Sat. May 25th, 2019

ਚੰਡੀਗੜ੍ਹ ਵੱਲ ਕੂਚ ਕਰ ਰਹੇ ਕਿਸਾਨਾਂ ‘ਤੇ ਪੁਲਿਸ ਵੱਲੋਂ ਪਾਣੀ ਦੀਆਂ ਬੁਛਾੜਾਂ, ਕੀਤਾ ਲਾਠੀਚਾਰਜ

ਚੰਡੀਗੜ੍ਹ ਵੱਲ ਕੂਚ ਕਰ ਰਹੇ ਕਿਸਾਨਾਂ ‘ਤੇ ਪੁਲਿਸ ਵੱਲੋਂ ਪਾਣੀ ਦੀਆਂ ਬੁਛਾੜਾਂ, ਕੀਤਾ ਲਾਠੀਚਾਰਜ

ਮੁਹਾਲੀ: ਅੱਜ ਸਵੇਰ ਤੋਂ ਮੁਹਾਲੀ ‘ਚ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ’ ਵਲੋਂ ਆਪਣੀਆਂ ਮੰਗਾਂ ਸਬੰਧੀ ਮੰਗਲਵਾਰ ਧਰਨਾ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਸ ਸਬੰਧੀ ਜਦੋਂ ਚੰਡੀਗੜ੍ਹ ਰਾਜ ਭਵਨ ਦਾ ਘਿਰਾਓ ਕਰਨ ਲਈ ਪੈਦਲ ਮਾਰਚ ਕੀਤਾ ਗਿਆ ਤਾਂ ਪੁਲਸ ਨੇ ਬੈਰੀਕੇਡ ਲਾ ਕੇ ਕਿਸਾਨਾਂ ਨੂੰ ਰਸਤੇ ‘ਚ ਹੀ ਰੋਕ ਲਿਆ ਅਤੇ ਉਹਨਾਂ ‘ਤੇ ਪਾਣੀ ਦੀਆਂ ਬੁਛਾੜਾਂ ਮਾਰੀਆਂ ਗਈਆਂ।

ਇਸ ਦੌਰਾਨ ਪੁਲਿਸ ਨੇ ਕਿਸਾਨਾਂ ‘ਤੇ ਲਾਠੀਚਾਰਜ ਵੀ ਕੀਤਾ, ਜਿਸ ਦੌਰਾਨ ਸੈਂਕੜੇ ਕਿਸਾਨ ਜ਼ਖਮੀਂ ਹੋ ਗਏ, ਜਿਸ ਤੋਂ ਬਾਅਦ ਕਿਸਾਨਾਂ ‘ਚ ਹੋਰ ਵੀ ਰੋਹ ਪਾਇਆ ਜਾ ਰਿਹਾ ਹੈ ਅਤੇ ਲਗਾਤਾਰ ਕਿਸਾਨਾਂ ਵੱਲੋਂ ਪੰਜਾਬ ਸਰਕਾਰ ਖਿਲਾਫ ਹੱਲਾ ਬੋਲਿਆ ਜਾ ਰਿਹਾ ਹੈ।

ਤੁਹਾਨੂੰ ਦੱਸ ਦੇਈਏ ਕਿ ਕਿਸਾਨਾਂ ਦੀਆਂ ਮੁੱਖ ਮੰਗਾਂ ਸਨ ਕਿ ਉਨ੍ਹਾਂ ਦੇ ਕਰਜ਼ੇ ਮੁਆਫ ਕੀਤੇ ਜਾਣ ਅਤੇ ਕਿਸਾਨਾਂ ਨੂੰ ਲੈ ਕੇ ਸਰਕਾਰਾਂ ਨੇ ਜੋ ਵਾਅਦੇ ਕੀਤੇ ਸਨ, ਉਨ੍ਹਾਂ ਨੂੰ ਪੂਰਾ ਕੀਤਾ ਜਾਵੇ।

ਇਸ ਤੋਂ ਇਲਾਵਾ ਸਵਾਮੀਨਾਥਮ ਕਮਿਸ਼ਨ ਦੀ ਰਿਪੋਰਟ ਨੂੰ ਲਾਗੂ ਕੀਤਾ ਜਾਵੇ, ਗੰਨੇ ਦਾ ਭਾਅ ਵਧਾਇਆ ਜਾਵੇ। ਇਨ੍ਹਾਂ ਮੰਗਾਂ ਦੇ ਚੱਲਦਿਆਂ ਹੀ ਅੱਜ ਹਜ਼ਾਰਾਂ ਦੀ ਗਿਣਤੀ ‘ਚ ਇੱਥੇ ਕਿਸਾਨ ਇਕੱਠੇ ਹੋਏ।

Leave a Reply

Your email address will not be published. Required fields are marked *

%d bloggers like this: