ਜਗਮੇਲ ਸਿੰਘ ਸਮਾਲਪੁਰ ਅਤੇ ਕਮਲ ਭਲੂਰ ਨੂੰ ‘ਆਪ’ ‘ਚ ਮੁੜ ਕੀਤਾ ਬਹਾਲ

ਜਗਮੇਲ ਸਿੰਘ ਸਮਾਲਪੁਰ ਅਤੇ ਕਮਲ ਭਲੂਰ ਨੂੰ ‘ਆਪ’ ‘ਚ ਮੁੜ ਕੀਤਾ ਬਹਾਲ

ਮੋਗਾ : ਆਮ ਆਦਮੀ ਪਾਰਟੀ (ਆਪ) ਨੇ ਬਾਘਾਪੁਰਾਣਾ ਵਿਧਾਨ ਸਭਾ ਹਲਕੇ ਨਾਲ ਸੰਬੰਧਤ ਵਲੰਟੀਅਰ ਜਗਮੇਲ ਸਿੰਘ ਸਮਾਲਪੁਰ ਅਤੇ ਕਮਲ ਭਲੂਰ ਨੂੰ ਮੁੜ ਬਹਾਲ ਕਰਨ ਦਾ ਫੈਸਲਾ ਕੀਤਾ ਹੈ। ਬੁਧਵਾਰ ਨੂੰ ਜਾਰੀ ਬਿਆਨ ਵਿਚ ਪੰਜਾਬ ਦੇ ਕਨਵੀਨਰ ਗੁਰਪ੍ਰੀਤ ਸਿੰਘ ਵੜੈਚ (ਘੁੱਗੀ) ਨੇ ਦੱਸਿਆ ਕਿ ਪਾਰਟੀ ਵਿਰੋਧੀ ਗਤੀਵਿਧਿਆਂ ਦੇ ਕਾਰਨ ਆਮ ਆਦਮੀ ਪਾਰਟੀ ਨੇ ਇਨਾਂ ਵਲੰਟੀਅਰਾਂ ਨੂੰ ਬਰਖਾਸਤ ਕਰ ਦਿੱਤਾ ਸੀ ਅਤੇ ਉਨਾਂ ਨੂੰ ਆਪਣਾ ਪੱਖ ਰੱਖਣ ਦਾ ਸਮਾਂ ਦਿੱਤਾ ਸੀ। ਵੜੈਚ ਨੇ ਦੱਸਿਆ ਕਿ ਵਲੰਟੀਅਰਾਂ ਦੁਆਰਾ ਆਪਣਾ ਪੱਖ ਰੱਖਣ ਤੋਂ ਬਾਅਦ ਪਾਰਟੀ ਵਲੋਂ ਉਨਾਂ ਨੂੰ ਮੁੜ ਬਹਾਲ ਕਰਨ ਦਾ ਫੈਸਲਾ ਕੀਤਾ ਗਿਆ ਹੈ।

Share Button

Leave a Reply

Your email address will not be published. Required fields are marked *

%d bloggers like this: