Wed. Apr 24th, 2019

ਜਲੰਧਰ-ਪਠਾਨਕੋਟ ਕੌਮੀ ਰਾਜ ਮਾਰਗ ਉੱਤੇ ਵਾਪਰਿਆ ਦਰਦਨਾਕ ਹਾਦਸਾ, ਕਾਰ ਡਰਾਈਵਰ ਦੀ ਮੌਤ

ਜਲੰਧਰ-ਪਠਾਨਕੋਟ ਕੌਮੀ ਰਾਜ ਮਾਰਗ ਉੱਤੇ ਵਾਪਰਿਆ ਦਰਦਨਾਕ ਹਾਦਸਾ, ਕਾਰ ਡਰਾਈਵਰ ਦੀ ਮੌਤ

ਜਲੰਧਰ-ਪਠਾਨਕੋਟ ਰਾਸ਼ਟਰੀ ਰਾਜ ਮਾਰਗ ਨੇੜੇ ਪਿੰਡ ਸਰਮਸਤਪੁਰ ਇਕ ਕਾਰ ਹਾਦਸੇ ਦੀ ਸ਼ਿਕਾਰ ਹੋ ਗਈ, ਜਿਸ ਕਾਰਨ ਕਾਰ ਸਵਾਰ ਵਿਅਕਤੀ ਦੀ ਹਸਪਤਾਲ ਵਿਚ ਮੌਤ ਹੋ ਗਈ। ਪੁਲਸ ਵਲੋਂ ਕਾਰਵਾਈ ਕੀਤੀ ਜਾ ਰਹੀ ਹੈ।
ਜਾਣਕਾਰੀ ਮੁਤਾਬਕ ਗੁਰਦਾਸਪੁਰ ਦੇ ਕਾਦੀਆਂ ਤੋਂ ਇਟਿਓਸ ਕਾਰ ਸਵਾਰ ਸ਼ੇਖ ਹਵੀਵ ਅਹਿਮਦ ਪੁੱਤਰ ਦੀਦਾਰ ਅਹਿਮਦ ਵਾਸੀ ਗੁਰਦਾਸਪੁਰ ਮੂਲ ਵਾਸੀ ਓਡ਼ਿਸਾ ਸਦਰ ਅੰਜੁਮਨ ਸੰਸਥਾ ਦੇ ਇਕ ਅਫਸਰ ਨੂੰ ਜਲੰਧਰ ਰੇਲਵੇ ਸਟੇਸ਼ਨ ਛੱਡ ਕੇ ਵਾਪਿਸ ਗੁਰਦਾਸਪੁਰ ਜਾ ਰਿਹਾ ਸੀ, ਜਿਸ ਦੌਰਾਨ ਇਕ ਆਵਾਰਾ ਜਾਨਵਰ ਨੂੰ ਬਚਾਉਂਦੇ ਬਚਾਉਂਦੇ ਕਾਰ ਬੇਕਾਬੂ ਹੋ ਗਈ ਅਤੇ ਪਹਿਲਾਂ ਇਕ ਟਰੱਕ ਵਿਚ ਟੱਕਰ ਹੋਣ ਮਗਰੋਂ ਦਰੱਖਤ ਵਿਚ ਜਾ ਵੱਜੀ। ਇਸ ਹਾਦਸੇ ਵਿਚ ਜ਼ਖਮੀ ਹੋਏ ਸ਼ੇਖ ਹਵੀਵ ਨੂੰ ਤੁਰੰਤ ਰਾਹਗੀਰਾਂ ਦੀ ਮਦਦ ਨਾਲ ਸਿਵਲ ਹਸਪਤਾਲ ਪਹੁੰਚਾਇਆ ਗਿਆ, ਜਿਥੇ ਜ਼ਖਮਾਂ ਦੀ ਤਾਬ ਨਾ ਸਹਾਰਦੇ ਹੋਏ ਉਸ ਦੀ ਮੌਤ ਹੋ ਗਈ। ਇਸ ਸਬੰਧੀ ਥਾਣਾ ਮਕਸੂਦਾਂ ਦੇ ਏ.ਐਸ.ਆਈ. ਗੁਰਮੇਜ ਸਿੰਘ ਵਲੋਂ ਕਾਰਵਾਈ ਕੀਤੀ ਜਾ ਰਹੀ ਹੈ।

Share Button

Leave a Reply

Your email address will not be published. Required fields are marked *

%d bloggers like this: