Sat. May 25th, 2019

ਜਗਮੀਤ ਬਰਾੜ ਅਕਾਲੀ ਦਲ ‘ਚ ਸ਼ਾਮਿਲ

ਜਗਮੀਤ ਬਰਾੜ ਅਕਾਲੀ ਦਲ ‘ਚ ਸ਼ਾਮਿਲ

ਜਗਮੀਤ ਬਰਾੜ ਸ਼੍ਰੋਮਣੀ ਅਕਾਲੀ ਦਲ (ਬ) ਦੀ ਤੱਕੜੀ ਵਿੱਚ ਤੁਲ ਗਏ ਹਨ। ਉਨ੍ਹਾਂ ਨੇ ਅੱਜ ਪਾਰਟੀ ਪ੍ਰਧਾਨ ਸੁਖਬੀਰ ਬਾਦਲ ਤੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਹਾਜ਼ਰੀ ਵਿੱਚ ਅਕਾਲੀ ਦਾ ਪੱਲਾ ਫੜਿਆ। ਦਿਲਚਸਪ ਹੈ ਕਿ ਬਰਾੜ ਉਸ ਵੇਲੇ ਅਕਾਲੀ ਦਲ ਵਿੱਚ ਸ਼ਾਮਲ ਹੋਏ ਹਨ ਜਦੋਂ ਪਾਰਟੀ ਖੁਦ ਵੱਡੇ ਸਿਆਸੀ ਸੰਕਟ ਵਿੱਚ ਘਿਰੀ ਹੋਈ ਹੈ।

ਯਾਦ ਰਹੇ ਬਰਾੜ ਕਾਂਗਰਸ ਵਰਕਿੰਗ ਕਮੇਟੀ ਦੇ ਮੈਂਬਰ ਰਹੇ ਹਨ। ਪਿਛਲੇ ਕਾਫੀ ਸਮੇਂ ਤੋਂ ਉਹ ਸਿਆਸਤ ’ਚ ਹਾਸ਼ੀਏ ’ਤੇ ਚਲੇ ਗਏ ਸੀ। ਬਰਾੜ ਹੁਣ ਆਪਣੀ ਸਿਆਸੀ ਪਾਰੀ ਨਵੇਂ ਸਿਰਿਉਂ ਕੱਟੜ ਵਿਰੋਧੀ ਸ਼੍ਰੋਮਣੀ ਅਕਾਲੀ ਦਲ ਨਾਲ ਸ਼ੁਰੂ ਕਰ ਰਹੇ ਹਨ। ਮੰਨਿਆ ਜਾ ਰਿਹਾ ਹੈ ਕਿ ਬਰਾੜ ਨੇ ਕਾਂਗਰਸ ’ਚ ਸ਼ਮੂਲੀਅਤ ਲਈ ਪੂਰੀ ਵਾਹ ਲਾਈ ਪਰ ਗੱਲ ਨਹੀਂ ਬਣੀ।

ਬਰਾੜ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋਣ ਦਾ ਫ਼ੈਸਲਾ ਲੈਣ ਤੋਂ ਪਹਿਲਾਂ ਆਮ ਆਦਮੀ ਪਾਰਟੀ (ਆਪ) ਤੇ ਸ਼੍ਰੋਮਣੀ ਅਕਾਲੀ ਦਲ ਟਕਸਾਲੀ ਦੀ ਲੀਡਰਸ਼ਿਪ ਦੇ ਵੀ ਸੰਪਰਕ ਵਿੱਚ ਸਨ। ਚਰਚਾ ਸੀ ਕਿ ਉਹ ਇਨ੍ਹਾਂ ਪਾਰਟੀਆਂ ਵਿੱਚ ਸ਼ਾਮਲ ਹੋ ਕੇ ਚੋਣ ਲੜ ਸਕਦੇ ਹਨ ਪਰ ਅਚਾਨਕ ਬਰਾੜ ਨੇ ਕਿਸੇ ਵੇਲੇ ਆਪਣੇ ਕੱਟੜ ਵਿਰੋਧੀ ਰਹੇ ਬਾਦਲਾਂ ਨਾਲ ਹੱਥ ਮਿਲ ਲਿਆ।

Leave a Reply

Your email address will not be published. Required fields are marked *

%d bloggers like this: