ਕਰੋਨਾ ਵਾਇਰਸ ਸਬੰਧੀ ਜ਼ਰੂਰੀ ਜਾਣਕਾਰੀ ਕਰੋਨਾ ਵਾਇਰਸ ਇੱਕ ਮਹਾਂਮਾਰੀ ਹੈ, ਜਿਸ ਤੋਂ ਸਾਨੂੰ ਸਭ ਨੂੰ ਆਪਣਾ ਅਤੇ ਆਪਣੇ ਪਰਿਵਾਰ ਦਾ ਬਚਾਓ ਕਰਨਾ ਚਾਹੀਦਾ ਹੈ। ਸਰਕਾਰ ਵਲੋਂ ਜਾਰੀ ਕੀਤੀਆਂ ਜਾਂਦੀਆਂ ਹਦਾਇਤਾਂ ਦੀ ਪਾਲਣਾ ਕਰੇ। ਇਸ ਤਰ੍ਹਾਂ ਕਰਨ ਨਾਲ਼ ਤੁਸੀਂ ਆਪਣੀ, ਆਪਣੇ ਪਰਿਵਾਰ ਅਤੇ ਸਾਰੇ ਸਮਾਜ ਦੀ ਰਾਖੀ ਕਰੋ। ਜ਼ਿਆਦਾ ਜਾਣਕਾਰੀ ਲਈ ਕਲਿਕ ਕਰੋ
Thu. Jul 2nd, 2020

ਜਲੰਧਰ ਚੂਰਾ-ਪੋਸਤ ਸਪਲਾਈ ਕਰਨ ਵਾਲਾ ਸਮੱਗਲਰ ਚੜ੍ਹਿਆ ਪੁਲਿਸ ਅੜਿੱਕੇ

ਜਲੰਧਰ ਚੂਰਾ-ਪੋਸਤ ਸਪਲਾਈ ਕਰਨ ਵਾਲਾ ਸਮੱਗਲਰ ਚੜ੍ਹਿਆ ਪੁਲਿਸ ਅੜਿੱਕੇ

ਜਲੰਧਰ: ਜਲੰਧਰ ਪੁਲਿਸ ਨੇ ਅੱਜ 3 ਕਿਲੋ ਚੂਰਾ-ਪੋਸਤ ਸਮੇਤ ਇੱਕ ਵਿਅਕਤੀ ਨੂੰ ਗ੍ਰਿਫਤਾਰ ਕਰਨ ‘ਚ ਸਫ਼ਲਤਾ ਹਾਸਲ ਕੀਤੀ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਵਿਅਕਤੀ ਲੁਧਿਆਣਾ ਤੋਂ ਪੋਸਤ ਲਿਆ ਕੇ ਜਲੰਧਰ ‘ਚ ਸਪਲਾਈ ਕਰਦਾ ਸੀ।

ਮੁਲਜ਼ਮ ਦੀ ਪਛਾਣ ਮੁਕੇਸ਼ ਕੁਮਾਰ ਉਰਫ ਸੋਨੂੰ ਵਾਸੀ ਕਪੂਰਥਲਾ,ਜੋ ਕਿ ਫਿਲਹਾਲ ਲੁਧਿਆਣਾ ਦੇ ਟਰਾਂਸਪੋਰਟ ਨਗਰ ‘ਚ ਰਹਿੰਦਾ ਹੈ, ਵਜੋਂ ਹੋਈ ਹੈ।

ਇਸ ਮਾਮਲੇ ਸਬੰਧੀ ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਇਨਪੁਟ ਮਿਲੀ ਸੀ ਕਿ ਬੱਸ ਸਟੈਂਡ ਇਲਾਕੇ ‘ਚ ਰਾਤ ਨੂੰ ਚੂਰਾ-ਪੋਸਤ ਦੀ ਸਪਲਾਈ ਹੁੰਦੀ ਹੈ, ਜਿਸ ਕਾਰਨ ਪੁਲਿਸ ਨੇ ਨਾਕਾਬੰਦੀ ਕਰ ਕੇ ਮੁਲਜ਼ਮ ਨੂੰ ਟਰੇਸ ਕਰਨ ਲਈ ਟਰੈਪ ਲਾਇਆ ਹੋਇਆ ਸੀ।

ਮੁਲਜ਼ਮ ਜਦੋਂ ਸਪਲਾਈ ਦੇਣ ਲਈ ਆਇਆ ਤਾਂ ਨਾਕਾਬੰਦੀ ਦੇਖ ਕੇ ਭੱਜਣ ਲੱਗਾ ਤਾਂ ਉਸ ਨੂੰ ਪੁਲਸ ਪਾਰਟੀ ਨੇ ਗ੍ਰਿਫਤਾਰ ਕਰ ਲਿਆ। ਪੁਲਿਸ ਨੇ ਮੁਲਜ਼ਮ ਖ਼ਿਲਾਫ਼ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ।

......................................Disclaimer.................................... We do not guarantee/claim that the information we have gathered is 100% correct. Many of the Images used in Articles are not our property. Most of the images used in articles are collected from social media profiles of Celebrities and from other Internet sources. If you feel any offense regarding Information and pictures shared by us, you are free to send us a message below that blog post. We will act immediately and delete that offensive thing. ..... For articles, the authors are sole responsible. ......... ਹਰ ਖ਼ਬਰ ਜਾਂ ਵਿਚਾਰ ਜਾਂ ਰਚਨਾ ਲਈ ਸਬੰਧਿਤ ਪੱਤਰਕਾਰ ਜਾਂ ਲਿਖਾਰੀ ਜਿੰਮੇਵਾਰ ਹੈ। ਅਦਾਰੇ ਦਾ ਉਸ ਨਾਲ਼ ਸਹਿਮਤ ਹੋਣਾ ਜ਼ਰੂਰੀ ਨਹੀਂ।

Leave a Reply

Your email address will not be published. Required fields are marked *

You may have missed

%d bloggers like this: