ਛੱਤੀਸਗੜ੍ਹ ਦੇ ਕਿਸਾਨਾਂ ਨੂੰ ਮਿਲੇਗਾ 2100 ਕਰੋੜ ਰੁਪਏ ਦਾ ਬੋਨਸ

ss1

ਛੱਤੀਸਗੜ੍ਹ ਦੇ ਕਿਸਾਨਾਂ ਨੂੰ ਮਿਲੇਗਾ 2100 ਕਰੋੜ ਰੁਪਏ ਦਾ ਬੋਨਸ

ਛੱਤੀਸਗੜ੍ਹ ਸਰਕਾਰ ਨੇ ਸੂਬੇ ‘ਚ ਵਿਧਾਨ ਸਭਾ ਚੋਣ ਤੋਂ ਪਹਿਲਾਂ ਸੂਬੇ ਦੇ ਕਿਸਾਨਾਂ ਨੂੰ ਝੋਨੇ ਦਾ ਬੋਨਸ ਦੇਣ ਦਾ ਫੈਸਲਾ ਕੀਤਾ ਹੈ। ਕਿਸਾਨਾਂ ਨੂੰ ਦੀਵਾਲੀ ਤੋਂ ਪਹਿਲਾਂ 2100 ਕਰੋੜ ਰੁਪਏ ਦਾ ਬੋਨਸ ਦਿੱਤਾ ਜਾਵੇਗਾ। ਮੁੱਖ ਮੰਤਰੀ ਰਮਨ ਸਿੰਘ ਨੇ ਭਾਰਤੀ ਜਨਤਾ ਪਾਰਟੀ ਦੇ ਪ੍ਰਦੇਸ਼ ਦਫ਼ਤਰ ਕੁਸ਼ਾਭਾਊ ਠਾਕਰੇ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਨਿਰਦੇਸ਼ ਤੋਂ ਬਾਅਦ ਸੂਬਾ ਸਰਕਾਰ ਨੇ ਕਿਸਾਨਾਂ ਨੂੰ ​ਪਿਛਲੇ ਸਾਲ (2016-17) ‘ਚ ਹੋਈ ਝੋਨੇ ਦੀ ਖਰੀਦੀ ਦਾ ਬੋਨਸ ਇਸ ਸਾਲ ਦੀਵਾਲੀ ਤੋਂ ਪਹਿਲਾਂ ਅਤੇ ਇਸ ਸਾਲ ਹੋਣ ਵਾਲੀ ਝੋਨਾ ਖਰੀਦੀ ਦਾ ਬੋਨਸ ਅਗਲੇ ਸਾਲ ਵਿਕਾਸ ਯਾਤਰਾ ਦੌਰਾਨ ਦੇਣ ਦਾ ਫੈਸਲਾ ਕੀਤਾ ਹੈ।
ਸਿੰਘ ਨੇ ਦੱਸਿਆ ਕਿ ਪਿਛਲੇ ਸਾਲ ਹੋਈ ਝੋਨਾ ਖਰੀਦੀ ਦਾ ਬੋਨਸ 2100 ਕਰੋੜ ਰੁਪਏ ਕਿਸਾਨਾਂ ਨੂੰ ਦਿੱਤਾ ਜਾਵੇਗਾ। ਇਸ ਨਾਲ 1  ਲੱਖ ਤੋਂ ਜ਼ਿਆਦਾ ਕਿਸਾਨਾਂ ਨੂੰ ਮੁਨਾਫ਼ਾ ਹੋਵੇਗਾ। ਮੁੱਖ ਮੰਤਰੀ ਨੇ ਦੱਸਿਆ ਕਿ ਉਹ ਦਿੱਲੀ ਦੌਰੇ ‘ਤੇ ​ਸਨ ਉਦੋਂ ਉਨ੍ਹਾਂ ਦੀ ਪ੍ਰਧਾਨ ਮੰਤਰੀ ਮੋਦੀ ਅਤੇ ਭਾਰਤੀ ਜਨਤਾ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਅਮਿਤ ਸ਼ਾਹ ਨਾਲ ਚਰਚਾ ਹੋਈ। ਚਰਚੇ ਦੌਰਾਨ ਉਨ੍ਹਾਂ ਨੇ ਸੂਬੇ ‘ਚ ਸੰਭਾਵਿਤ ਅਕਾਲ ਦੀ ਜਾਣਕਾਰੀ ਦਿੱਤੀ। ਪ੍ਰਧਾਨ ਮੰਤਰੀ ਨੂੰ ਜਾਣਕਾਰੀ ਦਿੱਤੀ ਗਈ ਕਿ ਛੱਤੀਸਗੜ੍ਹ ਦੇ 50 ਤੋਂ ਜ਼ਿਆਦਾ ਵਿਕਾਸ ਬਲਾਕ ‘ਚ ਸੋਕੇ ਦੀ ਸਥਿਤੀ ਬਣੀ ਹੋਈ ਹੈ। ਬਾਰਿਸ਼ ਨਾ ਹੋਣ ਕਾਰਨ ਪਾਣੀ ਦੀ ਕਿੱਲਤ ਵੀ ਹੋਵੇਗੀ।
