ਕਰੋਨਾ ਵਾਇਰਸ ਸਬੰਧੀ ਜ਼ਰੂਰੀ ਜਾਣਕਾਰੀ ਕਰੋਨਾ ਵਾਇਰਸ ਇੱਕ ਮਹਾਂਮਾਰੀ ਹੈ, ਜਿਸ ਤੋਂ ਸਾਨੂੰ ਸਭ ਨੂੰ ਆਪਣਾ ਅਤੇ ਆਪਣੇ ਪਰਿਵਾਰ ਦਾ ਬਚਾਓ ਕਰਨਾ ਚਾਹੀਦਾ ਹੈ। ਸਰਕਾਰ ਵਲੋਂ ਜਾਰੀ ਕੀਤੀਆਂ ਜਾਂਦੀਆਂ ਹਦਾਇਤਾਂ ਦੀ ਪਾਲਣਾ ਕਰੇ। ਇਸ ਤਰ੍ਹਾਂ ਕਰਨ ਨਾਲ਼ ਤੁਸੀਂ ਆਪਣੀ, ਆਪਣੇ ਪਰਿਵਾਰ ਅਤੇ ਸਾਰੇ ਸਮਾਜ ਦੀ ਰਾਖੀ ਕਰੋ। ਜ਼ਿਆਦਾ ਜਾਣਕਾਰੀ ਲਈ ਕਲਿਕ ਕਰੋ
Mon. Aug 3rd, 2020

ਜਸਦੇਵ ਜੱਸ ਦੀ ਪੁਸਤਕ ”ਰੌਸ਼ਨੀ ਦੀਆਂ ਕਿਰਚਾਂ” ਦਿਹਾਤੀ ਜੀਵਨ ਸ਼ੈਲੀ ਦਾ ਬਿਤਾਂਤ

ਜਸਦੇਵ ਜੱਸ ਦੀ ਪੁਸਤਕ ”ਰੌਸ਼ਨੀ ਦੀਆਂ ਕਿਰਚਾਂ” ਦਿਹਾਤੀ ਜੀਵਨ ਸ਼ੈਲੀ ਦਾ ਬਿਤਾਂਤ

ਉਜਾਗਰ ਸਿੰਘ

ਰੌਸ਼ਨੀ ਦੀਆਂ ਕਿਰਚਾਂ ਜਸਦੇਵ ਜੱਸ ਦੀ ਪਲੇਠੀ ਕਹਾਣੀਆਂ ਦੀ ਪੁਸਤਕ ਹੈ। ਇਸ 104 ਪੰਨਿਆਂ, 200 ਰੁਪਏ ਕੀਮਤ, ਸਚਿਤਰ ਰੰਗਦਾਰ ਮੁੱਖ ਕਵਰ ਅਤੇ ਸਪਰੈੱਡ ਪਬਲੀਕੇਸ਼ਨ ਪਟਿਆਲਾ ਵੱਲੋਂ ਪਕਾਸ਼ਤ ਪੁਸਤਕ ਵਿਚ 13 ਕਹਾਣੀਆਂ ਹਨ, ਜਿਹੜੀਆਂ ਦਿਹਾਤੀ ਜੀਵਨ ਸ਼ੈਲੀ ਵਿਚ ਵਾਪਰ ਰਹੀਆਂ ਘਟਨਾਵਾਂ ਬਾਰੇ ਬਿਤਾਂਤਿਕ ਢੰਗ ਨਾਲ ਜਾਣਕਾਰੀ ਦਿੰਦੀਆਂ ਹਨ। ਪੁਸਤਕ ਦੀਆਂ ਬਹੁਤੀਆਂ ਕਹਾਣੀਆਂ ਪਿੰਡਾਂ ਦੇ ਜੀਵਨ ਵਿਚ ਵਿਚਰ ਰਹੇ ਲੋਕਾਂ ਦੇ ਸਮਾਜਿਕ ਸਰੋਕਾਰਾਂ, ਆਰਥਿਕ ਅਤੇ ਸਭਿਆਚਾਰਕ ਵਰਤਾਰੇ ਦੇ ਤਾਣੇ ਬਾਣੇ ਨਾਲ ਸੰਬੰਧਤ ਹਨ। ਇਸ ਪੁਸਤਕ ਦੀ ਸ਼ਬਦਾਵਲੀ ਦਿਹਾਤੀ, ਸਰਲ, ਸ਼ਪਸ਼ਟ, ਗਲਬਾਤੀ ਅਤੇ ਨਿਵੇਕਲੀ ਹੈ। ਕੁਝ ਕਹਾਣੀਆਂ ਨੂੰ ਛੱਡਕੇ ਬਾਕੀ ਕਹਾਣੀਆਂ ਵਿਚ ਅੱਗੇ ਪੜਨ ਲਈ ਦਿਲਚਸਪੀ ਬਣੀ ਰਹਿੰਦੀ ਹੈ। ਲਗਪਗ ਸਾਰੀਆਂ ਕਹਾਣੀਆਂ ਵਿਚ ਸਮਾਜਿਕ ਕਦਰਾਂ ਕੀਮਤਾਂ ਤੇ ਪਹਿਰਾ ਦੇਣ ਦੀ ਪੇਰਨਾ ਮਿਲਦੀ ਹੈ। ਕਹਾਣੀਕਾਰ ਦੀ ਕਮਾਲ ਇਸ ਗੱਲ ਵਿਚ ਹੈ ਕਿ ਉਸਨੇ ਕਹਾਣੀਆਂ ਦੀ ਰੌਚਿਕਤਾ ਬਣਾਉਣ ਲਈ ਇਸ਼ਕ ਮੁਸ਼ਕ ਦੀਆਂ ਬਾਤਾਂ ਵੀ ਪਾਈਆਂ ਹਨ ਪੰਤੂ ਉਨਾਂ ਵਿਚੋਂ ਸਮਾਜਿਕਤਾ ਦੀ ਝਲਕ ਵੀ ਆਉਂਦੀ ਹੈ। ਇਸਤਰੀ ਅਤੇ ਮਰਦ ਵਿਚ ਆਪਸੀ ਮਿਲਣ ਦੀ ਖਿੱਚ ਕੁਦਰਤੀ ਹੁੰਦੀ ਹੈ, ਜਿਸ ਬਾਰੇ ਕਈ ਕਹਾਣੀਆਂ ਵਿਚ ਦਰਸਾਇਆ ਗਿਆ ਹੈ।

ਇਹ ਕਹਾਣੀਆਂ ਪਿੰਡਾਂ ਦੇ ਲੋਕਾਂ ਨੂੰ ਆਪਣੀਆਂ ਨਿੱਜੀ ਜ਼ਰੂਰਤਾਂ ਪੂਰੀਆਂ ਕਰਨ ਲਈ ਜਿਹੜੇ ਪਾਪੜ ਵੇਲਣੇ ਪੈਂਦੇ ਹਨ, ਉਨਾਂ ਨੂੰ ਵੀ ਦਿਸ਼ਟਾਂਤਿਕ ਢੰਗ ਨਾਲ ਪੇਸ਼ ਕਰਦੀਆਂ ਹਨ। ਦਿਹਾਤੀ ਪਰਿਵਾਰਾਂ ਵਿਚ ਬੰਦਸ਼ਾਂ ਅਧੀਨ ਜੀਵਨ ਬਸਰ ਕਰ ਰਹੀਆਂ ਲੜਕੀਆਂ ਅਤੇ ਉਨਾਂ ਦੇ ਰੁਮਾਂਸ ਕਰਨ ਦੇ ਢੰਗ ਦੀ ਪਵਿਰਤੀ ਵੀ ਦੱਸੀ ਗਈ ਹੈ। ਆਮ ਤੌਰ ਤੇ ਪੇਂਡੂ ਇਲਾਕਿਆਂ ਵਿਚ ਲੜਕੀਆਂ ਅਤੇ ਲੜਕੇ ਆਪਣੀ ਮਾਨਸਿਕ ਤਿਪਤੀ ਲਈ ਲੁਕ ਛਿਪ ਕੇ ਜਿਹੜੇ ਢੰਗ ਤਰੀਕੇ ਵਰਤਕੇ ਪੂਰਤੀ ਕਰਦੇ ਹਨ, ਉਸਦਾ ਪਗਟਾਵਾ ਵੀ ਇਸ ਪੁਸਤਕ ਦੀਆਂ ਕਹਾਣੀਆਂ ਕਰਦੀਆਂ ਹਨ। ‘ਉਸ ਨੂੰ ਕਹੀਂ’ ਸਿਰਲੇਖ ਵਾਲੀ ਕਹਾਣੀ ਵਿਚ ਦੀਪਾਂ ਅਤੇ ਉਸਦੀ ਸਹੇਲੀ ਅੰਜੂ ਦੋਵੇਂ ਇਕ ਦੂਜੀ ਤੋਂ ਚੋਰੀ ਇਕ ਲੜਕੇ ਨੂੰ ਪਿਆਰ ਕਰਦੀਆਂ ਹਨ। ਇਕ ਦੂਜੀ ਨਾਲ ਮਿਤਰਤਾ ਦੇ ਢੌਂਗ ਵਿਚ ਖ਼ਾਰ ਵੀ ਖਾਂਦੀਆਂ ਹਨ, ਜਿਸ ਨਾਲ ਲੜਕੀਆਂ ਦੀ ਮਾਨਸਿਕਤਾ ਦਾ ਪਗਟਾਵਾ ਹੁੰਦਾ ਹੈ। ਉਸ ਲੜਕੇ ਦੀ ਪਾਪਤੀ ਲਈ ਦੋਵੇਂ ਇਕੋ ਤਰਾਂ ਦੇ ਹਾਰ ਸ਼ਿੰਗਾਰ ਕਰਕੇ ਉਸਨੂੰ ਆਪੋ ਆਪਣੇ ਵਲ ਖਿੱਚਣ ਦੀ ਕੋਸ਼ਿਸ਼ ਕਰਦੀਆਂ ਹਨ। ਦਿਹਾਤੀ ਇਲਾਕਿਆਂ ਵਿਚ ਲੜਕੀਆਂ ਅਤੇ ਲੜਕੀਆਂ ਦੇ ਮਿਲਣ ਨੂੰ ਵਰਜਿਤ ਵਿਖਾਇਆ ਗਿਆ ਹੈ। ਇਸ ਪੁਸਤਕ ਦੇ ਸਿਰਲੇਖ ਵਾਲੀ ਕਹਾਣੀ ‘ਰੌਸ਼ਨੀ ਦੀਆਂ ਕਿਰਚਾਂ’ ਵਿਚ ਇਸਤਰੀ ਅਤੇ ਮਰਦ ਦੀ ਵਿਆਹੁਤਾ ਜੀਵਨ ਦਾ ਆਨੰਦ ਮਾਨਣ ਦੀ ਲਾਲਸਾ ਵਿਖਾਈ ਗਈ ਹੈ। ਇਸ ਰੌਸ਼ਨੀ ਦੀ ਪਾਪਤੀ ਲਈ ਕਿਸ ਪਕਾਰ ਦੋਵੇਂ ਤਰਲੋਮੱਛੀ ਹੁੰਦੇ ਰਹਿੰਦੇ ਹਨ।

