Tue. Jun 25th, 2019

ਜਗਮੀਤ ਸਿੰਘ ਬਰਾੜ ਨੇ ਕੈਪਟਨ ਅਮਰਿੰਦਰ ਸਿੰਘ ‘ਤੇ ਲਗਾਏ ਗੰਭੀਰ ਦੋਸ਼

ਜਗਮੀਤ ਸਿੰਘ ਬਰਾੜ ਨੇ ਕੈਪਟਨ ਅਮਰਿੰਦਰ ਸਿੰਘ ‘ਤੇ ਲਗਾਏ ਗੰਭੀਰ ਦੋਸ਼

ਜਲੰਧਰ, 13 ਅਗਸਤ – ਸਾਬਕਾ ਕਾਂਗਰਸੀ ਆਗੂ ਜਗਮੀਤ ਸਿੰਘ ਬਰਾੜ ਨੇ ਜਲੰਧਰ ‘ਚ ਪ੍ਰੈਸ ਕਾਨਫ਼ਰੰਸ ਕਰਕੇ ਦਾਅਵਾ ਕੀਤਾ ਹੈ ਕਿ ਦੁਬਈ ‘ਚ ਪੰਜਾਬ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਇਕ ਫਲੈਟ ਖਰੀਦ ਕੇ ਅਰੂਸ਼ਾ ਆਲਮ ਨੂੰ ਤੋਹਫ਼ੇ ‘ਚ ਦਿੱਤਾ ਹੈ। ਬਰਾੜ ਦਾ ਦਾਅਵਾ ਹੈ ਕਿ ਬੀਤੇ ਕੁਝ ਸਾਲਾਂ ‘ਚ ਕੈਪਟਨ ਨੇ ਕਈ ਸੌ ਕਰੋੜ ਦੀ ਜਾਇਦਾਦ ਬਣਾਈ ਹੈ। ਐਚ.ਐਸ.ਬੀ.ਸੀ. ਬੈਂਕ ‘ਚ ਕੈਪਟਨ ਦੇ ਖਾਤੇ ਹੋਣ ਦਾ ਦਾਅਵਾ ਕਰਦੇ ਹੋਏ ਉਨ੍ਹਾਂ ਨੇ ਕਿਹਾ ਕਿ ਕੈਪਟਨ ਨੇ ਇਹ ਸਾਰੀ ਜਾਇਦਾਦ ਕਿਸ ਤਰ੍ਹਾਂ ਬਣਾਈ ਇਸ ਦੀ ਜਾਂਚ ਹੋਣੀ ਚਾਹੀਦੀ ਹੈ। ਬਰਾੜ ਨੇ ਕਿਹਾ ਕਿ ਉਹ ਜਲਦ ਹੀ ਪੰਜਾਬ ਦੀਆਂ 117 ਵਿਧਾਨ ਸਭਾ ਸੀਟਾਂ ਦਾ ਦੌਰਾ ਕਰਨਗੇ ਤੇ ਉਸ ਤੋਂ ਬਾਅਦ ਉਹ ਨਵੀਂ ਪਾਰਟੀ ਬਣਾਉਣਗੇ ਜਾਂ ਨਹੀਂ ਇਸ ਮੁੱਦੇ ‘ਤੇ ਆਪਣਾ ਪੱਖ ਸਪਸ਼ਟ ਕਰਨਗੇ।

Leave a Reply

Your email address will not be published. Required fields are marked *

%d bloggers like this: