ਚੰਨੀ ਵਲੋਂ ਸਰਕਾਰੀ ਅਤੇ ਪ੍ਰਾਈਵੇਟ ਤਕਨੀਕੀ ਸਿੱਖਿਆ ਸੰਸਥਾਵਾਂ ਦਾ ਅਕਾਦਮਿਕ ਅਤੇ ਪ੍ਰਬੰਧਕੀ ਆਡਿਟ ਕਰਵਾਉਣ ਦੇ ਆਦੇਸ਼

ਚੰਨੀ ਵਲੋਂ ਸਰਕਾਰੀ ਅਤੇ ਪ੍ਰਾਈਵੇਟ ਤਕਨੀਕੀ ਸਿੱਖਿਆ ਸੰਸਥਾਵਾਂ ਦਾ ਅਕਾਦਮਿਕ ਅਤੇ ਪ੍ਰਬੰਧਕੀ ਆਡਿਟ ਕਰਵਾਉਣ ਦੇ ਆਦੇਸ਼

ਨਕਲ ਰੋਕਣ ਲਈ ਇਮਤਿਹਾਨ ਕੇਂਦਰਾਂ ਦੀ ਆਨਲਾਈਨ ਨਿਗਰਾਨੀ ਇਸੇ ਸਾਲ ਤੋਂ ਹੋਵੇਗੀ ਸ਼ੁਰੂ

ਪੰਜਾਬ ਸਰਕਾਰ ਵਲੋਂ  ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ ਸੂਬੇ ਦੇ ਨੌਜਵਾਨਾਂ ਨੂੰ ਮਿਆਰੀ ਤਕਨੀਕੀ ਸਿੱਖਿਆ ਮੁਹੱਈਆ ਕਰਵਾਉਣ ਲਈ ਵਿਭਾਗ ਦੇ ਕੰਮ ਕਾਜ ਵਿਚ ਵੱਡੇ ਬਦਲਾਅ ਕੀਤੇ ਜਾ ਰਹੇ ਹਨ।ਪੰਜਾਬ ਦੇ ਤਕਨੀਕੀ ਸਿੱਖਿਆ ਅਤੇ ਉਦਯਗਿਕ ਸਿਖਲਾਈ ਮੰਤਰੀ ਸ. ਚਰਨਜੀਤ ਸਿੰਘ ਚੰਨੀ ਦੀ ਪ੍ਰਧਾਨਗੀ ਹੇਠ ਵਿਭਾਗ ਦੇ ਅੀਧਕਾਰੀਆਂ ਨਾਲ ਅੱਜ ਇੱਥੇ ਉਨ੍ਹਾਂ ਦੇ ਦਫਤਰ ਵਿਚ ਹੋਈ ਮੀਟਿੰਗ ਵਿਚ ਸੂਬੇ ਦੀਆਂ ਸਰਕਾਰੀ ਅਤੇ ਨਿੱਜੀ ਤਕਨੀਕੀ ਸਿੱਖਿਆ ਸੰਸਥਾਵਾਂ ਦਾ ਅਕਾਦਮਿਕ ਅਤੇ ਪ੍ਰਬੰਧਕੀ ਆਡਿਟ ਕਰਵਾਉਣ ਦਾ ਫੈਸਲਾ ਕੀਤਾ ਗਿਆ ਹੈ।

ਮੀਟਿੰਗ ਵਿਚ ਲਏ ਫੈਸਲਿਆਂ ਬਾਰੇ ਜਾਣਕਾਰੀ ਦਿੰਦਿਆਂ ਤਕਨੀਕੀ ਸਿੱਖਿਆ ਮੰਤਰੀ ਨੇ ਦੱਸਿਆ ਤਕਨੀਕੀ ਸਿੱਖਿਆ ਦੇ ਮਿਆਰ ਵਿਚ ਵੱਡੇ ਸੁਧਾਰ ਕਰਨ ਲਈ ਵਿਭਾਗ ਵਲੋਂ ਕੁੱਝ ਸਖਤ ਫੈਸਲੇ ਲਏ ਜਾ ਰਹੇ ਹਨ।ਉਨ੍ਹਾਂ ਕਿਹਾ ਕਿ ਸੂਬੇ ਦੇ ਅਦਾਰਿਆਂ ਵਲੋਂ ਦਿੱਤੀ ਜਾਂਦੀ ਤਕਨੀਕੀ ਸਿਖਿਆ ਵਿਚ ਉਦਯੋਗਾਂ ਦੀ ਭਰੋਸੇਯੋਗਤਾ ਵਧਾਉਣ ਲਈ ਇਹ ਕਦਮ ਉਠਾਏ ਜਾ ਰਹੇ ਹਨ ਤਾਂ ਜੋ ਸੂਬੇ ਦੇ ਨੌਜਵਾਨਾਂ ਨੂੰ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ ਦੇ ਉਦਯੋਗ ਆਪ ਮੁਹਾਰੀ ਨੌਕਰੀਆਂ ਮੁਹੱਈਆ ਕਰਵਾਉਣ ਲਈ ਅੱਗੇ ਆਉਣ।

ਸ. ਚੰਨੀ ਨੇ ਦੱਸਿਆ ਕਿ ਅੱਜ ਲਏ ਗਏ ਫੈਸਲੇ ਅਨੁਸਾਰ ਸਰਕਾਰੀ ਅਤੇ ਪ੍ਰਾਈਵੇਟ ਉਦਯੋਗਿਕ ਸਿਖਲਾਈ ਸੰਸਥਾਵਾਂ ਅਤੇ ਬਹੁ ਤਕਨੀਕੀ ਕਾਲਜਾਂ ਦਾ ਅਕਾਦਮਿਕ ਅਤੇ ਪ੍ਰਬੰਧਕੀ ਆਡਿਟ ਕਰਵਾਇਆ ਜਾਵੇਗਾ।ਇਹ ਆਡਿਟ ਸਰਕਾਰੀ ਅਧਿਕਾਰੀਆਂ ਦੀਆਂ ਟੀਮਾਂ ਵਲੋਂ ਕੀਤਾ ਜਾਵੇਗਾ।ਜਿਸ ਵਲੋਂ 31 ਮਾਰਚ ਤੱਕ ਆਪਣੀ ਰਿਪੋਰਟ ਸੌਨਪੀ ਜਾਵੇਗੀ। ਜਿਹੜੇ ਅਦਾਰਿਆਂ ਵਿਚ ਖਾਮੀਆਂ ਪਾਈਆਂ ਜਾਣਗੀਆਂ ਉਨਾਂ ਨੂੰ 15 ਦਿਨ ਦਾ ਸਮਾਂ ਖਾਮੀਆਂ ਦੂਰ ਕਰਨ ਲਈ ਦਿੱਤਾ ਜਾਵੇਗਾ।ਉਨ੍ਹਾਂ ਕਿਹਾ ਕਿ ਇਹ ਸਾਰਾ ਕੰਮ 31 ਮਈ ਤੱਕ ਮੁਕੰਮਲ ਕਰ ਲਿਆ ਜਾਵੇਗਾ।ਉਨ੍ਹਾਂ ਕਿਹਾ ਕਿ ਜੇਕਰ ਫਿਰ ਵੀ ਸਰਕਾਰੀ ਜਾਂ ਨਿੱਜੀ ਅਦਾਰਿਆਂ ਵਲੋਂ ਆਪਣੇ ਕੰਮ ਕਾਜ ਵਿਚ ਤੈਅ ਸ਼ਰਤਾਂ ਅਨੁਸਾਰ ਸੁਧਾਰ ਨਾ ਕੀਤਾ ਗਿਆ ਤਾਂ ਉਨ੍ਹਾਂ ਦੇ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ।

