ਜਪੁਜੀ ਸਾਹਿਬ’ ਨੂੰ ਪਾਕਿਸਤਾਨ ਵਿੱਚ ਸਿੱਖਿਆ ਸਿਲੇਬਸ ਵਿੱਚ ਸ਼ਾਮਿਲ ਕਰਨਾ ਸ਼ਲਾਘਾਯੋਗ ਕਦਮ-ਬੁੱਢਾ ਦਲ ਮੁਖੀ ਬਾਬਾ ਬਲਬੀਰ ਸਿੰਘ

ss1

‘ਜਪੁਜੀ ਸਾਹਿਬ’ ਨੂੰ ਪਾਕਿਸਤਾਨ ਵਿੱਚ ਸਿੱਖਿਆ ਸਿਲੇਬਸ ਵਿੱਚ ਸ਼ਾਮਿਲ ਕਰਨਾ ਸ਼ਲਾਘਾਯੋਗ ਕਦਮ-ਬੁੱਢਾ ਦਲ ਮੁਖੀ ਬਾਬਾ ਬਲਬੀਰ ਸਿੰਘ

19-bbsਤਲਵੰਡੀ ਸਾਬੋ, 19 ਸਤੰਬਰ (ਗੁਰਜੰਟ ਸਿੰਘ ਨਥੇਹਾ)- ਸਿੱਖਾਂ ਦੇ ਪਹਿਲੇ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੁਆਰਾ ਰਚਿਤ ‘ਜਪੁਜੀ ਸਾਹਿਬ’ ਨੂੰ ਪਾਕਿਸਤਾਨ ਵਿੱਚ ਸਿੱਖਿਆ ਸਿਲੇਬਸ ਵਿੱਚ ਸ਼ਾਮਿਲ ਕਰਨਾ ਇੱਕ ਸ਼ਲਾਘਾਯੋਗ ਕਦਮ ਹੈ ਜਿਸ ਨਾਲ ਨਾ ਕੇਵਲ ਪਾਕਿਸਤਾਨ ਵਿੱਚ ਵਸਦੇ ਸਿੱਖ ਭਾਈਚਾਰੇ ਦੇ ਬੱਚੇ ਸਗੋਂ ਗੈਰ ਸਿੱਖ ਵਿਦਿਆਰਥੀ ਵੀ ਪਵਿੱਤਰ ਬਾਣੀ ਨਾਲ ਜੁੜ ਸਕਣਗੇ। ਉਕਤ ਵਿਚਾਰਾਂ ਦਾ ਪ੍ਰਗਟਾਵਾ ਨਿਹੰਗ ਸਿੰਘਾਂ ਦੀ ਸਿਰਮੌਰ ਜਥੇਬੰਦੀ ਸ਼੍ਰੋਮਣੀ ਪੰਥ ਅਕਾਲੀ ਬੁੱੱਢਾ ਦਲ (96 ਕ੍ਰੋੜੀ) ਦੇ ਮੁਖੀ ਸਿੰਘ ਸਾਹਿਬ ਬਾਬਾ ਬਲਬੀਰ ਸਿੰਘ ਨੇ ਬੁੱਢਾ ਦਲ ਦੇ ਮੁੱਖ ਅਸਥਾਨ ਗੁਰਦੁਆਰਾ ਦੇਗਸਰ ਬੇਰ ਸਾਹਿਬ ਛਾਉਣੀ ਨਿਹੰਗ ਸਿੰਘਾਂ ਦਮਦਮਾ ਸਾਹਿਬ ਤੋਂ ਜਾਰੀ ਪ੍ਰੈੱਸ ਬਿਆਨ ਰਾਹੀਂ ਕੀਤਾ।
ਉਨ੍ਹਾਂ ਕਿਹਾ ਕਿ ਪਾਕਿਸਤਾਨ ਵਿਚਲੀਆਂ ਦੋ ਯੂਨੀਵਰਸਿਟੀਆਂ ਪੰਜਾਬ ਯੁਨੀਵਰਸਿਟੀ ਲਾਹੌਰ ਅਤੇ ਨੈਸ਼ਨਲ ਯੁੂਨੀਵਰਸਿਟੀ ਆਫ ਮਾਡਰਨ ਲੈਂਗਵੇਜਜ ਇਸਲਾਮਾਬਾਦ ਦੇ ਪੰਜਾਬੀ ਐੱਮ ਏ ਦੇ ਨਵੇਂ ਸਿਲੇਬਸ ਵਿੱਚ ‘ਜਪੁਜੀ ਸਾਹਿਬ’ ਨੂੰ ਸ਼ਾਮਿਲ ਕੀਤਾ ਗਿਆ ਹੈ। ਇਹੀ ਨਹੀ ਸਗੋਂ ਪੰਜਾਬ ਸਕੂਲ ਬੋਰਡ ਲਾਹੌਰ ਵੱਲੋਂ ਸਕੂਲੀ ਸਿਲੇਬਸ ਦੀਆਂ ਕਿਤਾਬਾਂ ਵਿੱਚ ਸਿੱਖ ਇਤਿਹਾਸ ਸਬੰਧੀ ਪੜ੍ਹਾਈ ਕਰਵਾਏ ਜਾਣ ਨੂੰ ਮਨਜੂਰੀ ਦੇਣਾ ਇੱਕ ਬਹੁਤ ਵਧੀਆ ਕਦਮ ਹੈ ਅਤੇ ਇਸ ਨਾਲ ਜਿੱਥੇ ਸਮੁੱਚੇ ਪਾਕਿਸਤਾਨੀ ਸਿੱਖਾਂ ਨੂੰ ਸਨਮਾਨ ਮਿਲਿਆ ਹੈ ਉੱਥੇ ਸਮੁੱਚੇ ਦੁਨੀਆਂ ਦੇ ਸਿੱਖ ਉਕਤ ਦੋਵਾਂ ਯੂਨੀਵਰਸਿਟੀਆਂ ਦੇ ਨਾਲ ਨਾਲ ਪੰਜਾਬ ਸਕੂਲ ਬੋਰਡ ਲਾਹੌਰ ਦਾ ਦਿਲੋਂ ਧੰਨਵਾਦ ਕਰਦੇ ਹਨ।ਉਨ੍ਹਾਂ ਕਿਹਾ ਕਿ ਇਸ ਕਦਮ ਨਾਲ ਪਾਕਿਸਤਾਨ ਵਿੱਚ ਰਹਿੰਦੇ ਗੈਰ ਸਿੱਖਾਂ ਨੂੰ ਸਿੱਖ ਧਰਮ ਬਾਰੇ ਜਾਨਣ ਦਾ ਮੌਕਾ ਮਿਲੇਗਾ।
ਇੱਕ ਵੱਖਰੇ ਬਿਆਨ ਰਾਹੀਂ ਬੁੱਢਾ ਦਲ ਮੁਖੀ ਨੇ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦਾ ਬੁੱਤ ਫਰਾਂਸ ਦੇ ਸ਼ਹਿਰ ਸੇਂਟ ਟਰੋਪੇਜ ਵਿੱਚ ਸਥਾਪਿਤ ਕਰਨ ਨੂੰ ਵੀ ਇੱਕ ਵਧੀਆ ਕਦਮ ਦੱਸਦਿਆਂ ਕਿਹਾ ਕਿ ਇਸ ਨਾਲ ਫਰਾਂਸ ਦੇ ਲੋਕ ਸਿੱਖਾਂ ਦੇ ਧਾਰਮਿਕ ਵਿਰਸੇ ਬਾਰੇ ਜਾਣ ਸਕਣਗੇ ਅਤੇ ਅਜਿਹੇ ਬੁੱਤ ਲਾਉਣ ਨਾਲ ਵਿਦੇਸ਼ੀ ਲੋਕਾਂ ਨੂੰ ਸਿੱਖਾਂ ਦੇ ਇਤਿਹਾਸ ਬਾਰੇ ਜਾਣੂੰ ਕਰਵਾਇਆ ਜਾ ਸਕਦਾ ਹੈ ਅਤੇ ਉਨ੍ਹਾਂ ਨੂੰ ਵਿਦੇਸ਼ਾਂ ਵਿੱਚ ਹੁੰਦੇ ਨਸਲੀ ਹਮਲਿਆਂ ਤੋਂ ਬਚਾਇਆ ਜਾ ਸਕਦਾ ਹੈ।

Share Button

Leave a Reply

Your email address will not be published. Required fields are marked *