d bloggers like this: