ਛੋਟੇ ਸਾਹਿਬਜ਼ਾਦਿਆਂ ਤੇ ਮਾਤਾ ਗੁਜਰੀ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ

ss1

ਛੋਟੇ ਸਾਹਿਬਜ਼ਾਦਿਆਂ ਤੇ ਮਾਤਾ ਗੁਜਰੀ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ

ਛੋਟੇ ਸਾਹਿਬਜ਼ਾਦਿਆਂ ਤੇ ਮਾਤਾ ਗੁਜਰੀ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ

ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ,ਬਾਬਾ ਫਤਹਿ ਸਿੰਘ ਅਤੇ ਮਾਤਾ ਗੁਜਰੀ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ।ਛੋਟੇ ਸਾਹਿਬਜ਼ਾਦਿਆਂ ਤੇ ਮਾਤਾ ਗੁਜਰੀ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ

ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਜਰਨੈਲ ਸਿੰਘ ਦੇ ਜਥੇ ਨੇ ਗੁਰਬਾਣੀ ਕੀਰਤਨ ਕੀਤਾ।ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੇ ਕਥਾਵਾਚਕ ਭਾਈ ਹਰਮਿੱਤਰ ਸਿੰਘ ਨੇ ਪਾਵਨ ਹੁਕਮਨਾਮੇ ਤੋਂ ਬਾਅਦ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਸਾਂਝੀਆਂ ਕਰਦਿਆਂ ਕਿਹਾ ਕਿ ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਪਾਵਨ ਸ਼ਹਾਦਤ ਸਿੱਖ ਇਤਿਹਾਸ ਦਾ ਉਹ ਪੰਨਾ ਹੈ,ਜੋ ਜ਼ਬਰ-ਜ਼ੁਲਮ ਵਿਰੁੱਧ ਅਵਾਜ਼ ਉਠਾਉਣ ਦੀ ਪ੍ਰੇਰਣਾ ਦਿੰਦਾ ਹੈ।ਛੋਟੇ ਸਾਹਿਬਜ਼ਾਦਿਆਂ ਤੇ ਮਾਤਾ ਗੁਜਰੀ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏਉਨ੍ਹਾਂ ਕਿਹਾ ਕਿ ਅਜੋਕੇ ਨੌਜੁਆਨਾਂ ਅਤੇ ਬੱਚਿਆਂ ਨੂੰ ਸਾਹਿਬਜ਼ਾਦਿਆਂ ਦੇ ਇਤਿਹਾਸ ਨੂੰ ਆਪਣੀ ਸਿਮਰਤੀ ਦਾ ਹਿੱਸਾ ਬਣਾ ਕੇ ਇਸ ਤੋਂ ਸੇਧ ਲੈਣੀ ਚਾਹੀਦੀ ਹੈ।ਉਨ੍ਹਾਂ ਹਾਜ਼ਰ ਸੰਗਤਾਂ ਨੂੰ ਸਿੱਖੀ ਦੇ ਸੁਨਹਿਰੀ ਸਿਧਾਂਤਾਂ ਅਤੇ ਗੁਰਮਤਿ ਰਹਿਣੀ ਅਨੁਸਾਰ ਜੀਵਨ ਜਿਊਣ ਦੀ ਪ੍ਰੇਰਣਾ ਵੀ ਕੀਤੀ।ਛੋਟੇ ਸਾਹਿਬਜ਼ਾਦਿਆਂ ਤੇ ਮਾਤਾ ਗੁਜਰੀ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏਇਸੇ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਦਫ਼ਤਰ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਸਮੂਹ ਕਮੇਟੀ ਮੁਲਾਜ਼ਮਾਂ ਵੱਲੋਂ ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਸ਼ਹੀਦੀ ਨੂੰ ਸਮਰਪਿਤ ਦੁਪਹਿਰ 1:00 ਵਜੇ ਸਮੂਹਿਕ ਰੂਪ ਵਿਚ ਅਰਦਾਸ ਕੀਤੀ ਗਈ।ਇਸ ਮੌਕੇ ਮੂਲ-ਮੰਤਰ ਅਤੇ ਵਾਹਿਗੁਰੂ ਗੁਰ-ਮੰਤਰ ਦੇ ਜਾਪ ਵੀ ਕੀਤੇ ਗਏ।

Share Button

Leave a Reply

Your email address will not be published. Required fields are marked *