ਜਥੇਦਾਰ ਟੌਹੜਾ : ਬਰਸੀ ਮੌਕੇ ਕਾਂਗਰਸ ਤੇ ਅਕਾਲੀਆਂ ਵੱਲੋਂ ਵੱਖ ਵੱਖ ਸ਼ਰਧਾਂਜਲੀ ਸਮਾਗਮ

ss1

ਜਥੇਦਾਰ ਟੌਹੜਾ : ਬਰਸੀ ਮੌਕੇ ਕਾਂਗਰਸ ਤੇ ਅਕਾਲੀਆਂ ਵੱਲੋਂ ਵੱਖ ਵੱਖ ਸ਼ਰਧਾਂਜਲੀ ਸਮਾਗਮ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ 27 ਸਾਲ ਤੱਕ ਪ੍ਰਧਾਨ ਰਹੇ ਜਥੇਦਾਰ ਗੁਰਚਰਨ ਸਿੰਘ ਟੌਹੜਾ ਦੀ 13ਵੀਂ ਬਰਸੀ ਪਿੰਡ ਟੌਹੜਾ ਵਿਖੇ ਮਨਾਈ ਗਈ। ਬਰਸੀ ਮੌਕੇ ਪਰਿਵਾਰ ਵੱਲੋਂ ਉਨ੍ਹਾਂ ਦੇ ਜੱਦੀ ਘਰ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ। ਇਸ ਤੋਂ ਇਲਾਵਾ ਪੰਜਾਬ ਸਰਕਾਰ ਵੱਲੋਂ ਟੌਹੜਾ ਪਿੰਡ ਦੀ ਅਨਾਜ ਮੰਡੀ ਵਿਖੇ ਸੂਬਾ ਪੱਧਰੀ ਸਮਾਗਮ ਕਰਵਾਇਆ ਗਿਆ।

ਸਮਾਗਮ ਵਿੱਚ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਵੱਲੋਂ ਸ਼ਿਰਕਤ ਕੀਤੀ ਗਈ। ਇਸ ਦੌਰਾਨ ਸਾਧੂ ਸਿੰਘ ਧਰਮਸੋਤ ਨੇ ਆਖਿਆ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲੇ ਦੋਸ਼ੀਆਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ।

  ਧਰਮਸੋਤ ਵੱਲੋਂ ਪੰਜਾਬੀ ਯੂਨੀਵਰਸਿਟੀ ਪਟਿਆਲਾ ਦਾ ਨਾਮ ਸਵ.ਗੁਰਚਰਨ ਸਿੰਘ ਟੌਹੜਾ ਦੇ ਨਾਮ ਉੱਤੇ ਰੱਖਣ ਦੀ ਮੰਗ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕੋਲ ਚੁੱਕਣ ਦਾ ਭਰੋਸਾ ਵੀ ਦਿਵਾਇਆ ਗਿਆ। ਰਾਜ ਪੱਧਰੀ ਸਮਾਗਮ ਵਿੱਚ ਆਮ ਆਦਮੀ ਪਾਰਟੀ ਦੇ ਆਗੂ ਅਤੇ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਐਚ.ਐਸ.ਫੂਲਕਾ, ਸਾਬਕਾ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਭਾਈ ਰਣਜੀਤ ਸਿੰਘ, ਸੁਖਦੇਵ ਸਿੰਘ ਭੋਰ ਸਾਬਕਾ ਸਕੱਤਰ ਐਸ.ਜੀ.ਪੀ.ਸੀ, ਸਾਬਕਾ ਮੰਤਰੀ ਚਿਰੰਜੀ ਲਾਲ ਗਰਗ , ਜਥੇਦਾਰ ਟੌਹੜਾ ਦੀ ਸਪੁੱਤਰੀ ਬੀਬੀ ਕੁਲਦੀਪ ਕੌਰ ਟੌਹੜਾ, ਹਰਮੇਲ ਸਿੰਘ ਟੌਹੜਾ ਨੇ ਵੀ ਸ਼ਿਰਕਤ ਕੀਤੀ। ਦੂਜੇ ਪਾਸੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਮਰਹੂਮ ਜਥੇਦਾਰ ਟੌਹੜਾ ਦੀ ਬਰਸੀ ਬਹਾਦੁਰਗੜ ਵਿਖੇ ਮਨਾਈ ਗਈ ਹੈ।

Share Button

Leave a Reply

Your email address will not be published. Required fields are marked *