ਜਾਖੜ ਲੜਨਗੇ ਗੁਰਦਾਸਪੁਰ ਤੋਂ ਚੋਣ

ss1

ਜਾਖੜ ਲੜਨਗੇ ਗੁਰਦਾਸਪੁਰ ਤੋਂ ਚੋਣ

ਕਾਂਗਰਸ ਉਪ ਪ੍ਰਧਾਨ ਰਾਹੁਲ ਗਾਂਧੀ ਨੇ ਪੰਜਾਬ ਪ੍ਰਧਾਨ ਸੁਨੀਲ ਜਾਖੜ ਨੂੰ ਗੁਰਦਾਸਪੁਰ ਤੋਂ ਲੋਕ ਸਭਾ ਉਮੀਦਵਾਰ ਐਲਾਨ ਦਿੱਤਾ ਹੈ। ਜਾਖੜ ਨੇ ਇਸ ਲਈ ਰਾਹੁਲ ਗਾਂਧੀ ਦਾ ਧੰਨਵਾਦ ਕੀਤਾ ਹੈ। ਕੈਪਟਨ ਅਮਰਿੰਦਰ ਸਿੰਘ ਨੇ ਵੀ ਜਾਖਾੜ ਦੇ ਨਾਮ ਨੂੰ ਸਹਿਮਤੀ ਦਿੱਤੀ ਸੀ।

ਗੁਰਦਾਸਪੁਰ ਚੋਣ ਨੂੰ ਲੈ ਕੇ ਪ੍ਰਤਾਪ ਸਿੰਘ ਬਾਜਵਾ ਆਪਣੀ ਪਤਨੀ ਚਰਨਜੀਤ ਕੌਰ ਬਾਜਵਾ ਨੂੰ ਸੀਟ ਦਿਵਾਉਣ ਲਈ ਕਾਫੀ ਜ਼ੋਰ ਲਾ ਰਹੇ ਸੀ। ਦੂਜੇ ਪਾਸੇ ਕੈਪਟਨ ਧੜਾ ਸੁਨੀਲ ਜਾਖੜ ਨੂੰ ਉਮੀਦਵਾਰ ਬਣਾਉਣ ਲਈ ਜ਼ੋਰ ਲਾ ਰਿਹਾ ਸੀ। ਆਖ਼ਰ ਟਿਕਟ ਮਿਲਣ ਤੋਂ ਬਾਅਦ ਸਾਬਤ ਹੋ ਗਿਆ ਕਿ ਕੈਪਟਨ ਦੀ ਹੀ ਚੱਲੀ ਹੈ।

ਸੂਤਰ ਦੱਸਦੇ ਹਨ ਕਿ ਅਜੇ ਵੀ ਬਾਜਵਾ ਪਰਿਵਾਰ ਦਾ ਰੋਸ ਹੈ ਕਿ ਪੰਜਾਬ ਦੀ ਸਿਆਸਤ ਦੇ ਨਾਲ-ਨਾਲ ਉਨ੍ਹਾਂ ਨੂੰ ਹਲਕੇ ਤੇ ਇਲਾਕੇ ਦੀ ਸਿਆਸਤ ਵਿੱਚੋਂ ਵੀ ਬਾਹਰ ਕੀਤਾ ਜਾ ਰਿਹਾ ਹੈ। ਜ਼ਿਕਰਯੋਗ ਹੈ ਕਿ ਗੁਰਦਾਸਪੁਰ ਸੀਟ ਤੋਂ ਇੱਕ ਵਾਰ ਪ੍ਰਤਾਪ ਸਿੰਘ ਬਾਜਵਾ ਲੋਕ ਸਭਾ ਮੈਂਬਰ ਰਹੇ ਹਨ ਤੇ ਉਹ ਪਿਛਲੀ ਵਾਰ ਚੋਣ ਹਾਰ ਗਏ ਸਨ।

Share Button

Leave a Reply

Your email address will not be published. Required fields are marked *