ਸਿੰਘ ਨੇ ਦੱਸਿਆ ਕਿ ਇਸ ਦੌਰਾਨ ਪ੍ਰਧਾਨ ਮੰਤਰੀ ਮੋਦੀ ਨੇ ਉਨ੍ਹਾਂ ਨੂੰ ਕਿਸਾਨਾਂ ਨੂੰ ਝੋਨਾ ਖਰੀਦੀ ਦਾ ਬੋਨਸ ਦੇਣ ਦਾ ਨਿਰਦੇਸ਼ ਦਿੱਤਾ। ਮੁੱਖ ਮੰਤਰੀ ਨੇ ਕਿਹਾ ਕਿ ਅਕਾਲ ਤੋਂ ਪ੍ਰਭਾਵਿਤ ਛੱਤੀਸਗੜ੍ਹ ਦੇ ਕਿਸਾਨਾਂ ਦੀ ਬਿਹਤਰੀ ਲਈ ਪ੍ਰਧਾਨ ਮੰਤਰੀ ਨੇ ਜੋ ਸੰਵੇਦਨਾ ਵਿਖਾਈ ਹੈ ਉਸਦੇ ਲਈ ਉਹ ਛੱਤੀਸਗੜ੍ਹ ਦੀ ਜਨਤਾ ਵਲੋਂ ਪ੍ਰਧਾਨ ਮੰਤਰੀ ਅਤੇ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਨੂੰ ਧੰਨਵਾਦ ਕਰਦੇ ਹਨ। ਸਿੰਘ ਨੇ ਦੱਸਿਆ ਕਿ ਅੱਜ ਸ਼ਾਮ ਤੱਕ ਕਿਸਾਨਾਂ ਨੂੰ ਬੋਨਸ ਦੇਣ ਦੇ ਸੰਬੰਧ ‘ਚ ਸੂਬਾ ਸਰਕਾਰ ਵਲੋਂ ਆਦੇਸ਼ ਜਾਰੀ ਕਰ ਦਿੱਤਾ ਜਾਵੇਗਾ।
ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦੇ ਇਸ ਫੈਸਲੇ ਨਾਲ ਕਿਸਾਨਾਂ ਦੇ ਜੀਵਨ ‘ਚ ਖੁਸ਼ੀ ਆਵੇਗੀ। ਇਸ ਤੋਂ ਪਹਿਲਾਂ ਵੀ ਸੂਬਾ ਸਰਕਾਰ ਨੇ ਸਾਲ 2001-14 ‘ਚ ਕਿਸਾਨਾਂ ਨੂੰ 274 ਕਰੋੜ ਰੁਪਏ ਬੋਨਸ ਰਾਸ਼ੀ ਦਿੱਤੀ ਸੀ। ਇਸ ਤੋਂ ਪਹਿਲਾਂ ਮੁੱਖ ਮੰਤਰੀ ਸਿੰਘ ਨੇ ਸੂਬੇ ਦੇ​ ਵਿਧਾਇਕਾਂ, ਸੰਸਦਾਂ ਅਤੇ ਪਾਰਟੀ ਅਧਿਕਾਰੀਆਂ ਨਾਲ ਬੈਠਕ ਕੀਤੀ ਅਤੇ ਉਨ੍ਹਾਂ ਨੂੰ ਕਿਸਾਨਾਂ ਨੂੰ ਬੋਨਸ ਦੇਣ ਦੇ ਫੈਸਲੇ ਦੀ ਜਾਣਕਾਰੀ ਦਿੱਤੀ।

Share Button

Leave a Reply

Your email address will not be published. Required fields are marked *