ਜੇਕਰ ਉਨਾਂ ਦੀ ਇਹ ਇੱਛਾ ਦੀ ਪਾਪਤੀ ਨਾ ਹੋਵੇ ਤਾਂ ਭਾਗੂ ਅਤੇ ਚੰਨੋਂ ਦੀ ਤਰਾਂ ਉਸਲਵੱਟੇ ਲੈਂਦੇ ਰਹਿੰਦੇ ਹਨ ਪੰਤੂ ਸਮਾਜਿਕ ਨੈਤਿਕਤਾ ਦਾ ਪੱਲਾ ਵੀ ਨਹੀਂ ਛੱਡਦੇ। ਦੁਨੀਆਂਦਾਰੀ ਵਿਚ ਵਿਚਰਦਿਆਂ ਲੁਕਣ ਮੀਟੀ ਖੇਡਦੇ ਹਨ। ਢਲਾਣ ‘ਤੇ ਰੁਕੇ ਕਦਮ ਕਹਾਣੀ ਵਿਚ ਦਸਾਂ ਨਹੁੰਾਂ ਦੀ ਕਿਰਤ ਕਰਨ ਦੀ ਪੇਰਨਾ ਮਿਲਦੀ ਹੈ ਜਿਸ ਵਿਚ ਪੀਤਮ ਸਿੰਘ ਦੀ ਵਿਹਲਾ ਰਹਿਣ ਤੇ ਸੰਤੁਸ਼ਟੀ ਨਹੀਂ ਹੁੰਦੀ ਪੰਤੂ ਉਸਦੇ ਬੱਚੇ ਅਮੀਰ ਹੋਣ ਤੇ ਜਲਦੀ ਹੀ ਪੈਰ ਛੱਡ ਜਾਂਦੇ ਹਨ, ਬਜ਼ੁਰਗਾਂ ਦੀ ਕਦਰ ਨਹੀਂ ਕਰਦੇ ਅਤੇ ਨਾਲ ਹੀ ਆਪਣੀ ਅਣਗਹਿਣੀ ਕਰਕੇ ਪਛਤਾਉਂਦੇ ਹਨ। ‘ਬੁਝੇ ਹੋਏ’ ਕਹਾਣੀ ਵਿਚ ਮਰਦ ਅਤੇ ਔਰਤ ਦੀਆਂ ਅਸੰਤੁਲਤ ਭਾਵਨਾਵਾਂ ਪਦਮਾ ਅਤੇ ਦੇਵ ਦੇ ਪਾਤਰਾਂ ਰਾਹੀਂ ਦਿਸ਼ਟਾਂਤ ਕੀਤਾ ਗਿਆ ਹੈ। ਪਦਮਾ ਨੂੰ ਇਕ ਬੁਝਾਰਤ ਤੇ ਗੁੰਝਲਦਾਰ ਇਸਤਰੀ ਦੇ ਕਿਰਦਾਰ ਪੇਸ਼ ਕੀਤਾ ਗਿਆ ਹੈ, ਜਿਸਦੀ ਮਾਨਸਿਕਤਾ ਨੂੰ ਦੇਵ ਸਮਝ ਹੀ ਨਹੀਂ ਸਕਿਆ। ਔਰਤ ਨੂੰ ਸਮਝਣਾ ਬੜਾ ਕਠਿਨ ਕੰਮ ਹੈ। ਇਸਤਰੀ ਭਾਵੇਂ ਪਤਨੀ ਜਾਂ ਪੇਮਿਕਾ ਦੇ ਰੂਪ ਵਿਚ ਹੋਵੇ ਤਾਂ ਉਹ ਮਰਦ ਤੇ ਬੰਦਸ਼ਾਂ ਦਾ ਟੋਕਰਾ ਟਿਕਾ ਦਿੰਦੀ ਹੈ। ਅਰਥਾਤ ਆਪਣੀ ਮਰਜੀ ਅਨੁਸਾਰ ਮਰਦ ਨੂੰ ਉਂਗਲਾਂ ਤੇ ਨਚਾਉਣਾ ਚਾਹੁੰਦੀ ਹੈ। ਉਹ ਗਿਰਗਟ ਦੀ ਤਰਾਂ ਰੰਗ ਬਦਲਦੀ ਹੈ। ਜਾਦੂ ਕਹਾਣੀ ਵਿਚ ਮੋਹੀ ਇਸਤਰੀ ਪਾਤਰ ਆਪਣੀ ਤਿਪਤੀ ਲਈ ਇਕ ਅੱਲੜ ਉਮਰ ਦੇ ਅਣਭੋਲ ਬੱਚੇ ਸ਼ਿੰਦੇ ਨੂੰ ਆਪਣੀ ਹਵਸ਼ ਦਾ ਸ਼ਿਕਾਰ ਬਣਾਉਣਾ ਚਾਹੁੰਦੀ ਹੈ। ਇਹ ਵੀ ਔਰਤ ਦੀ ਅਤਿਪਤੀ ਦੀ ਮੂੰਹ ਬੋਲਦੀ ਤਸਵੀਰ ਹੈ।

ਰੁੱਸੇ ਹੋਏ ਕਹਾਣੀ ਵਿਚ ਦਾਰਾ ਅਤੇ ਉਸਦੀ ਪਤਨੀ ਪਾਰੋ ਦੇ ਦਾਰੇ ਦੇ ਸ਼ਰਾਬ ਪੀਣ ਕਰਕੇ ਕਾਟੋ ਕਲੇਸ਼ ਬਾਰੇ ਜਾਣਕਾਰੀ ਦਿੰਦੀ ਹੈ, ਜਿਹੜੀ ਦਿਹਾਤੀ ਪਰਿਵਾਰਾਂ ਵਿਚ ਆਮ ਹੁੰਦੀ ਹੈ। ਇਸੇ ਤਰਾਂ ਤਿਲਕਣ ਸਿਰਲੇਖ ਵਾਲੀ ਕਹਾਣੀ ਵੀ ਫ਼ੌਜੀ ਪਤੀ ਦੇ ਘਰੋਂ ਬਾਹਰ ਰਹਿਣ ਦੀ ਤਾਸਦੀ ਦੀ ਵਿਵਰਣ ਦਿੰਦੀ ਹੋਈ ਇਹ ਦਰਸਾਉਂਦੀ ਹੈ ਕਿ ਪੀਤੋ ਆਪਣੇ ਪਤੀ ਦੇ ਵਿਛੋੜੇ ਵਿਚ ਤਿਲਮਲਾਉਂਦੀ ਰਹਿੰਦੀ ਹੈ। ਅਜਿਹੇ ਹਾਲਾਤ ਵਿਚ ਉਹ ਕਦੀਂ ਸਾਈਂ ਬਾਬੇ ਅਤੇ ਕਦੀਂ ਦੀਪੇ ਨੂੰ ਆਪਣੀਆਂ ਭਾਵਨਾਵਾਂ ਦੀ ਪੂਰਤੀ ਲਈ ਸਾਧਨ ਬਣਾਉਣ ਦੇ ਉਪਰਾਲੇ ਕਰਦੀ ਹੈ ਪੰਤੂ ਸਮਾਜਿਕ ਨੈਤਿਕਤਾ ਉਸ ਨੂੰ ਅਜਿਹਾ ਕਰਨ ਨਹੀਂ ਦਿੰਦੀ। ‘ਪਿੰਡ ਵਾਲੀ’ ਕਹਾਣੀ ਇਕ ਘਰਾਂ ਨੂੰ ਰੰਗ ਰੋਗਨ ਕਰਨ ਵਾਲੇ ਨੌਜਵਾਨ ਦੇ ਇਕਤਰਫਾ ਪਿਆਰ ਦੀ ਕਹਾਣੀ ਹੈ, ਜਿਸ ਵਿਚ ਉਹ ਜਦੋਂ ਇਕ ਪਿੰਡ ਵਿਚ ਆਪਣਾ ਕੰਮ ਕਰਨ ਲਈ ਜਾਂਦਾ ਹੈ ਤਾਂ ਇਕ ਸਾਹਮਣੇ ਘਰ ਵਿਚ ਰਹਿਣ ਵਾਲੀ ਲੜਕੀ ਦੇ ਮੁਸਕੜੀਂ ਹੱਸਣ ਨੂੰ ਗ਼ਲਤ ਸਮਝਣ ਤੇ ਇਕਤਰਫੇ ਪਿਆਰ ਵਿਚ ਅਜਿਹਾ ਫਸ ਜਾਂਦਾ ਹੈ ਕਿ ਉਸਨੂੰ ਆਪਣੀ ਸੁੱਧ ਬੁੱਧ ਭੁੱਲ ਜਾਂਦੀ ਹੈ। ਕਹਾਣੀ ਦਾ ਸਿੱਟਾ ਇਹ ਨਿਕਲਦਾ ਹੈ ਕਿ ਨੌਜਵਾਨ ਲੜਕੇ ਤੇ ਲੜਕੀਆਂ ਨੂੰ ਅਜਿਹੀਆਂ ਗ਼ਲਤ ਫਹਿਮੀਆਂਵਿਚ ਪੈ ਕੇ ਆਪਣੀ ਚੈਨ ਨਹੀਂ ਗੁਆਉਣੀ ਚਹੀਦੀ।

‘ਤੂੰ ਕੌਣ ਤੇ ਮੈਂ ਕੌਣ’ ਕਹਾਣੀ ਜ਼ਾਤ ਪਾਤ ਦੀ ਪਵਿਰਤੀ ਵਿਚ ਫਸੇ ਸਮਾਜ ਦੀ ਮੂੰਹ ਬੋਲਦੀ ਤਸਵੀਰ ਪੇਸ਼ ਕਰਦੀ ਹੈ। ਕਰਮਜੀਤ ਜੋ ਕਿ ਟਰੱਕ ਡਰਾਇਵਰ ਹੈ ਆਪਣੇ ਦੋਸਤ ਦੀ ਜ਼ਾਤ ਤੋਂ ਅਣਜਾਣ ਹੋਣ ਕਕੇ ਉਸ ਨਾਲ ਘੁਲ ਮਿਲ ਜਾਂਦਾ ਹੈ ਅਤੇ ਇਕੱਠਿਆਂ ਖਾਣਾ ਖਾਂਦਾ ਰਹਿੰਦਾ ਹੈ। ਪੰਤੂ ਜਦੋਂ ਉਸਦੀ ਜ਼ਾਤ ਦਾ ਪਤਾ ਲਗਦਾ ਹੈ ਤਾਂ ਕਰੋਧਿਤ ਹੋ ਕੇ ਦੁੱਖੀ ਹੁੰਦਾ ਹੈ। ਮੌਤ ਦਾ ਚਿਹਰਾ ਇਸ ਪੁਸਤਕ ਦੀ ਆਖ਼ਰੀ ਕਹਾਣੀ ਹੈ, ਜਿਸ ਵਿਚ ਦਰਸਾਇਆ ਗਿਆ ਹੈ ਕਿ ਬਹਾਦਰ ਬਿਮਾਰ ਹੋ ਜਾਂਦਾ ਹੈ ਤਾਂ ਦੁੱਖ ਦੇ ਔਖੇ ਸਮੇਂ ਵਿਚ ਸਭ ਦੋਸਤ ਮਿਤਰ ਅਤੇ ਰਿਸ਼ਤੇਦਾਰ ਸਾਥ ਛੱਡ ਦਿੰਦੇ ਹਨ। ਇਥੋਂ ਤੱਕ ਕਿ ਖ਼ੂਨ ਦੇ ਰਿਸ਼ਤੇ ਵੀ ਬਾਤ ਨਹੀਂ ਪੁਛਦੇ।

ਉਜਾਗਰ ਸਿੰਘ
ਸਾਬਕਾ ਜਿਲਾ ਲੋਕ ਸੰਪਰਕ ਅਧਿਕਾਰੀ
94178 13072

......................................Disclaimer.................................... We do not guarantee/claim that the information we have gathered is 100% correct. Many of the Images used in Articles are not our property. Most of the images used in articles are collected from social media profiles of Celebrities and from other Internet sources. If you feel any offense regarding Information and pictures shared by us, you are free to send us a message below that blog post. We will act immediately and delete that offensive thing. ..... For articles, the authors are sole responsible. ......... ਹਰ ਖ਼ਬਰ ਜਾਂ ਵਿਚਾਰ ਜਾਂ ਰਚਨਾ ਲਈ ਸਬੰਧਿਤ ਪੱਤਰਕਾਰ ਜਾਂ ਲਿਖਾਰੀ ਜਿੰਮੇਵਾਰ ਹੈ। ਅਦਾਰੇ ਦਾ ਉਸ ਨਾਲ਼ ਸਹਿਮਤ ਹੋਣਾ ਜ਼ਰੂਰੀ ਨਹੀਂ।

Leave a Reply

Your email address will not be published. Required fields are marked *

%d bloggers like this: