ਜਗਤਾਰ ਸਿੰਘ ਪਾਲ ਕੇ.ਵਾਈ.ਓ. ਆਈ. ਦੇ ਹਲਕਾ ਇੰਚਾਰਜ ਨਿਯੁਕਤ

ss1

ਜਗਤਾਰ ਸਿੰਘ ਪਾਲ ਕੇ.ਵਾਈ.ਓ. ਆਈ. ਦੇ ਹਲਕਾ ਇੰਚਾਰਜ ਨਿਯੁਕਤ

3-22ਮਹਿਲ ਕਲਾਂ (ਗੁਰਭਿੰਦਰ ਗੁਰੀ/ ਪਰਦੀਪ ਕੁਮਾਰ) : -ਕੇ.ਵਾਈ.ਓ. ਆਈ. (ਕਿਸਾਨ ਯੂਥ ਆਰਗ਼ੇਨਾਈਜ਼ੇਸ਼ਨ ਆਫ਼ ਇੰਡੀਆ) ਦੇ ਕੌਮੀ ਪ੍ਰਧਾਨ ਜਸਵੀਰ ਸਿੰਘ ਜੱਸੀ ਰਾਜਲਾ ਦੇ ਆਦੇਸ਼ਾਂ ਅਨੁਸਾਰ ਕੇ.ਵਾਈ.ਓ. ਆਈ. ਸੂਬਾ ਪ੍ਰਧਾਨ ਨਿਰਮਲ ਦੋਸਤ ਨੇ ਆਪਣੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਜਗਤਾਰ ਸਿੰਘ ਪਾਲ (ਨੰਬਰਦਾਰ) ਨੂੰ ਉਨਾਂ ਦੀਆਂ ਪਾਰਟੀ ਪ੍ਰਤੀ ਸਰਗਰਮੀਆਂ ਦੇ ਮੱਦੇਨਜ਼ਰ ਕੇ.ਵਾਈ.ਓ. ਆਈ. ਲਈ ਲੋਕ ਸਭਾ ਹਲਕਾ ਸੰਗਰੂਰ ਅਧੀਨ ਪੈਂਦੇ , ਵਿਧਾਨ ਸਭਾ ਹਲਕਾ ਮਲੇਰਕੋਟਲਾ ਦਾ ਇੰਚਾਰਜ ਨਿਯੁਕਤ ਕਰਕੇ, ਹਲਕਾ ਪੱਧਰ ’ਦੇ ਬਾਕੀ ਜਥੇਬੰਦਕ ਢਾਂਚੇ ਦਾ ਜਲਦ ਗਠਨ ਕਰਨ ਦੇ ਅਧਿਕਾਰ ਵੀ ਦਿੱਤੇ ਹਨ।
ਇਸ ਸਬੰਧੀ ਮੀਡੀਆ ਸੈਂਟਰ ਮਹਿਲ ਕਲਾਂ ਵਿਖੇ ਪ੍ਰੈਸ ਨੂੰ ਜਾਣਕਾਰੀ ਦਿੰਦਿਆਂ ਨਿਰਮਲ ਦੋਸਤ ਨੇ ਕਿਹਾ ਕਿ ਹਲਕੇ ਦਾ ਇੰਚਾਰਜ ਬਣਨ ਨਾਲ ਜਗਤਾਰ ਸਿੰਘ ਪਾਲ ਕੇ.ਵਾਈ.ਓ. ਆਈ. ਲਈ ਸਰਗਰਮੀਆਂ ਨੂੰ ਪਹਿਲਾਂ ਨਾਲੋਂ ਵੀ ਤੇਜ ਕਰਕੇ ਵੱਡੀ ਗਿਣਤੀ ਚ ਨੌਜਵਾਨ ਵਰਗ ਨੂੰ ਪਾਰਟੀ ਨਾਲ ਜੋੜਨਗੇ। ਉਨਾਂ ਦੱਸਿਆ ਕਿ ਕੇ.ਵਾਈ.ਓ. ਆਈ. ਆਪਣੇ ਪੱਧਰ ’ਤੇ ਦੇਸ਼ ਦਾ ਭਵਿੱਖ ਨੌੌਜਵਾਨ ਪੀੜੀ ਨੂੰ ਨਸ਼ੇ ਵਰਗੀਆਂ ਹੋਰ ਅਲਾਮਤਾਂ ਤੋਂ ਦੂਰ ਰੱਖਣ ਲਈ ਜਾਗਰੂਕ ਕਰ ਰਹੀ ਹੈ ਤਾਂ ਜੋ ਨੌਜਵਾਨਾਂ ਅਤੇ ਉਨਾਂ ਦੇ ਪਰਿਵਾਰਾਂ ਨੂੰ ਬਰਬਾਦ ਹੋਣ ਤੋਂ ਬਚਾਇਆ ਜਾ ਸਕੇ। ਕਿਸਾਨ ਵਰਗ ਸਮੇਤ ਹੋਰਨਾਂ ਵਰਗਾਂ ਨੂੰ ਦਰਪੇਸ਼ ਆ ਰਹੀਆਂ ਮੁਸ਼ਕਲਾਂ ਦੇ ਹੱਲ ਕਢਵਾਉਣ ਲਈ ਸਬੰਧਿਤ ਸਮੱਸਿਆਵਾਂ ਨੂੰ ਕੇਂਦਰ ਸਰਕਾਰ, ਸੂਬਾ ਸਰਕਾਰਾਂ ਅਤੇ ਪ੍ਰਸ਼ਾਸਨ ਤੱਕ ਪਹੁੰਚਾ ਰਹੀ ਹੈ। ਆਪਣੀ ਨਿਯੁਕਤੀ ਉਪਰੰਤ ਜਗਤਾਰ ਸਿੰਘ ਪਾਲ ਨੇ ਕਿਹਾ ਕਿ ਮੈਂ ਇਸ ਫੈਸਲੇ ’ਤੇ ਕੇ.ਵਾਈ.ਓ. ਆਈ. ਦੀ ਹਾਈ ਕਮਾਂਡ ਦਾ ਧੰਨਵਾਦ ਕਰਦਾ ਹਾਂ ਕਿ ਮੇਰੇ ’ਤੇ ਇਸ ਨਿਯੁਕਤੀ ਪ੍ਰਤੀ ਭਰੋਸਾ ਪ੍ਰਗਟਾਇਆ ਗਿਆ,ਜੋ ਮੇਰੇ ਲਈ ਬਹੁਤ ਹੀ ਖੁਸ਼ੀ ਦੀ ਗੱਲ ਹੈ। ਮੈਂ ਆਪਣੀ ਜਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਣ ’ਚ ਕੋਈ ਘਾਟ ਬਾਕੀ ਨਹੀਂ ਰਹਿਣ ਦੇਵਾਂਗਾ।

Share Button

Leave a Reply

Your email address will not be published. Required fields are marked *