ਤਨੀਕੀ ਸਿੱਖਿਆ ਮੰਤਰੀ ਨੇ ਦੱਸਿਆ ਕਿ ਇਸ ਤੋਂ ਇਲਾਵਾ ਇਸੇ ਸਾਲ ਤੋਂ ਸਰਕਾਰੀ ਅਤੇ ਪ੍ਰਾਈਵੇਟ ਤਕਨੀਕੀ ਸਿੱਖਿਆ ਸੰਸਥਾਵਾਂ ਦੇ ਇਮਤਿਹਾਨਾਂ ਦੀ ਨਿਗਰਾਨੀ ਸੀ.ਸੀ.ਟੀ.ਵੀ ਕੈਮਰੇ ਅਧੀਨ ਆਨਲਾਈਨ ਬੋਰਡ ਵਲੋਂ ਯਕੀਨੀ ਬਣਾਈ ਜਾਵੇਗੀ।ਉਨ੍ਹਾਂ ਕਿਹਾ ਕਿ ਅਜਿਹਾ ਨਕਲ ਰੋਕਣ ਲਈ ਕੀਤਾ ਜਾ ਰਿਹਾ ਹੈ। ਉਨ੍ਹਾਂ ਵਿਭਾਗ ਦੇ ਅਧਿਕਾਰੀਆਂ ਨੂੰ ਹੁਕਮ ਦਿੱਤੇ ਕਿ ਇਸ ਸਿਸਟਮ ਨੂੰ ਹਰ ਹਾਲ ਵਿਚ ਇਸੇ ਸਾਲ ਹੋਣ ਵਾਲੇ ਇਮਤਿਹਾਨਾਂ ਤੋਂ ਪਹਿਲਾਂ ਹੋਂਦ ਵਿਚ ਲਿਆਂਦਾ ਜਾਵੇ।ਉਨ੍ਹਾਂ ਨਾਲ ਹੀ ਕਿਹਾ ਕਿ ਜੇਕਰ ਕੋਈ ਅਦਾਰਾ ਇਸ ਸਿਸਟਮ ਨੂੰ ਲਾਗੂ ਨਹੀਂ ਕਰਦਾ ਤਾਂ ਉਸ ਦੀ ਮਾਨਤਾ ਰੱਦ ਕਰ ਦਿੱਤੀ ਜਾਵੇਗੀ।

ਇਸ ਮੌਕੇ ਤਕਨੀਕੀ ਸਿੱਖਿਆ ਬੋਰਡ ਦੇ ਸਕੱਤਰ ਸ੍ਰੀ ਚੰਦਰ ਗੈਂਦ, ਤਕਨੀਕੀ ਸਿੱਖਆ ਵਿਭਾਗ ਦੇ ਵਧੀਕ ਡਾਇਰੈਕਟਰ ਮੋਹਨਬੀਰ ਸਿੰਘ, ਵਧੀਕ ਡਾਇਰੈਕਟਰ ਦਲਜੀਤ ਕੌਰ, ਵਧੀਕ ਡਾਇਰੈਕਟਰ ਐਸ. ਪੀ ਸਿੰਘ, ਡਿਪਟੀ ਡਾਇਰੈਕਟਰ ਪ੍ਰਬੰਧ ਮਿਸ ਦਮਨਦੀਪ ਕੌਰ, ਤਕਨੀਕੀ ਸਿੱਖਿਆ ਬੋਰਡ ਦੇ ਰਜਿਸ਼ਟਰਾਰ ਸ੍ਰੀ ਰਾਜੀਵ ਪੁਰੀ, ਕੰਟਰੋਲਰ ਸ੍ਰੀ ਜੇ ਐਸ ਕੰਗ ਅਤੇ ਡਾਇਰੈਕਟਰ ਅਕਾਦਮਿਕ ਸ੍ਰੀ ਬਲਰਾਜ ਸਿੰਘ ਹਾਜ਼ਿਰ ਸਨ।

Share Button

Leave a Reply

Your email address will not be published. Required fields are marked *

%d bloggers like this: