Tue. Jun 25th, 2019

ਜਨਰਲ ਵਰਗ ਨੂੰ ਪੰਜਾਬ ‘ਚ ਵੀ ਮਿਲੇਗਾ 10 ਫ਼ੀਸਦੀ ਰਾਖਵਾਂਕਰਨ

ਜਨਰਲ ਵਰਗ ਨੂੰ ਪੰਜਾਬ ‘ਚ ਵੀ ਮਿਲੇਗਾ 10 ਫ਼ੀਸਦੀ ਰਾਖਵਾਂਕਰਨ

 ਲੋਕ ਸਭਾ ਚੋਣਾਂ ਤੋਂ ਐਨ ਪਹਿਲਾਂ ਮੋਦੀ ਸਰਕਾਰ ਵੱਲੋਂ ਜਨਰਲ ਵਰਗ ਨੂੰ 10 ਫ਼ੀਸਦੀ ਰਾਖਵਾਂ ਕਰਨ ਦੇਣ ਦੇ ਇਤਿਹਾਸਕ ਨਿਰਨੇ ਨੂੰ ਪੰਜਾਬ ਦੀ ਕੈਪਟਨ ਸਰਕਾਰ ਨੇ ਵੀ ਲਾਗੂ ਕਰਨ ਦਾ ਫ਼ੈਸਲਾ ਕੀਤਾ ਹੈ . ਇਸ ਬਾਰੇ ਰਸਮੀ ਨੋਟੀਫ਼ਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ।
ਇਸ ਦਾ ਅਰਥ ਹੈ ਕਿ ਪੰਜਾਬ ਵਿਚ ਸੂਬਾ ਸਰਕਾਰ ਦੀਆਂ ਨੌਕਰੀਆਂ ਵਿਚ ਜਨਰਲ ਵਰਗ ਦੇ ਆਰਥਿਕ ਤੌਰ ਉੱਤੇ ਕਮਜ਼ੋਰ ਵਰਗ (ਈਡਬਲਿਊਐਸ) ਦੇ ਲੋਕਾਂ ਨੂੰ 10 ਫ਼ੀਸਦੀ ਰਾਖਵਾਂਕਰਨ ਮਿਲੇਗਾ।   ਇਹ ਫ਼ੈਸਲਾ ਸਿੱਧੀ ਭਰਤੀ ਅਤੇ ਹੋਰ ਤਰ੍ਹਾਂ ਦੀਆਂ ਸਰਕਾਰੀ ਨੌਕਰੀਆਂ ਵਿਚ ਲਾਗੂ ਹੋਵੇਗਾ।

ਜਨਰਲ ਵਰਗ ਦੇ ਉਨ੍ਹਾਂ ਲੋਕਾਂ ਨੂੰ ਇਸ ਦਾ ਲਾਭ ਮਿਲੇਗਾ ਜਿਨ੍ਹਾਂ ਨੇ ਅਜੇ ਤੱਕ ਕਿਸੇ ਵੀ ਤਰ੍ਹਾਂ ਦੇ ਰਾਖਵਾਂਕਰਨ ਦਾ ਲਾਭ ਨਹੀਂ ਲਿਆ ਅਤੇ ਜਿਨ੍ਹਾਂ ਦੇ ਪਰਿਵਾਰ ਦੀ ਕੁਲ ਆਮਦਨ 8 ਲੱਖ ਰੁਪਏ ਤੋਂ ਘੱਟ ਹੈ, ਉਹ ਇਸ ਨਵੀਂ ਰਾਖਵਾਂਕਰਨ ਵਿਵਸਥਾ ਦੇ ਤਹਿਤ ਯੋਗ ਮੰਨੇ ਜਾਣਗੇ।

ਬਿਨੈ ਕਰਨ ਵਾਲੇ ਵਿਅਕਤੀ ਦੇ ਨਾਲ ਉਸਦੇ ਮਾਤਾ–ਪਿਤਾ, 18 ਸਾਲ ਤੋਂ ਘੱਟ ਉਮਰ ਦੇ ਭਰਾ –ਭੈਣ, ਪਤੀ ਅਤੇ ਨਾਬਾਲਗ ਬੱਚਿਆਂ ਨੂੰ ਪਰਿਵਾਰ ਦੀ ਸ਼੍ਰੇਣੀ ਵਿਚ ਰੱਖਿਆ ਜਾਵੇਗਾ । ਪਰਿਵਾਰ ਦੇ  ਸਾਰੇ ਸਰੋਤਾਂ ਤੋਂ ਕੁਲ ਆਮਦਨ ਦੀ ਜਾਂਚ ਕੀਤੀ ਜਾਵੇਗੀ।

ਇਸ ਤੋਂ ਇਲਾਵਾ ਜਿਨ੍ਹਾਂ ਪਰਿਵਾਰਾਂ ਕੋਲ 5 ਏਕੜ ਜਾਂ ਉਸ ਤੋਂ ਜ਼ਿਆਦਾ ਦੀ ਖੇਤੀ ਕਰਨ ਵਾਲੀ ਜ਼ਮੀਨ ਹੈ ਜਾਂ 1 ਹਜ਼ਾਰ ਵਰਗ ਫੁੱਟ ਜਾਂ ਇਸ ਤੋਂ ਜ਼ਿਆਦਾ ਖੇਤਰਫਲ ਦਾ ਘਰ ਹੋਵੇਗਾ ਉਨ੍ਹਾਂ ਨੂੰ ਰਾਖਵਾਂਕਰਨ ਦਾ ਲਾਭ ਨਹੀਂ ਲੈ ਸਕਣਗੇ।

Leave a Reply

Your email address will not be published. Required fields are marked *

%d bloggers like this: