ਜਵਾਹਰ ਨਵੋਦਿਆ ਵਿਦਿਆਲਿਆ ਢਿੱਲਵਾਂ ਵਿਖੇ ਨੌਵੀਂ ਕਲਾਸ ਦੀ ਪ੍ਰਵੇਸ਼ ਪ੍ਰੀਖਿਆ 19 ਜੂਨ ਨੂੰ-ਡਿਪਟੀ ਕਮਿਸ਼ਨਰ

ss1

ਜਵਾਹਰ ਨਵੋਦਿਆ ਵਿਦਿਆਲਿਆ ਢਿੱਲਵਾਂ ਵਿਖੇ ਨੌਵੀਂ ਕਲਾਸ ਦੀ ਪ੍ਰਵੇਸ਼ ਪ੍ਰੀਖਿਆ 19 ਜੂਨ ਨੂੰ-ਡਿਪਟੀ ਕਮਿਸ਼ਨਰ

4-19 (1)
ਬਰਨਾਲਾ, 3 ਜੂਨ (ਨਰੇਸ਼ ਗਰਗ) ਜਵਾਹਰ ਨਵੋਦਿਆ ਵਿਦਿਆਲਿਆ ਢਿੱਲਵਾਂ ਵਿਖੇ 9ਵੀਂ ਕਲਾਸ ਦੀ ਪ੍ਰਵੇਸ਼ ਪ੍ਰੀਖਿਆ 19 ਜੂਨ ਨੂੰ ਹੋਵੇਗੀ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਬਰਨਾਲਾ-ਕਮ-ਚੇਅਰਮੈੈਨ ਜਵਾਹਰ ਨਵੋਦਿਆ ਵਿਦਿਆਲਿਆ ਢਿੱਲਵਾਂ ਨੇ ਦਿੰਦਿਆਂ ਹੋਇਆ ਦੱਸਿਆ ਕਿ ਜਵਾਹਰ ਨਵੋਦਿਆ ਵਿਦਿਆਲਿਆ ਢਿਲਵਾਂ ਬਰਨਾਲਾ ਵਿਖੇ ਨੌਵੀਂ ਜਮਾਤ ਦੀ ਪ੍ਰਵੇਸ਼ ਪ੍ਰੀਖਿਆ ਜੋ 24 ਅਪ੍ਰੈਲ 2016 ਨੂੰ ਹੋਣ ਜਾ ਰਹੀ ਸੀ, ਉਹ ਕੁਝ ਪ੍ਰਸ਼ਾਸਨਿਕ ਕਾਰਨਾਂ ਕਰਕੇ ਮੁਲਤਵੀ ਕਰ ਦਿੱਤੀ ਗਈ ਸੀ। ਉਨਾਂ ਦੱਸਿਆ ਕਿ ਇਹ ਪ੍ਰੀਖਿਆ ਹੁਣ ਨਵੀਂ ਮਿਤੀ ਅਨੁਸਾਰ 19 ਜੂਨ 2016 ਦਿਨ ਐਤਵਾਰ ਨੂੰ ਲਈ ਜਾਵੇਗੀ।
ਪ੍ਰਿੰਸੀਪਲ ਸ੍ਰੀ ਨਰੇਸ਼ ਕੁਮਾਰ ਨੇ ਦੱਸਿਆ ਕਿ ਸਾਲ 2016-17 ਦੇ ਸ਼ੈਸ਼ਨ ਲਈ 9ਵੀਂ ਕਲਾਸ ਦੀਆਂ ਖਾਲੀ ਸੀਟਾਂ ਨੂੰ ਭਰਨ ਲਈ ਇਹ ਪ੍ਰੀਖਿਆ 19 ਜੂਨ ਨੂੰ ਹੋ ਰਹੀ ਹੈ। ਵਧੇਰੇ ਜਾਣਕਾਰੀ ਅਤੇ ਦਾਖਲੇ ਲਈ ਚਾਹਵਾਨ ਵਿਦਿਆਰਥੀ ਜਵਾਹਰ ਨਵੋਦਿਆ ਵਿਦਿਆਲਿਆ ਢਿੱਲਵਾਂ ਵਿਖੇ ਸੰਪਰਕ ਕਰ ਸਕਦੇ ਹਨ।

Share Button

Leave a Reply

Your email address will not be published. Required fields are marked *